05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਮਹਾਨ ਕੀਰਤਨ ਦਰਬਾਰ ਸੰਬੰਧੀ ਪੋਸਟਰ ਜਾਰੀ

ਹੁਸ਼ਿਆਰਪੁਰ, 5 ਅਗਸਤ (ਨਰਿੰਦਰ ਸਿੰਘ ਬੱਡਲਾ)- ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 36ਵਾਂ ਇੰਟਰਨੈਸ਼ਨਲ ਮਹਾਨ ਕੀਰਤਨ ਦਰਬਾਰ ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ 10 ਅਕਤੂਬਰ ਨੂੰ ਰੌਸ਼ਨ ਗਰਾਉਂਡ ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਸੁਸਾਇਟੀ ਵੱਲੋਂ ਮੀਟਿੰਗ ਕੀਤੀ ਗਈ ਜਿਸ ਦੌਰਾਨ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 36ਵੇਂ ਮਹਾਨ ਕੀਰਤਨ ਦਰਬਾਰ ਬਾਰੇ ਰੂਪ-ਰੇਖਾ ਤੈਅ ਕਰਨ ਲਈ ਸੁਸਾਇਟੀ ਵੱਲੋਂ ਅਧਿਕਾਰਤ ਪੋਸਟਰ ਜਾਰਹ ਕਰ ਦਿੱਤਾ ਗਿਆ ਹੈ ਜਿਸ ਰਾਹੀਂ ਸੰਗਤਾਂ ਨੂੰ ਸਮਾਗਮ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 06-08-2026
ਹੁਸ਼ਿਆਰਪੁਰ, 5 ਅਗਸਤ (ਨਰਿੰਦਰ ਸਿੰਘ ਬੱਡਲਾ)- ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 36ਵਾਂ ਇੰਟਰਨੈਸ਼ਨਲ ਮਹਾਨ ਕੀਰਤਨ ਦਰਬਾਰ ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ 10 ਅਕਤੂਬਰ ਨੂੰ ਰੌਸ਼ਨ ਗਰਾਉਂਡ ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਸੁਸਾਇਟੀ ਵੱਲੋਂ ਮੀਟਿੰਗ ਕੀਤੀ ਗਈ ਜਿਸ ਦੌਰਾਨ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 36ਵੇਂ ਮਹਾਨ ਕੀਰਤਨ ਦਰਬਾਰ ਬਾਰੇ ਰੂਪ-ਰੇਖਾ ਤੈਅ ਕਰਨ ਲਈ ਸੁਸਾਇਟੀ ਵੱਲੋਂ ਅਧਿਕਾਰਤ ਪੋਸਟਰ ਜਾਰਹ ਕਰ ਦਿੱਤਾ ਗਿਆ ਹੈ ਜਿਸ ਰਾਹੀਂ ਸੰਗਤਾਂ ਨੂੰ ਸਮਾਗਮ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜਵਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ਮਹਾਨ ਕੀਰਤਨ ਦਰਬਾਰ ਕਰਵਾਉਣ ਦੀ ਪ੍ਰਥਾ ਨੂੰ ਅੱਗੇ ਤੋਰਦੇ ਹੋਏ ਇਸ ਸਾਲ ਵੀ ਇਹ ਮਹਾਨ ਕਾਰਜ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਸੰਤ ਮਹਾਂਪੁਰਸ਼, ਸਿੱਖ ਪੰਥ ਦੇ ਮਹਾਨ ਕੀਰਤਨੀ ਜਥੇ, ਕਥਾਵਾਚਕ ਤੇ ਢਾਡੀ ਜਥੇ ਪਹੁੰਚ ਰਹੇ ਹਨ। ਇਸ ਮੌਕੇ ਅਵਤਾਰ ਸਿੰਘ ਜੌਹਲ, ਜਸਬੀਰ ਸਿੰਘ, ਜਸਪਾਲ ਸਿੰਘ, ਜਸਵਿੰਦਰ ਸਿੰਘ ਪਰਮਾਰ, ਨਰੰਜਣ ਸਿੰਘ, ਓਂਕਾਰ ਸਿੰਘ, ਕਮਲਜੀਤ ਸਿੰਘ ਭੂਪਾ, ਸੁਖਵਿੰਦਰ ਸਿੰਘ ਲਾਡੀ, ਭੁਪਿੰਦਰ ਸਿੰਘ, ਗੁਰਚਰਨ ਸਿੰਘ, ਸੁਖਵਿੰਦਰ ਸਿੰਘ ਸਟੀਫਨ, ਹਰਕਮਲ ਸਿੰਘ, ਪਰਦੀਪ ਸਿੰਘ ਬਾਸਣ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਸੇਠੀ, ਮਨਮੋਹਨ ਸਿੰਘ ਅਤੇ ਸਮੂਹ ਸੁਸਾਇਟੀ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 16ਵੀਂ ਹਾਕੀ ਇੰਡੀਆ ਜੂਨੀਅਰ ਮੈਨ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ ਪੰਜਾਬ ਨੇ ਕਰਨਾਟਕ ਨੂੰ 5-2 ਨਾਲ ਹਰਾ ਕੇ ਸੈਮੀਫਾਈਨਲ ’ਚ... ਅਗਲੀ ਖ਼ਬਰ ਕੁਲਵੰਤ ਸਿੰਘ ਮਾਨ ਨੇ ਮੁਕੇਰੀਆਂ ਸਬ-ਡਵੀਜ਼ਨ ਦੇ ਨਵੇਂ ਡੀ.ਐੱਸ.ਪੀ. ਵਜੋਂ ਅਹੁਦਾ ਸੰਭਾਲਿਆ
Ad Position 24
No active advertisement