05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਆਮ ਆਦਮੀ ਪਾਰਟੀ ਦਾ ਵਰਕਰ ਜ਼ਮੀਨ ਮਾਲਕੀ ਲਈ ਹੋ ਰਿਹੈ ਖੱਜਲ ਖ਼ੁਆਰ

ਹੁਸ਼ਿਆਰਪੁਰ, 5 ਅਗਸਤ (ਨਰਿੰਦਰ ਸਿੰਘ ਬੱਡਲਾ)- ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਪਾਰਟੀ ਦਾ ਇਕ ਵਰਕਰ ਆਪਣੀ ਪਾਰਟੀ ਦੇ ਆਹਲਾ ਆਗੂਆਂ ਤੋਂ ਆਪਣੀ ਜ਼ਮੀਨ ਦਾ ਕਬਜ਼ਾ ਬਰਕਰਾਰ ਰੱਖਣ ਲਈ ਲਗਾਤਾਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਫ਼ਤਰਾਂ ਦੇ ਚੱਕਰ ਕੱਟ ਰਿਹਾ ਹੈ ਪਰ ਇਸਦੇ ਬਾਵਜੂਦ ਉਸਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ। ਕਸਬਾ ਗੜ੍ਹਦੀਵਾਲਾ ਦੇ ਅਧੀਨ ਪੈਂਦੇ ਪਿੰਡ ਸਰਾਈਂ ਦੇ ਵਾਸੀ ਗੁਰਪ੍ਰੀਤ ਸਿੰਘ ਪੁੱਤਰ ਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਬਜ਼ੁਰਗ ਪਾਕਿਸਤਾਨ ਤੋਂ ਆਏ ਸਨ ਅਤੇ ਉਨ੍ਹਾਂ ਨੂੰ ਵੰਡ ਤੋਂ ਬਾਅਦ 29 ਕਨਾਲ 12 ਮਰਲੇ ਜ਼ਮੀਨ ਮਿਲੀ ਸੀ।

Ad Position 21
No active advertisement
ਹੁਸ਼ਿਆਰਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰਪ੍ਰੀਤ ਸਿੰਘ ਤੇ ਪਰਿਵਾਰਿਕ ਮੈਂਬਰ। ਤਸਵੀਰ: ਹਮਸ਼ਾਇਨ ਸਟੂਡੀਓ 06-08-2026
ਹੁਸ਼ਿਆਰਪੁਰ, 5 ਅਗਸਤ (ਨਰਿੰਦਰ ਸਿੰਘ ਬੱਡਲਾ)- ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਪਾਰਟੀ ਦਾ ਇਕ ਵਰਕਰ ਆਪਣੀ ਪਾਰਟੀ ਦੇ ਆਹਲਾ ਆਗੂਆਂ ਤੋਂ ਆਪਣੀ ਜ਼ਮੀਨ ਦਾ ਕਬਜ਼ਾ ਬਰਕਰਾਰ ਰੱਖਣ ਲਈ ਲਗਾਤਾਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਫ਼ਤਰਾਂ ਦੇ ਚੱਕਰ ਕੱਟ ਰਿਹਾ ਹੈ ਪਰ ਇਸਦੇ ਬਾਵਜੂਦ ਉਸਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ। ਕਸਬਾ ਗੜ੍ਹਦੀਵਾਲਾ ਦੇ ਅਧੀਨ ਪੈਂਦੇ ਪਿੰਡ ਸਰਾਈਂ ਦੇ ਵਾਸੀ ਗੁਰਪ੍ਰੀਤ ਸਿੰਘ ਪੁੱਤਰ ਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਬਜ਼ੁਰਗ ਪਾਕਿਸਤਾਨ ਤੋਂ ਆਏ ਸਨ ਅਤੇ ਉਨ੍ਹਾਂ ਨੂੰ ਵੰਡ ਤੋਂ ਬਾਅਦ 29 ਕਨਾਲ 12 ਮਰਲੇ ਜ਼ਮੀਨ ਮਿਲੀ ਸੀ। ਉਸਨੇ ਦੱਸਿਆ ਕਿ ਇਸ ਜ਼ਮੀਨ ਸੰਬੰਧੀ ਉਨ੍ਹਾਂ ਦਾ ਝਗੜਾ ਚੱਲ ਪਿਆ ਅਤੇ 2009 ’ਚ ਉਨ੍ਹਾਂ ਨੇ ਅਦਾਲਤ ’ਚ ਕੇਸ ਦਾਇਰ ਕਰ ਦਿੱਤਾ ਜਿਸ ਤੋਂ ਬਾਅਦ 2013 ’ਚ ਅਦਾਲਤ ਨੇ ਉਨ੍ਹਾਂ ਦੇ ਹੱਕ ’ਚ ਡਿਗਰੀ ਦਿੱਤੀ ਜਿਸ ਤੋਂ ਬਾਅਦ ਵਿਰੋਧੀ ਧਿਰ ਨੇ ਅਦਾਲਤ ਦੇ ਫ਼ੈਸਲੇ ਵਿਰੁੱਧ ਸੈਸ਼ਨ ਕੋਰਟ ’ਚ ਕੇਸ ਦਾਇਰ ਕਰ ਦਿੱਤਾ ਤੇ 2015 ’ਚ ਆਪ ਹੀ ਬਿਆਨ ਦੇ ਕੇ ਕੇਸ ਵਾਪਸ ਲੈ ਲਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਕੇਸ ਵਾਪਸ ਲੈ ਕੇ ਐੱਸ.ਡੀ.ਐਮ. ਦਸੂਹਾ ਕੋਲ ਹਿੱਸਾ ਵਟਾਈ ਦਾ ਕੇਸ ਕਰ ਦਿੱਤਾ ਤੇ ਐੱਸ ਡੀ. ਐਮ. ਨੇ ਇਹ ਉਨ੍ਹਾਂ ਦੇ ਹੱਕ ’ਚ ਕਰ ਦਿੱਤਾ। ਉਸਨੇ ਦੱਸਿਆ ਕਿ ਇਸ ਸਾਰੇ ਘਟਨਾਕ੍ਰਮ ਦੌਰਾਨ ਉਸ ਨੇ ਆਪਣੀ ਜ਼ਮੀਨ ਦੀ ਮਾਲਕੀ ਨੂੰ ਬਰਕਰਾਰ ਰੱਖਣ ਲਈ ਪਾਕਿਸਤਾਨ ਤੋਂ ਵੀ ਵੰਡ ਤੋਂ ਪਹਿਲਾਂ ਵਾਲੀ ਜ਼ਮੀਨ ਦਾ ਰਿਕਾਰਡ ਮੰਗਵਾ ਲਿਆ ਸੀ ਪਰ ਇਸਦੇ ਬਾਵਜੂਦ ਵੀ ਕੋਈ ਸੁਣਵਾਈ ਨਹੀਂ ਹੋਈ। ਇਸ ਦੌਰਾਨ ਗੁਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਵਰਕਰ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਨਸਾਫ਼ ਲਈ ਗੁਹਾਰ ਲਗਾਈ ਹੈ।
Ad Position 22
No active advertisement
ਪਿਛਲੀ ਖ਼ਬਰ ਅੱਡਾ ਝੁੰਗੀਆਂ ’ਚ ਲੱਗ ਰਹੇ ਟ੍ਰੈਫਿਕ ਜਾਮ ਨੇ ਰਾਹਗੀਰਾਂ ਦਾ ਜਿਊਣਾ ਕੀਤਾ ਮੁਹਾਲ ਅਗਲੀ ਖ਼ਬਰ ਮਾਂ ਤੇ ਪੁੱਤਰ ਦੀ ਸੜਕ ਹਾਦਸੇ ’ਚ ਹੋਈ ਮੌਤ
Ad Position 24
No active advertisement