12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਐੱਸ.ਆਈ.ਆਰ. : ਵੋਟਰ ਸੂਚੀਆਂ ਦੀ ਮੁਢਲੀ ਪ੍ਰਕਾਸ਼ਨਾ 13 ਨੂੰ, 16 ਨੂੰ ਲੱਗਣਗੇ ਵਿਸ਼ੇਸ਼ ਕੈਂਪ-ਆਸ਼ਿਕਾ ਜੈਨ ਕਿਹਾ, 12 ਸਤੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਅਤੇ ਇਤਰਾਜ਼

ਹੁਸ਼ਿਆਰਪੁਰ, 11 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ (ਐੱਸ. ਆਈ.

Ad Position 21
No active advertisement
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ। 12-08-2026
ਹੁਸ਼ਿਆਰਪੁਰ, 11 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ (ਐੱਸ.ਆਈ.ਆਰ.) ਦੀ ਜ਼ਿਲ੍ਹੇ ਵਿਚ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ 13 ਅਗਸਤ ਨੂੰ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ ਕੀਤੀ ਜਾਵੇਗੀ ਅਤੇ ਵੋਟਰ ਸੂਚੀਆਂ ਸਬੰਧੀ ਬੂਥ ਲੈਵਲ ਅਫ਼ਸਰਾਂ ਵਲੋਂ 16 ਅਗਸ ਤ ਨੂੰ ਆਪਣੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਾਏ ਜਾਣਗੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਐੱਸ.ਆਈ.ਆਰ. ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਲਈ ਸਮੂਹ ਵੋਟਰ ਅਤੇ ਚੋਣ ਅਮਲਾ ਵਧਾਈ ਦਾ ਪਾਤਰ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ ਤੋਂ ਬਾਅਦ ਬੀ.ਐਲ.ਓਜ਼ ਵਲੋਂ ਵਿਸ਼ੇਸ਼ ਕੈਂਪ ਲਾਏ ਜਾਣਗੇ ਜਿਸ ਤਹਿਤ 16 ਅਗਸਤ ਨੂੰ ਬੀ.ਐਲ.ਓਜ਼ ਸਵੇਰੇ 8 ਵਜੇ ਤੋਂ ਸ਼ਾਮ 3 ਵਜੇ ਤੱਕ ਆਪਣੇ ਸਬੰਧਿਤ ਬੂਥ ’ਤੇ ਮੌਜੂਦ ਰਹਿ ਕੇ ਵੋਟਰ ਸੂਚੀਆਂ ਸਬੰਧੀ ਵੋਟਰਾਂ ਤੋਂ ਫਾਰਮ ਨੰਬਰ 6, 7 ਅਤੇ 8 ਰਾਹੀਂ ਦਾਅਵੇ ਇਤਰਾਜ਼ ਵੀ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ .ਡਰਾਫ਼ਟ ਵੋਟਰ ਸੂਚੀ ਬਾਰੇ ਜੇਕਰ ਕੋਈ ਦਾਅਵਾ ਜਾਂ ਇਤਰਾਜ਼ ਹੋਵੇ ਤਾਂ 12 ਸਤੰਬਰ ਤੱਕ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਰਾਹੀਂ ਇਹ ਦਾਅਵੇ ਅਤੇ ਇਤਰਾਜ਼ ਦਿੱਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਉਪਰੰਤ ਮਿਤੀ 8 ਅਕਤੂਬਰ 2026 ਤੱਕ ਇਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ 12 ਅਕਤੂਬਰ 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ 8 ਦਹਾਕਿਆਂ ਤੋਂ ਸਿਰਫ਼ ਤਰੀਕੇ ਬਦਲੇ ਪਰ ਪੰਜਾਬ ਪ੍ਰਤੀ ਸਰਕਾਰਾਂ ਦੀ ਮਾਨਸਿਕਤਾ ਪਹਿਲਾਂ ਵਾਲੀ-ਦਲ ਖ਼ਾਲਸਾ 14 ਅਗਸਤ ਦੀ ਸ਼... ਅਗਲੀ ਖ਼ਬਰ ਕਲਾਊਡ ਯੂਨੀਵਰਸਿਟੀ ਬਿੱਲ ਨਾਲ ਹੁਸ਼ਿਆਰਪੁਰ ਦੇ ਡਿਜੀਟਲ ਤੇ ਟੈਕਨਾਲੋਜੀ ਆਧਾਰਿਤ ਸਿੱਖਿਆ ਦੇ ਈਕੋਸਿਸਟਮ ਨੂੰ ਮਿਲੇਗੀ ਹੋਰ...
Ad Position 24