06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਏ.ਡੀ.ਜੀ.ਪੀ. ਤੇ ਐੱਸ.ਐੱਸ.ਪੀ. ਦੀ ਅਗਵਾਈ ਹੇਠ ਬੱਸ ਸਟੈਂਡ ਵਿਖੇ ਪੁਲਿਸ ਨੇ ਚਲਾਈ ਜਾਂਚ ਮੁਹਿੰਮ

ਹੁਸ਼ਿਆਰਪੁਰ, 6 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਆਜ਼ਾਦੀ ਦਿਵਸ ਮੌਕੇ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੂਬੇ ਭਰ ‘ਚ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਸਥਾਨਕ ਬੱਸ ਸਟੈਂਡ ‘ਤੇ ਏ.

Ad Position 21
No active advertisement
ਅਜੀਤ ਡੈਸਕ 07-08-2026
ਹੁਸ਼ਿਆਰਪੁਰ, 6 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਆਜ਼ਾਦੀ ਦਿਵਸ ਮੌਕੇ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੂਬੇ ਭਰ ‘ਚ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਸਥਾਨਕ ਬੱਸ ਸਟੈਂਡ ‘ਤੇ ਏ.ਡੀ.ਜੀ.ਪੀ ਸ਼ਿਵ ਕੁਮਾਰ ਵਰਮਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਦੌਰਾਨ ਬੱਸ ਸਟੈਂਡ ‘ਤੇ ਮੌਜੂਦ ਯਾਤਰੀਆਂ ਤੇ ਸ਼ੱਕੀ ਲੋਕਾਂ ਦੇ ਸਾਮਾਨ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਗੱਲਬਾਤ ਕਰਦਿਆਂ ਏ.ਡੀ.ਜੀ.ਪੀ. ਸ਼ਿਵ ਕੁਮਾਰ ਵਰਮਾ ਨੇ ਪੁਲਿਸ ਦੀਆਂ ਕਾਰਵਾਈਆਂ ਅਤੇ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 15 ਅਗਸਤ ਤੱਕ ਪੂਰੇ ਪੰਜਾਬ ਦੇ ਹਰ ਜ਼ਿਲ੍ਹੇ ਵਿਚ ਰੋਜ਼ਾਨਾ ਵਿਸ਼ੇਸ਼ ਚੈਕਿੰਗ ਅਭਿਆਨ ਚਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 15 ਅਗਸਤ ਦੇ ਸਮਾਗਮਾਂ ‘ਚ ਸੁਰੱਖਿਆ ਤੇ ਅਧਿਕਾਰੀਆਂ ਦੀ ਬ੍ਰੀਫਿੰਗ ਦੇ ਮੱਦੇਨਜ਼ਰ ਬੱਸ ਸਟੈਂਡ ਅਤੇ ਹੋਰ ਜਨਤਕ ਥਾਵਾਂ ‘ਤੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਵੀ ਪੁਲਿਸ ਵਲੋਂ ਚੈਕਿੰਗ ਅਭਿਆਨ ਜਾਰੀ ਰੱਖਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਾਈਂ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਵਲੋਂ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਕੇ.ਐਮ.ਐਸ ਕਾਲਜ ਦਸੂਹਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ 10 ਨੂੰ
Ad Position 24
No active advertisement