05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਜ਼ੋਨਲ ਸ਼ਤਰੰਜ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਪੂਜਾ ਪਟਿਆਲ। ਜ਼ੋਨਲ ਸ਼ਤਰੰਜ ਮੁਕਾਬਲਿਆਂ ’ਚ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਅੱਡਾ ਸਰਾਂ, 3 ਅਗਸਤ (ਹਰਜਿੰਦਰ ਸਿੰਘ ਮਸੀਤੀ)- ਬਾਬਾ ਬੁੱਢਾ ਪਬਲਿਕ ਸਕੂਲ, ਕੰਧਾਲਾ ਜੱਟਾਂ ਵਿਖੇ ਕਰਵਾਏ ਗਏ ਜ਼ੋਨਲ ਸ਼ਤਰੰਜ ਮੁਕਾਬਲਿਆਂ ‘ਚ ਵਿਕਟੋਰੀਆ ਇੰਟਰਨੈਸ਼ਨਲ ਸਕੂਲ, ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਮੁਕਾਬਲਿਆਂ ਦੌਰਾਨ ਸਕੂਲ ਦੀ ਅੰਡਰ-14 ਲੜਕਿਆਂ ਦੀ ਸ਼ਤਰੰਜ ਟੀਮ ਨੇ ਬਿਹਤਰੀਨ ਖੇਡ, ਸੂਝ-ਬੂਝ ਤੇ ਰਣਨੀਤਿਕ ਕਾਬਲੀਅਤ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਤੇ ਸੋਨ ਤਗਮਾ ਆਪਣੇ ਨਾਮ ਕੀਤਾ।

Ad Position 21
No active advertisement
ਅਜੀਤ ਡੈਸਕ 04-08-2026
ਅੱਡਾ ਸਰਾਂ, 3 ਅਗਸਤ (ਹਰਜਿੰਦਰ ਸਿੰਘ ਮਸੀਤੀ)- ਬਾਬਾ ਬੁੱਢਾ ਪਬਲਿਕ ਸਕੂਲ, ਕੰਧਾਲਾ ਜੱਟਾਂ ਵਿਖੇ ਕਰਵਾਏ ਗਏ ਜ਼ੋਨਲ ਸ਼ਤਰੰਜ ਮੁਕਾਬਲਿਆਂ ‘ਚ ਵਿਕਟੋਰੀਆ ਇੰਟਰਨੈਸ਼ਨਲ ਸਕੂਲ, ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਮੁਕਾਬਲਿਆਂ ਦੌਰਾਨ ਸਕੂਲ ਦੀ ਅੰਡਰ-14 ਲੜਕਿਆਂ ਦੀ ਸ਼ਤਰੰਜ ਟੀਮ ਨੇ ਬਿਹਤਰੀਨ ਖੇਡ, ਸੂਝ-ਬੂਝ ਤੇ ਰਣਨੀਤਿਕ ਕਾਬਲੀਅਤ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਤੇ ਸੋਨ ਤਗਮਾ ਆਪਣੇ ਨਾਮ ਕੀਤਾ। ਇਸ ਤੋਂ ਇਲਾਵਾ ਅੰਡਰ-17 ਅਤੇ ਅੰਡਰ-19 ਲੜਕਿਆਂ ਦੀਆਂ ਸ਼ਤਰੰਜ ਟੀਮਾਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ ਤੇ ਚਾਂਦੀ ਦੇ ਤਗਮੇ ਜਿੱਤੇ । ਸਕੂਲ ਦੀ ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਖਿਡਾਰੀਆਂ ਦੀ ਸਖ਼ਤ ਮਿਹਨਤ, ਨਿਯਮਿਤ ਅਭਿਆਸ ਤੇ ਮਾਰਗਦਰਸ਼ਕਾਂ ਦੇ ਸਮਰਪਿਤ ਯਤਨਾਂ ਨੂੰ ਜਾਂਦਾ ਹੈ। ਮੁਕਾਬਲਿਆਂ ਦੌਰਾਨ ਡੀ.ਪੀ. ਆਰਤੀ ਨੇ ਖਿਡਾਰੀਆਂ ਦਾ ਲਗਾਤਾਰ ਹੌਸਲਾ ਅਫ਼ਜ਼ਾਈ ਕਰਦੇ ਹੋਏ ਉਨ੍ਹਾਂ ਨੂੰ ਸਹੀ ਮਾਰਗਦਰਸ਼ਨ ਦਿੱਤਾ ਜਿਸ ਦਾ ਨਤੀਜਾ ਇਹ ਸ਼ਾਨਦਾਰ ਪ੍ਰਦਰਸ਼ਨ ਰਿਹਾ। ਇਸ ਮਾਣਮੱਤੀ ਪ੍ਰਾਪਤੀ ‘ਤੇ ਸਕੂਲ ਦੇ ਡਾਇਰੈਕਟਰ ਪ੍ਰੋ. ਜੀ.ਐੱਸ. ਮੁਲਤਾਨੀ, ਨੀਰੂ ਮੁਲਤਾਨੀ ਤੇ ਪ੍ਰਿੰਸੀਪਲ ਪੂਜਾ ਪਟਿਆਲ ਨੇ ਜੇਤੂ ਖਿਡਾਰੀਆਂ ਤੇ ਡੀ.ਪੀ. ਆਰਤੀ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਦੇ ਅਨੁਸ਼ਾਸਨ, ਇਕਾਗਰਤਾ, ਖੇਡ ਭਾਵਨਾ ਤੇ ਉੱਤਮ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਰੌਸ਼ਨ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਡਾ. ਇਸ਼ਾਂਕ ਨੇ ਡਾ. ਬੀ.ਆਰ. ਅੰਬੇਡਕਰ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਹੁਸ਼ਿਆਰਪੁਰ ਦੀਆਂ ਹਾਕੀ ਖਿਡਾਰਨਾਂ ਨੇ ਮਾਸਟਰਜ਼ ਟੂਰਨਾਮੈਂਟ ਦੇ ਵਰਲਡ ਕੱਪ ’ਚ ਲਿਆ ਭਾਗ
Ad Position 24
No active advertisement