ਅੰਗਦਾਨ ਜਾਗਰੂਕਤਾ ਕੈਂਪ ਲਗਾਇਆ
ਪੱਸੀ ਕੰਢੀ, 6 ਅਗਸਤ (ਜਗਤਾਰ ਸਿੰਘ ਰਜਪਾਲਮਾ)- ਐੱਸ. ਐੱਮ.
ਪੱਸੀ ਕੰਢੀ, 6 ਅਗਸਤ (ਜਗਤਾਰ ਸਿੰਘ ਰਜਪਾਲਮਾ)- ਐੱਸ. ਐੱਮ.ਓ. ਡਾਕਟਰ ਰੋਹਿਤ ਬਰੂਟਾ ਪੀ.ਐੱਚ.ਸੀ. ਮੰਡ ਭੰਡੇਰ ਦੀ ਯੋਗ ਅਗਵਾਈ ਹੇਠ ਆਯੂਸ਼ਮਾਨ ਆਰੋਗਿਆ ਕੇਂਦਰ ਮੱਕੋਵਾਲ ਵਿਖੇ ਅੰਗਦਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਲੋਕਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਅੰਗ ਦਾਨ ਦੀ ਮਹੱਤਤਾ, ਇਸ ਨਾਲ ਜੁੜੇ ਭਰਮਾਂ ਤੇ ਸਰਕਾਰ ਵਲੋਂ ਜਾਰੀ ਹਦਾਇਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅੰਗ ਦਾਨ ਨਾਲ ਨਾ ਸਿਰਫ਼ ਕਿਸੇ ਇਕ ਵਿਅਕਤੀ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ, ਸਗੋਂ ਕਈ ਪਰਿਵਾਰਾਂ ਵਿਚ ਮੁੜ ਖ਼ੁਸ਼ੀਆਂ ਲਿਆਂਦੀਆਂ ਜਾ ਸਕਦੀਆਂ ਹਨ। ਆਖ਼ਿਰ ਵਿਚ ਲੋਕਾਂ ਨੂੰ ਸਵੈ ਇੱਛੁਕ ਅੰਗ ਦਾਨ ਕਰਨ ਲਈ ਸਹੁੰ ਵੀ ਚੁਕਾਈ ਗਈ। ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ, ਅਜੀਤ ਸਿੰਘ, ਚਰਨ ਸਿੰਘ, ਦਿਲਬਾਗ ਸਿੰਘ, ਬੇਅੰਤ ਸਿੰਘ, ਪੂਰਨ ਚੰਦ, ਕਰਨੈਲ ਸਿੰਘ ਆਦਿ ਹਾਜ਼ਰ ਸਨ।