11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਲੋਕਾਂ ਨੂੰ ਰਾਸ਼ਨ ਕਿੱਟਾਂ ਭੇਟ ਕਰਦੀ ਹੋਈ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਦੀ ਟੀਮ। ਵੱਖ-ਵੱਖ ਪਿੰਡਾਂ ’ਚ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਦੀ ਟੀਮ ਵਲੋਂ ਰਾਸ਼ਨ ਕਿੱਟਾਂ ਵੱਡੀਆਂ

ਬੁੱਲ੍ਹੋਵਾਲ, 11 ਅਗਸਤ (ਲੁਗਾਣਾ)-ਪਿੰਡ ਖੁਣ ਖੁਣ ਗੋਬਿੰਦਪੁਰ ਅਤੇ ਰਾਊਵਾਲ ਵਿਖੇ ਪੰਜਾਬ ਸਰਕਾਰ ਦੀ ਸਕੀਮ ਮੇਰੀ ਰਸੋਈ ਤਹਿਤ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਇੰਦਰਜੀਤ ਕੌਰ ਕੌਂਸਲ ਦੀ ਅਗਵਾਈ ‘ਚ ਰਾਸ਼ਨ ਕਿੱਟਾਂ ਵੰਡਣ ਦੀ ਸ਼ੁਰੂਆਤ ਕੀਤੀ ਗਈ ਹਲਕਾ ਸ਼ਾਮ 84 ਤੋਂ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰ ਸਰਪੰਚ ਪਰਵਿੰਦਰ ਸਿੰਘ ਸੱਜਣ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਅਨੇਕਾਂ ਹੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਤਹਿਤ ਅਨੇਕਾਂ ਹੀ ਪਰਿਵਾਰ ਇਹਨਾਂ ਸਕੀਮਾਂ ਦਾ ਫ਼ਾਇਦਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਸਰਕਾਰ ਵੱਲੋਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਉਨ੍ਹਾਂ ਦਾ ਵੱਧ ਤੋਂ ਵੱਧ ਫ਼ਾਇਦਾ ਉਠਾਇਆ ਜਾਵੇ।

Ad Position 21
No active advertisement
ਅਜੀਤ ਡੈਸਕ 12-08-2026
ਬੁੱਲ੍ਹੋਵਾਲ, 11 ਅਗਸਤ (ਲੁਗਾਣਾ)-ਪਿੰਡ ਖੁਣ ਖੁਣ ਗੋਬਿੰਦਪੁਰ ਅਤੇ ਰਾਊਵਾਲ ਵਿਖੇ ਪੰਜਾਬ ਸਰਕਾਰ ਦੀ ਸਕੀਮ ਮੇਰੀ ਰਸੋਈ ਤਹਿਤ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਇੰਦਰਜੀਤ ਕੌਰ ਕੌਂਸਲ ਦੀ ਅਗਵਾਈ ‘ਚ ਰਾਸ਼ਨ ਕਿੱਟਾਂ ਵੰਡਣ ਦੀ ਸ਼ੁਰੂਆਤ ਕੀਤੀ ਗਈ ਹਲਕਾ ਸ਼ਾਮ 84 ਤੋਂ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰ ਸਰਪੰਚ ਪਰਵਿੰਦਰ ਸਿੰਘ ਸੱਜਣ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਅਨੇਕਾਂ ਹੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਤਹਿਤ ਅਨੇਕਾਂ ਹੀ ਪਰਿਵਾਰ ਇਹਨਾਂ ਸਕੀਮਾਂ ਦਾ ਫ਼ਾਇਦਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਸਰਕਾਰ ਵੱਲੋਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਉਨ੍ਹਾਂ ਦਾ ਵੱਧ ਤੋਂ ਵੱਧ ਫ਼ਾਇਦਾ ਉਠਾਇਆ ਜਾਵੇ। ਉਨ੍ਹਾਂ ਕਿਹਾ ਕਿ ਜੋ ਰਾਸ਼ਨ ਕਾਰਡ ਬਣਾਏ ਜਾ ਰਹੇ ਹਨ ਉਹ ਵੀ ਜ਼ਰੂਰ ਬਣਾਏ ਜਾਣ ਤਾਂ ਕਿ ਕੋਈ ਜ਼ਰੂਰਤਮੰਦ ਪਰਿਵਾਰ ਰਾਸ਼ਨ ਕਾਰਡ ਬਣਾਉਣ ਤੋਂ ਵਾਂਝਾ ਨਾ ਰਹੇ ਜਾਵੇ ਇਸ ਸਮੇਂ ਮੌਜੂਦ ਔਰਤਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਮਨਜਿੰਦਰ ਸਿੰਘ ਰਿੰਕੂ, ਰੋਹਿਤ ਦੱਤਾ, ਪਰਮਿੰਦਰ ਸਿੰਘ, ਬਵਨਦੀਪ ਸਿੰਘ ਸਾਬਕਾ ਸਰਪੰਚ, ਸੁਖਵਿੰਦਰ ਸਿੰਘ ਸੋਨੂੰ, ਗੁਰਸੇਵਕ ਸਿੰਘ ਕੌਂਸਲ, ਸੰਮਤੀ ਮੇਂਬਰ ਸੰਦੀਪ ਕੌਰ, ਸਰਪੰਚ ਰਾਜਵਿੰਦਰ ਕੌਰ, ਗੁਰਚੇਤਨ ਸਿੰਘ ਗਰੇਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇ.ਐਮ.ਐਸ. ਕਾਲਜ ਵਿਖੇ ‘ਆਗਾਜ਼-ਏ-ਖ਼ਾਸ’ ਨਾਲ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਡੇਰਾ ਅੰਗੀਠਾ ਸਾਹਿਬ ਵਿਖੇ ਸੰਤ ਬਾਬਾ ਚੰਨਣ ਸਿੰਘ ਦਾ ਬਰਸੀ ਸਮਾਗਮ ਕਰਵਾਇਆ
Ad Position 24