ਜਨਰਲ ਸਕੱਤਰ ਸਾਹੀ ਨੇ ਬਾਬਾ ਲਾਲ ਦਿਆਲ ਮੰਦਰ ਵਿਖੇ ਗੁਰੂ ਪੂਰਨਿਮਾ ਦੇ ਪਾਵਨ ਦਿਹਾੜੇ ’ਤੇ ਹਾਜ਼ਰੀ ਲਗਵਾਈ 12 ਅਗਸਤ ਨੂੰ ਹੁਸ਼ਿਆਰਪੁਰ ‘ਚ ਹੋਵੇਗਾ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਪ੍ਰੋਗਰਾਮ-ਜਿੰਪਾ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਹੋਣਗੇ ਸ਼ਾਮਿਲ
ਹੁਸ਼ਿਆਰਪੁਰ, 5 ਅਗਸਤ (ਨਰਿੰਦਰ ਸਿੰਘ ਬੱਡਲਾ)- ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਨਵੀਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ 12 ਅਗਸਤ ਨੂੰ ਹੋਣ ਵਾਲੇ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਅਤੇ ਵੱਖ-ਵੱਖ ਧਾਰਮਿਕ ਅਸਥਾਨਾਂ ਲਈ ਬੱਸਾਂ ਨੂੰ ਰਵਾਨਾ ਕਰਨ ਦੇ ਸਮਾਗਮ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 12 ਅਗਸਤ ਨੂੰ ਹੁਸ਼ਿਆਰਪੁਰ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਪ੍ਰੋਗਰਾਮ ਕਰਵਾਇਆ ਜਾਵੇਗਾ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ਰਧਾਲੂ ਵਜੋਂ ਸ਼ਮੂਲੀਅਤ ਕਰਨਗੇ।
ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨਵੀਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਦੇ ਹੋਏ।
06-08-2026