05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ’ਚ ਨਵੇਂ ਵਿਦਿਆਰਥੀਆਂ ਲਈ ‘ਸ਼ੁਭ ਆਰੰਭ 2026’ ਸਮਾਗਮ ਕਰਵਾਇਆ

ਹੁਸ਼ਿਆਰਪੁਰ, 3 ਅਗਸਤ (ਨਰਿੰਦਰ ਸਿੰਘ ਬੱਡਲਾ)- ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ‘ਸ਼ੁੱਭ ਆਰੰਭ 2026’ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਧਾਰਮਿਕ ਮਰਿਆਦਾ ਅਤੇ ਇਲਾਹੀ ਬਾਣੀ ਦੇ ਜਾਪ ਨਾਲ ਹੋਈ ਤਾਂ ਜੋ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਸ਼ੁੱਭ ਇੱਛਾਵਾਂ ਨਾਲ ਕੀਤੀ ਜਾ ਸਕੇ।

Ad Position 21
No active advertisement
ਅਜੀਤ ਡੈਸਕ 04-08-2026
ਹੁਸ਼ਿਆਰਪੁਰ, 3 ਅਗਸਤ (ਨਰਿੰਦਰ ਸਿੰਘ ਬੱਡਲਾ)- ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ‘ਸ਼ੁੱਭ ਆਰੰਭ 2026’ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਧਾਰਮਿਕ ਮਰਿਆਦਾ ਅਤੇ ਇਲਾਹੀ ਬਾਣੀ ਦੇ ਜਾਪ ਨਾਲ ਹੋਈ ਤਾਂ ਜੋ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਸ਼ੁੱਭ ਇੱਛਾਵਾਂ ਨਾਲ ਕੀਤੀ ਜਾ ਸਕੇ। ਵਿਦਿਆਰਥੀਆਂ ਦੀ ਰਜਿਸਟਰੇਸ਼ਨ ਤੋਂ ਬਾਅਦ ਡੇਰਾ ਭਗਤਪੁਰਾ ਸਾਹਿਬ ਵਿਖੇ ਲਿਜਾਇਆ ਗਿਆ ਜਿੱਥੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ। ਯੂਨੀਵਰਸਿਟੀ ਤੇ ਨਵੇਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਮਾਗਮ ਵਿਚ ਸੰਤ ਮਨਮੋਹਨ ਸਿੰਘ ਚਾਂਸਲਰ, ਸੰਤ ਸਰਵਣ ਸਿੰਘ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰੋ.ਪਲਵਿੰਦਰ ਸਿੰਘ ਉਪ-ਕੁਲਪਤੀ ਨੇ ਨਵੇਂ ਵਿਦਿਆਰਥੀਆਂ ਨੂੰ ਜੀ ਆਇਆਂ ਨੂੰ ਆਖਦਿਆਂ ਕਿਹਾ ਕਿ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਉੱਚ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਤੇ ਨੈਤਿਕ ਕਦਰਾਂ-ਕੀਮਤਾਂ ’ਤੇ ਵੀ ਉਚੇਚਾ ਧਿਆਨ ਦਿੰਦੀ ਹੈ। ਸਮਾਗਮ ਦੇ ਅੰਤਿਮ ਸੈਸ਼ਨ ਦੌਰਾਨ ਨਵੇਂ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੀ ਸੈਂਟਰਲ ਲਾਇਬ੍ਰੇਰੀ, ਐਡਵਾਂਸਡ ਕੰਪਿਊਟਰ ਲੈਬਾਂ, ਖੇਡ ਸਟੇਡੀਅਮ ਤੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਡੀਨ ਮੁਖੀ ਅਤੇ ਪ੍ਰੋਫ਼ੈਸਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ਦੀਆਂ ਹਾਕੀ ਖਿਡਾਰਨਾਂ ਨੇ ਮਾਸਟਰਜ਼ ਟੂਰਨਾਮੈਂਟ ਦੇ ਵਰਲਡ ਕੱਪ ’ਚ ਲਿਆ ਭਾਗ ਅਗਲੀ ਖ਼ਬਰ ਮੁ ਕੇਰੀਆਂ ਨਗਰ ਕੌਂਸਲ ’ਤੇ ਆਮ ਆਦਮੀ ਪਾਰਟੀ ਦਾ ਕਬਜ਼ਾ ਕੁੱਲ 15 ਸੀਟਾਂ ’ਚੋਂ ਆਮ ਆਦਮੀ ਪਾਰਟੀ ਦਾ 1 ਕੌਂਸਲਰ ਹੋਣ ਦੇ ਬ...
Ad Position 24
No active advertisement