12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

‘ਸਰਕਾਰ ਪ੍ਰਵਾਸੀਆਂ ਮਜ਼ਦੂਰਾਂ ਦੇ ਰਾਸ਼ਨ ਕਾਰਡ ਬਣਾ ਕੇ ਪੰਜਾਬ ਦਾ ਉਜਾੜਾ ਕਰਨ ’ਤੇ ਤੁਲੀ - ਸਿੱਖ ਜਥੇਬੰਦੀਆਂ

ਹਰਿਆਣਾ, 11 ਅਗਸਤ (ਹਰਮੇਲ ਸਿੰਘ ਖੱਖ)-ਪਿਛਲੇ ਕੁੱਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਵਾਸੀਆਂ ਮਜ਼ਦੂਰਾਂ ਦੇ 3 ਲੱਖ ਰਾਸ਼ਨ ਕਾਰਡ ਬਣਾਉਣ ਵਾਲੇ ਦਿੱਤੇ ਗਏ ਬਿਆਨ ਦਾ ਅੱਜ ਭਾਰੀ ਵਿਰੋਧ ਕਰਦਿਆਂ ਸਮੂਹ ਸਿੱਖ, ਕਿਸਾਨ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਹੁਸ਼ਿਆਰਪੁਰ ਤੋਂ ਦਸੂਹਾ ਰੋਡ ‘ ਤੇ ਅੱਡਾ ਦੁਸੜਕਾ (ਧੂਤ ਕਲਾਂ) ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਨੇ ਬੋਲਦਿਆਂ ਹੋਇਆਂ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਪ੍ਰਵਾਸੀ ਮਜ਼ਦੂਰਾਂ ਦੀ ਵੱਧ ਰਹੀ ਆਬਾਦੀ ਚਿੰਤਾ ਦਾ ਵਿਸ਼ਾ ਹੈ।

Ad Position 21
No active advertisement
ਅਜੀਤ ਡੈਸਕ 12-08-2026
ਹਰਿਆਣਾ, 11 ਅਗਸਤ (ਹਰਮੇਲ ਸਿੰਘ ਖੱਖ)-ਪਿਛਲੇ ਕੁੱਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਵਾਸੀਆਂ ਮਜ਼ਦੂਰਾਂ ਦੇ 3 ਲੱਖ ਰਾਸ਼ਨ ਕਾਰਡ ਬਣਾਉਣ ਵਾਲੇ ਦਿੱਤੇ ਗਏ ਬਿਆਨ ਦਾ ਅੱਜ ਭਾਰੀ ਵਿਰੋਧ ਕਰਦਿਆਂ ਸਮੂਹ ਸਿੱਖ, ਕਿਸਾਨ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਹੁਸ਼ਿਆਰਪੁਰ ਤੋਂ ਦਸੂਹਾ ਰੋਡ ‘ ਤੇ ਅੱਡਾ ਦੁਸੜਕਾ (ਧੂਤ ਕਲਾਂ) ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਨੇ ਬੋਲਦਿਆਂ ਹੋਇਆਂ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਪ੍ਰਵਾਸੀ ਮਜ਼ਦੂਰਾਂ ਦੀ ਵੱਧ ਰਹੀ ਆਬਾਦੀ ਚਿੰਤਾ ਦਾ ਵਿਸ਼ਾ ਹੈ। ਇਸ ਗੰਭੀਰ ਸਮੱਸਿਆ ਸੰਬੰਧੀ ਪੰਜਾਬ ਦੇ ਵੱਖੋ-ਵੱਖ ਇਲਾਕਿਆਂ ਵਿਚੋਂ ਆਵਾਜ਼ ਉਠਾਈ ਜਾ ਰਹੀ ਹੈ ਅਤੇ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪ੍ਰਵਾਸੀਆਂ ਨੂੰ ਪੰਜਾਬ ਦੀ ਧਰਤੀ ‘ਤੇ ਪੱਕੇ ਤੌਰ ‘ਤੇ ਵਸਾ ਕੇ ਪੰਜਾਬ ਦੇ ਮੂਲ ਨਿਵਾਸੀ ਪੰਜਾਬੀਆਂ ਨੂੰ ਪੰਜਾਬ ਦੀ ਧਰਤੀ ‘ਤੇ ਘੱਟ ਗਿਣਤੀ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਯੂ.ਪੀ, ਬਿਹਾਰ, ਉੱਤਰਾਖੰਡ, ਹਿਮਾਚਲ ਆਦਿ ਸੂਬਿਆਂ ਦੇ ਪ੍ਰਵਾਸੀ ਲੋਕ ਪੰਜਾਬ ਦੀ ਧਰਤੀ ‘ਤੇ ਆ ਕੇ ਧੜਾ-ਧੜ ਜ਼ਮੀਨਾਂ ਖ਼ਰੀਦ ਰਹੇ ਹਨ, ਘਰ ਖ਼ਰੀਦ ਰਹੇ ਹਨ, ਸਰਕਾਰ ਵੱਲੋਂ ਉਨ੍ਹਾਂ ਦੇ ਵੋਟਰ ਕਾਰਡ ਬਣਾਏ ਜਾ ਰਹੇ ਹਨ, ਰਾਸ਼ਨ ਕਾਰਡ ਬਣਾਉਣ ਦੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ, ਜੋ ਕਿ ਬਹੁਤ ਵੱਡਾ ਗੰਭੀਰ ਮਸਲਾ ਹੈ ਅਤੇ ਪੰਜਾਬ ਦੇ ਭਵਿੱਖ ਨੂੰ ਉਜਾੜਨ ਦਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਪ੍ਰਵਾਸੀ ਲੋਕਾਂ ਦੇ ਜ਼ਮੀਨਾਂ, ਘਰ ਆਦਿ ਖ਼ਰੀਦਣ ‘ਤੇ ਪਾਬੰਦੀ ਲੱਗਣੀ ਚਾਹੀਦੀ ਹੈ ਅਤੇ ਸਖ਼ਤ ਕਾਨੂੰਨ ਬਣਨਾ ਚਾਹੀਦਾ ਹੈ ਤਾਂ ਜੋ ਪੰਜਾਬ ਉੱਤੇ ਪ੍ਰਵਾਸੀਆਂ ਦਾ ਗ਼ਲਬਾ ਖ਼ਤਮ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਪ੍ਰਵਾਸੀਆਂ ਮਜ਼ਦੂਰਾਂ ਦੀ ਵੱਧ ਰਹੀ ਆਬਾਦੀ ਪੰਜਾਬ ਦੀਆਂ ਨੌਕਰੀਆਂ, ਕਾਰੋਬਾਰ ਆਦਿ ਵੀ ਖਾ ਰਹੀ ਹੈ ਜਿਸ ਕਰਕੇ ਪੰਜਾਬ ਦੇ ਨੌਜਵਾਨ ਬੇਰੁਜ਼ਗਾਰ ਹੋ ਚੁੱਕੇ ਹਨ ਅਤੇ ਪੰਜਾਬ ਛੱਡ ਕੇ ਵਿਦੇਸ਼ਾਂ ਵੱਲ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਵਿਖੇ ਕੀਤੇ ਗਏ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਅੱਜ ਇਹ ਦੂਜਾ ਪ੍ਰੋਗਰਾਮ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖੋ-ਵੱਖ ਕਸਬਿਆਂ ਵਿਚ ਵੀ ਪ੍ਰਵਾਸੀਆਂ ਮਜ਼ਦੂਰਾਂ ਅਤੇ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਮਿਸਲ ਪੰਜ-ਆਬ ਤੋਂ ਗੁਰਪ੍ਰੀਤ ਸਿੰਘ ਖੁੱਡਾ, ਜਸਵੀਰ ਸਿੰਘ ਸੀਕਰੀ, ਡਾ. ਹਰਲੀਨ ਸਿੰਘ, ਹਰਜਿੰਦਰ ਸਿੰਘ ਗਿੱਲਾਂ, ਆਵਾਜ਼-ਏ-ਕੌਮ ਤੋਂ ਨੋਬਲਜੀਤ ਸਿੰਘ ਬੁੱਲ੍ਹੋਵਾਲ, ਰਣਵੀਰ ਸਿੰਘ ਬੈਂਸਤਾਨੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਗੁਰਨਾਮ ਸਿੰਘ ਸਿੰਗੜੀਵਾਲਾ, ਹਰਵਿੰਦਰ ਸਿੰਘ ਹੀਰਾ, ਸਿੱਖ ਯੂਥ ਆਫ਼ ਪੰਜਾਬ ਤੋਂ ਗੁਰਨਾਮ ਸਿੰਘ ਮੂਨਕ, ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਤੋਂ ਰਵਿੰਦਰ ਸਿੰਘ ਕਾਹਲੋਂ, ਬਲਜਿੰਦਰ ਸਿੰਘ, ਜਗਦੀਪ ਸਿੰਘ ਭੱਟੀਆਂ, ਅਕਾਲੀ ਦਲ ਵਾਰਿਸ ਪੰਜਾਬ ਤੋਂ ਅਵਤਾਰ ਸਿੰਘ ਸ਼ੇਖੋਂ, ਪਰਮਜੀਤ ਸਿੰਘ ਪਿੰਕੂ, ਸਨਮ ਸਿੰਘ ਟਾਂਡਾ, ਬੱਬੂ, ਕੇਤਨ, ਹਰਮਨ, ਕਰਨ, ਬਿੱਲਾ, ਦਿਲਪ੍ਰੀਤ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਲਾਊਡ ਯੂਨੀਵਰਸਿਟੀ ਬਿੱਲ ਨਾਲ ਹੁਸ਼ਿਆਰਪੁਰ ਦੇ ਡਿਜੀਟਲ ਤੇ ਟੈਕਨਾਲੋਜੀ ਆਧਾਰਿਤ ਸਿੱਖਿਆ ਦੇ ਈਕੋਸਿਸਟਮ ਨੂੰ ਮਿਲੇਗੀ ਹੋਰ... ਅਗਲੀ ਖ਼ਬਰ ਪਿੰਡ ਹਲੇੜ ਦਲਪੱਤ ਉਰਫ਼ ਮੁਸਾਹਿਬਪੁਰ ਵਿਖੇ ਸਰਬਜੋਤ ਸਿੰਘ ਸਾਬੀ ਨੇ ਕੀਤੀ ਲੋਕ ਮਿਲਣੀ
Ad Position 24