ਧੁੱਗਾ ਦੀ ਨਿਯੁਕਤੀ ਨਾਲ ਅਕਾਲੀ ਦਲ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ - ਆਗੂ
ਗੜ੍ਹਦੀਵਾਲਾ, 11 ਅਗਸਤ (ਚੱਗਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਨੂੰ ਅਕਾਲੀ ਦਲ (ਬ) ਦਾ ਸੀਨੀਅਰ ਮੀਤ ਪ੍ਰਧਾਨ ਬਣਾਏ ਜਾਣ ‘ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਇਲਾਕੇ ਦੇ ਆਗੂਆਂ ਨੇ ਕਿਹਾ ਕਿ ਧੁੱਗਾ ਦੀ ਨਿਯੁਕਤੀ ਨਾਲ ਅਕਾਲੀ ਦਲ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ। ਇਸ ਨਿਯੁਕਤੀ ਸੰਬੰਧੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਅਕਾਲੀ ਦਲ ਬਾਦਲ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਜੌਹਲ, ਕਰਨ ਸਿੰਘ ਧੁੱਗਾ, ਸ਼ਹਿਰੀ ਪ੍ਰਧਾਨ ਕੁਲਦੀਪ ਸਿੰਘ ਲਾਡੀ ਬੁੱਟਰ, ਸਿਮਰਜੀਤ ਸਿੰਘ ਅਟਵਾਲ, ਅਵਤਾਰ ਸਿੰਘ ਸਰਿਹਾਲਾ, ਕੁਲਬੀਰ ਸਿੰਗ ਡੱਫਰ, ਬੱਲੀ ਮਾਛੀਆਂ, ਈਸ਼ਰ ਸਿੰਘ ਧੁੱਗਾ, ਸਾਬਕਾ ਸਰਪੰਚ ਸੁਰਜੀਤ ਸਿੰਘ, ਸਾਬਕਾ ਸਰਪੰਚ ਨਿਰਮਲ ਸਿੰਘ, ਸੂਬੇਦਾਰ ਮਨਜੀਤ ਸਿੰਘ, ਨੰਬਰਦਾਰ ਪ੍ਰਿਤਪਾਲ ਸਿੰਘ, ਬਾਬਾ ਤਾਰੀ ਆਦਿ ਨੇ ਕਿਹਾ ਕਿ ਜਥੇਦਾਰ ਧੁੱਗਾ ਅਕਾਲੀ ਦਲ ਦੇ ਉਨ੍ਹਾਂ ਸਿਰ ਕੱਢ ਆਗੂਆਂ ਵਿਚੋਂ ਹਨ, ਜਿਨ੍ਹਾਂ ਨੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਬੀਤੇ 27-28 ਸਾਲ ਤੋਂ ਵਿਸ਼ੇਸ਼ ਯੋਗਦਾਨ ਪਾਇਆ ਹੈ।