11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਡੇਰਾ ਅੰਗੀਠਾ ਸਾਹਿਬ ਵਿਖੇ ਸੰਤ ਬਾਬਾ ਚੰਨਣ ਸਿੰਘ ਦਾ ਬਰਸੀ ਸਮਾਗਮ ਕਰਵਾਇਆ

ਚੱਬੇਵਾਲ, 11 ਅਗਸਤ (ਰਾਜੀਵ ਭਾਰਦਵਾਜ)-ਸ਼੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਹਰਨਾਮ ਸਿੰਘ ਦੇ ਪਵਿੱਤਰ ਅਸਥਾਨ ਡੇਰਾ ਅੰਗੀਠਾ ਸਾਹਿਬ ਜਿਆਣ ਵਿਖੇ ਸੰਤ ਬਾਬਾ ਚੰਨਣ ਸਿੰਘ ਗ੍ਰੰਥੀ ਦਾ ਬਰਸੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਰਾਗੀ ਸਿੰਘਾਂ ਨੇ ਆਈ ਹੋਈ ਸੰਗਤ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 12-08-2026
ਚੱਬੇਵਾਲ, 11 ਅਗਸਤ (ਰਾਜੀਵ ਭਾਰਦਵਾਜ)-ਸ਼੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਹਰਨਾਮ ਸਿੰਘ ਦੇ ਪਵਿੱਤਰ ਅਸਥਾਨ ਡੇਰਾ ਅੰਗੀਠਾ ਸਾਹਿਬ ਜਿਆਣ ਵਿਖੇ ਸੰਤ ਬਾਬਾ ਚੰਨਣ ਸਿੰਘ ਗ੍ਰੰਥੀ ਦਾ ਬਰਸੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਰਾਗੀ ਸਿੰਘਾਂ ਨੇ ਆਈ ਹੋਈ ਸੰਗਤ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਸੰਤ ਬਾਬਾ ਜੋਗਾ ਸਿੰਘ ਰਾਮੂ ਥਿਆੜਾ ਅਤੇ ਗਿਆਨੀ ਕੁਲਤਾਰ ਸਿੰਘ ਕੀਰਤਨੀ ਜਥਾ ਡੇਰਾ ਜਿਆਣ ਵਾਲਿਆਂ ਨੇ ਕੀਰਤਨ ਨਾਲ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। ਡੇਰਾ ਸੰਚਾਲਕ ਬਾਬਾ ਬਲਰਾਜ ਸਿੰਘ ਅਤੇ ਬੀਬੀ ਗਗਨਦੀਪ ਕੌਰ ਮਹੰਤ ਨੇ ਸੰਗਤ ਨੂੰ ਡੇਰਾ ਅੰਗੀਠਾ ਸਾਹਿਬ ਦੇ ਇਤਿਹਾਸ ਨਾਲ ਜੋੜਦਿਆਂ ਸੰਤ ਬਾਬਾ ਹਰਨਾਮ ਸਿੰਘ ਅਤੇ ਉਨ੍ਹਾਂ ਦੇ ਸੱਚੇ ਸੇਵਕ ਗ੍ਰੰਥੀ ਸੰਤ ਬਾਬਾ ਚੰਨਣ ਸਿੰਘ ਜੀਵਨੀ ਬਾਰੇ ਚਾਨਣਾ ਪਾਇਆ। ਇਸ ਮੌਕੇ ਬਾਬਾ ਕਰਨੈਲ ਸਿੰਘ, ਸੰਤ ਬਾਬਾ ਅਜੀਤ ਸਿੰਘ, ਗੁਰਦੀਪ ਸਿੰਘ, ਗੁਰਮੇਲ ਸਿੰਘ, ਬਿਕਰ ਸਿੰਘ, ਸਾਬਕਾ ਸਰਪੰਚ ਪਰਮਜੀਤ ਕੌਰ, ਸਰਪੰਚ ਕਮਲਜੀਤ ਕੌਰ ਜਿਆਣ, ਹਰਨੇਕ ਸਿੰਘ, ਦਵਿੰਦਰ ਸਿੰਘ, ਗਿਆਨ ਸਿੰਘ, ਬਲਜੀਤ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਸੰਗਤਾਂ ਨੂੰ ਬੂਟੇ ਵੀ ਵੰਡੇ ਗਏ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਨੂੰ ਰਾਸ਼ਨ ਕਿੱਟਾਂ ਭੇਟ ਕਰਦੀ ਹੋਈ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਦੀ ਟੀਮ। ਵੱਖ-ਵੱਖ ਪਿੰਡਾਂ ’ਚ ਕੈਬਨਿਟ ਮੰਤ... ਅਗਲੀ ਖ਼ਬਰ ਛਿੰਝ ਮੇਲਾ 17 ਨੂੰ
Ad Position 24