07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਦੁਸਹਿਰਾ ਗਰਾਊਂਡ ’ਚ ਹੋ ਰਹੀ ਨਾਜਾਇਜ਼ ਉਸਾਰੀ ਨੂੰ ਰੋਕਣ ਦੀ ਪੁਲਿਸ ਕੋਲੋਂ ਮੰਗ

ਹਰਿਆਣਾ, 6 ਅਗਸਤ (ਹਰਮੇਲ ਸਿੰਘ ਖੱਖ)- ਕਸਬਾ ਹਰਿਆਣਾ ਦੇ ਦਸਹਿਰਾ ਗਰਾਊਂਡ ਵਿਚ ਕਥਿਤ ਤੌਰ ‘ਤੇ ਨਾਜਾਇਜ਼ ਉਸਾਰੀ ਨੂੰ ਲੈ ਕੇ ਵਿਵਾਦ ਗਹਿਰਾ ਹੋ ਗਿਆ ਹੈ। ਜ਼ਮੀਨ ਮਾਲਕਾਂ ਅਤੇ ਹੋਰ ਦਸਤਖ਼ਤ ਕਰਤਾਵਾਂ ਨੇ ਡਿਪਟੀ ਕਮਿਸ਼ਨਰ ਮੈਡਮ ਅਤੇ ਸੀਨੀਅਰ ਪੁਲਿਸ ਅਧਿਕਾਰੀ ਨੂੰ ਸ਼ਿਕਾਇਤ ਦੇ ਕੇ ਉਸਾਰੀ ਦਾ ਕੰਮ ਤੁਰੰਤ ਰੁਕਵਾਉਣ, ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 07-08-2026
ਹਰਿਆਣਾ, 6 ਅਗਸਤ (ਹਰਮੇਲ ਸਿੰਘ ਖੱਖ)- ਕਸਬਾ ਹਰਿਆਣਾ ਦੇ ਦਸਹਿਰਾ ਗਰਾਊਂਡ ਵਿਚ ਕਥਿਤ ਤੌਰ ‘ਤੇ ਨਾਜਾਇਜ਼ ਉਸਾਰੀ ਨੂੰ ਲੈ ਕੇ ਵਿਵਾਦ ਗਹਿਰਾ ਹੋ ਗਿਆ ਹੈ। ਜ਼ਮੀਨ ਮਾਲਕਾਂ ਅਤੇ ਹੋਰ ਦਸਤਖ਼ਤ ਕਰਤਾਵਾਂ ਨੇ ਡਿਪਟੀ ਕਮਿਸ਼ਨਰ ਮੈਡਮ ਅਤੇ ਸੀਨੀਅਰ ਪੁਲਿਸ ਅਧਿਕਾਰੀ ਨੂੰ ਸ਼ਿਕਾਇਤ ਦੇ ਕੇ ਉਸਾਰੀ ਦਾ ਕੰਮ ਤੁਰੰਤ ਰੁਕਵਾਉਣ, ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸ਼ਿਕਾਇਤ ਕਰਤਾ ਜ਼ਮੀਨ ਮਾਲਕ ਕੌਂਸਲਰ ਰਾਜੀਵ ਕਪਿਲਾ, ਸਾਬਕਾ ਕੌਂਸਲਰ ਸੁਨੀਲ ਕਪਿਲਾ, ਪੰਕਜ ਮਹਿਤਾ, ਜਸਵੰਤ ਸਿੰਘ, ਅਜੀਤ ਸਿੰਘ, ਕੁਲਵੰਤ ਸਿੰਘ, ਪਰਮਿੰਦਰ ਸਿੰਘ, ਮੋਹਨ ਲਾਲ, ਬਲਦੇਵ ਕ੍ਰਿਸ਼ਨ, ਮਦਨ ਲਾਲ ਦਾ ਕਹਿਣਾ ਹੈ ਕਿ ਦੁਸਹਿਰਾ ਗਰਾਊਂਡ ਦੀ ਜ਼ਮੀਨ ਉਨ੍ਹਾਂ ਦੇ ਪਰਿਵਾਰਾਂ ਤੇ ਹੋਰ ਦਾਨੀ ਸੱਜਣਾਂ ਵੱਲੋਂ ਉਪਲਬਧ ਕਰਵਾਈ ਗਈ ਸੀ। ਮਾਲ ਵਿਭਾਗ ਦੇ ਰਿਕਾਰਡ ਅਨੁਸਾਰ ਇਹ ਜ਼ਮੀਨ ਅੱਜ ਵੀ ਅਸਲ ਮਾਲਕਾਂ ਦੇ ਨਾਮ ਦਰਜ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਮੈਦਾਨ ਵਿਚ ਸਿਰਫ਼ ਰਾਮ-ਲੀਲ੍ਹਾ ਤੇ ਦਸਹਿਰਾ ਸਮਾਗਮ ਕਰਵਾਉਣ ਦਾ ਅਧਿਕਾਰ ਸੰਬੰਧਿਤ ਕਮੇਟੀ ਕੋਲ ਹੈ ਜਦਕਿ ਕਿਸੇ ਵੀ ਤਰ੍ਹਾਂ ਦੀ ਸਥਾਈ ਵਪਾਰਕ ਉਸਾਰੀ ਕਰਨ ਦੀ ਮਨਜ਼ੂਰੀ ਨਹੀਂ ਹੈ। ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਹੈ ਕਿ ਸ਼੍ਰੀ ਰਾਮ ਵੈੱਲਫੇਅਰ ਸੋਸਾਇਟੀ ਹਰਿਆਣਾ ਦੇ ਪ੍ਰਧਾਨ ਸੰਜੀਵ ਕੁਮਾਰ ਨੇ ਦਸਹਿਰਾ ਗਰਾਊਂਡ ਵਿਚ ਉਸਾਰੀ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ। ਸ਼ਿਕਾਇਤ ਕਰਤਾਵਾਂ ਅਨੁਸਾਰ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਇੱਥੇ ਸਰਵਿਸ ਸਟੇਸ਼ਨ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਸ ਨੂੰ ਉਨ੍ਹਾਂ ਨੇ ਪੂਰੀ ਤਰ੍ਹਾਂ ਗ਼ੈਰ-ਕਾਨੂੰਨੀ ਕਰਾਰ ਦਿੱਤਾ ਹੈ। ਜ਼ਮੀਨ ਮਾਲਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸਾਰੀ ਦਾ ਕੰਮ ਤੁਰੰਤ ਪ੍ਰਭਾਵ ਨਾਲ ਬੰਦ ਕਰਵਾਇਆ ਜਾਵੇ ਤੇ ਮਾਮਲੇ ਦੀ ਜਾਂਚ ਕਰਕੇ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਸ਼੍ਰੀ ਰਾਮ ਵੈੱਲਫੇਅਰ ਸੁਸਾਇਟੀ ਹਰਿਆਣਾ ਦੇ ਪ੍ਰਧਾਨ ਸੰਜੀਵ ਕੁਮਾਰ ਨਾਲ ਸੰਪਰਕ ਕੀਤੇ ਜਾਣ ‘ਤੇ ਉਨ੍ਹਾਂ ਦੱਸਿਆ ਕਿ ਰਾਮ-ਲੀਲ੍ਹਾ ਦੌਰਾਨ ਵਰਤੇ ਜਾਣ ਵਾਲੇ ਕਪੜੇ ਤੇ ਹੋਰ ਸਾਮਾਨ ਅਤੇ ਰਥ ਨੂੰ ਰੱਖਣ ਲਈ ਕੋਈ ਢੁਕਵੀਂ ਥਾਂ ਨਾ ਹੋਣ ਕਾਰਨ ਇਕ ਕਮਰਾ ਬਣਾਇਆ ਜਾ ਰਿਹਾ ਹੈ ਤਾਂ ਜੋ ਸਾਮਾਨ ਸੁਰੱਖਿਅਤ ਰਹਿ ਸਕੇ। ਉਨ੍ਹਾਂ ਕਿਹਾ ਕਿ ਇਹ ਉਸਾਰੀ ਕਿਸੇ ਹੋਰ ਮਕਸਦ ਲਈ ਨਹੀਂ ਕੀਤੀ ਜਾ ਰਹੀ।
Ad Position 22
No active advertisement
ਪਿਛਲੀ ਖ਼ਬਰ ਬੁਲਟ ਮੋਟਰਸਾਈਕਲ ਤੇ ਈ-ਰਿਕਸ਼ਾ ਦੀ ਟੱਕਰ ਵਿਚ ਈ-ਰਿਕਸ਼ਾ ਚਾਲਕ ਗੰਭੀਰ ਜ਼ਖਮੀ ਅਗਲੀ ਖ਼ਬਰ ਏ.ਡੀ.ਸੀ. ਵਲੋਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ
Ad Position 24
No active advertisement