ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਗਤੀ ਦੇਵੇਗੀ ਮਾਤਾ ਗੰਗਾ ਜੀ ਵੈੱਲਫੇਅਰ ਸੁਸਾਇਟੀ ਦੀ ਨਵੀਂ ਟੀਮ
ਰਸੂਲਪੁਰ ਦੀ ਅਗਵਾਈ ’ਚ ਬੇਟ ਖੇਤਰ ਦੇ ਰਾਣੀ ਪਿੰਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ
ਟਾਂਡਾ ਉੜਮੁੜ, 4 ਅਗਸਤ (ਭਗਵਾਨ ਸਿੰਘ ਸੈਣੀ)- ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਬੇਟ ਖੇਤਰ ਦੇ ਪਿੰਡ ਰਾਣੀ ਵਿਖੇ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਹੇਠ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਮੀਟਿੰਗ ਦੌਰਾਨ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਦੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਸਰਗਰਮ ਕਰਨ ’ਤੇ ਜ਼ੋਰ ਦਿੱਤਾ ਗਿਆ।
ਮ
ਮਾਤਾ ਗੰਗਾ ਜੀ ਵੈੱਲਫੇਅਰ ਸੁਸਾਇਟੀ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕਰਦੇ ਹੋਏ ਸੇਵਾਦਾਰ ਬਾਬਾ ਹਰਪ੍ਰੀਤ ਸਿੰਘ, ਬਾਬਾ ਕੁਲਦੀਪ ਸਿੰਘ ਅਤੇ ਹੋਰ ਪਤਵੰਤੇ। ਤਸਵੀਰ : ਭਗਵਾਨ ਸਿੰਘ ਸੈਣੀ
05-08-2026
ਟਾਂਡਾ ਉੜਮੁੜ, 4 ਅਗਸਤ (ਭਗਵਾਨ ਸਿੰਘ ਸੈਣੀ)- ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਬੇਟ ਖੇਤਰ ਦੇ ਪਿੰਡ ਰਾਣੀ ਵਿਖੇ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਹੇਠ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਮੀਟਿੰਗ ਦੌਰਾਨ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਦੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਸਰਗਰਮ ਕਰਨ ’ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਅਰਵਿੰਦਰ ਸਿੰਘ ਰਸੂਲਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਸੋਚ ਅਤੇ ਪੰਜਾਬੀਆਂ ਦੇ ਹਿਤਾਂ ਦੀ ਨੁਮਾਇੰਦਗੀ ਕਰਨ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਵਰਕਰ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਨਸ਼ਾਖੋਰੀ, ਬੇਰੁਜ਼ਗਾਰੀ ਅਤੇ ਨੌਜਵਾਨਾਂ ਦੇ ਲਗਾਤਾਰ ਵਿਦੇਸ਼ਾਂ ਵੱਲ ਪਰਵਾਸ ਵਰਗੀਆਂ ਗੰਭੀਰ ਚੁਨੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਯੋਗ ਮੌਕੇ ਪੈਦਾ ਕਰਨ ਅਤੇ ਪੰਜਾਬ ਨੂੰ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਮਜ਼ਬੂਤ ਅਤੇ ਲੋਕਾਂ ਨਾਲ ਜੁੜੀ ਹੋਈ ਨੀਤੀ ਦੀ ਲੋੜ ਹੈ। ਰਸੂਲਪੁਰ ਨੇ ਦੋਸ਼ ਲਾਇਆ ਕਿ ਬਾਹਰੀ ਸਿਆਸੀ ਪਾਰਟੀਆਂ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਮੁੱਦਿਆਂ ਨੂੰ ਲੰਬੇ ਸਮੇਂ ਤੱਕ ਨਜ਼ਰਅੰਦਾਜ਼ ਕਰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿਤਾਂ ਦੀ ਰਾਖੀ ਅਤੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਨੌਜਵਾਨਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਖੇਤਰੀ ਸੋਚ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ-ਸਿਰ ਪੰਜਾਬ ਵਿਚ ਉਦਯੋਗ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਨਾ ਕੀਤੇ ਗਏ ਤਾਂ ਨੌਜਵਾਨਾਂ ਦਾ ਪਰਵਾਸ ਹੋਰ ਵਧੇਗਾ, ਜਿਸ ਦਾ ਅਸਰ ਪਿੰਡਾਂ ਦੇ ਸਮਾਜਿਕ ਅ ਤੇ ਆਰਥਿਕ ਢਾਂਚੇ ’ਤੇ ਵੀ ਪਵੇਗਾ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਵਰਕਰਾਂ ਨੇ ਵੀ ਪੂਰੇ ਜੋਸ਼ ਨਾਲ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਮੁਹਿੰਮ ਚਲਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਅਮਰਜੀਤ ਸਿੰਘ ਝੱਜੀ ਪਿੰਡ, ਪ੍ਰਿਥੀਪਾਲ ਸਿੰਘ, ਜਸਪਾਲ ਸਿੰਘ, ਜਸਵਿੰਦਰ ਸਿੰਘ, ਜੱਸਾ, ਕੁਲਦੀਪ ਸਿੰਘ, ਰਾਜਵਿੰਦਰ ਸਿੰਘ, ਬਲਵੀਰ ਸਿੰਘ, ਤਰਸੇਮ ਸਿੰਘ, ਸੂਬੇਦਾਰ ਬਲਬੀਰ ਸਿੰਘ, ਪਰਗਟ ਸਿੰਘ, ਜਸਦੀਪ ਸਿੰਘ, ਨਰਿੰਦਰ ਸਿੰਘ, ਗੁਰਦੀਪ ਸਿੰਘ ਬਲਵੀਰ ਸਿੰਘ ਗੁਰਚਰਨ ਸਿੰਘ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।