11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪਿੰਡ ਝਾਵਾਂ ਵਿਖੇ ਵਾਸੀਆਂ ਨੂੰ ਲਾਮਬੰਦ ਕਰਦੇ ਹੋਏ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਨਾਲ ਹਨ ਜਤਿੰਦਰਪਾਲ ਸਿੰਘ ਝਾਵਰ , ਨੰਬਰਦਾਰ ਅਵਤਾਰ ਸਿੰਘ ਅਤੇ ਹੋਰ। ਝਾਵਾਂ ਵਿਖੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਅਗਵਾਈ ’ਚ ਇਕੱਤਰਤਾ

ਅੱਡਾ ਸਰਾਂ , 11 ਅਗਸਤ (ਹਰਜਿੰਦਰ ਸਿੰਘ ਮਸੀਤੀ)-ਪਿੰਡ ਝਾਂਵਾ ਵਿਖੇ ਕਾਂਗਰਸ ਪਾਰਟੀ ਦੀ ਇੱਕ ਭਰਵੀਂ ਮੀਟਿੰਗ ਜਤਿੰਦਰ ਸਿੰਘ ਝਾਵਰ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਵਿਸ਼ੇਸ਼ ਤੌਰ ’ਤੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 12-08-2026
ਅੱਡਾ ਸਰਾਂ , 11 ਅਗਸਤ (ਹਰਜਿੰਦਰ ਸਿੰਘ ਮਸੀਤੀ)-ਪਿੰਡ ਝਾਂਵਾ ਵਿਖੇ ਕਾਂਗਰਸ ਪਾਰਟੀ ਦੀ ਇੱਕ ਭਰਵੀਂ ਮੀਟਿੰਗ ਜਤਿੰਦਰ ਸਿੰਘ ਝਾਵਰ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਸੰਗਤ ਸਿੰਘ ਗਿਲਜੀਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ’ਤੇ ਕਿਸਾਨਾਂ ਅਤੇ ਕਿਰਤੀਆਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਖ਼ਾਸ ਤੌਰ ’ਤੇ ਗੰਨੇ ਦੀ ਫ਼ਸਲ ਦੀ ਅਦਾਇਗੀ ਦੇ ਮਾਮਲੇ ਨੂੰ ਉਠਾਇਆ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਖੇਤੀਬਾੜੀ ਨਾਲ ਜੁੜੀਆਂ ਕਈ ਚੁਨੌਤੀਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ’ਤੇ ਤੁਰੰਤ ਧਿਆਨ ਦਿੱਤਾ ਜਾਵੇ ਅਤੇ ਉਨ੍ਹਾਂ ਦੇ ਬਕਾਏ ਦੀ ਅਦਾਇਗੀ ਯਕੀਨੀ ਬਣਾਈ ਜਾਵੇ। ਸਾਬਕਾ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਅਤੇ ਕਥਿਤ ਮਾੜੀਆਂ ਨੀਤੀਆਂ ਕਾਰਨ ਸਿਰਫ਼ ਕਿਸਾਨ ਹੀ ਨਹੀਂ, ਸਗੋਂ ਦੁਕਾਨਦਾਰ, ਵਪਾਰੀ, ਮੁਲਾਜ਼ਮ ਅਤੇ ਪੈਨਸ਼ਨਰ ਵਰਗ ਵੀ ਨਿਰਾਸ਼ਾ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਚੋਣਾਂ ਦੇ ਸਮੇਂ ਹੀ ਨਹੀਂ, ਸਗੋਂ ਹਰ ਸਮੇਂ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਆਵਾਜ਼ ਉਠਾਉਣ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਨੇ ਪਾਰਟੀ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਮਜ਼ਬੂਤੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਕਾਂਗਰਸ ਦੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਆਮ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇ। ਇਸ ਮੌਕੇ ਦਵਿੰਦਰਜੀਤ ਸਿੰਘ ਬੁੱਢੀ ਪਿੰਡ, ਜਤਿੰਦਰਪਾਲ ਸਿੰਘ ਝਾਵਰ, ਨੰਬਰਦਾਰ ਅਵਤਾਰ ਸਿੰਘ, ਟਹਿਲ ਸਿੰਘ, ਸੰਦੀਪ ਸਿੰਘ, ਮਨਦੀਪ ਸਿੰਘ, ਪਰਮਜੀਤ ਸਿੰਘ, ਕਰਨੈਲ ਸਿੰਘ, ਪ੍ਰਗਟ ਸਿੰਘ ਸਾਬਕਾ ਸਰਪੰਚ ਹਰਭਜਨ ਸਿੰਘ, ਸਰਪੰਚ ਕੰਧਾਲਾ ਸ਼ੇਖ਼ਾਂ ਤਰਨਪ੍ਰੀਤ ਸਿੰਘ, ਸਰਪੰਚ ਸਰਬਜੀਤ ਸਿੰਘ, ਦਲਜੀਤ ਸਿੰਘ, ਦਵਿੰਦਰ ਸਿੰਘ, ਤਜਿੰਦਰ ਸਿੰਘ, ਗੁਰਦੀਪ ਸਿੰਘ ਪਟਵਾਰੀ ,ਜਸਵੰਤ ਸਿੰਘ, ਨਿਰਮਲ ਸਿੰਘ , ਕੁਲਵਿੰਦਰ ਸਿੰਘ, ਮਲਕੀਤ ਸਿੰਘ, ਸਤਨਾਮ ਸਿੰਘ, ਸੋਹਣ ਸਿੰਘ, ਮਾਸਟਰ ਸੁਭਾਸ਼ ਚੰਦਰ ਸ਼ਰਮਾ, ਡਾ. ਖ਼ੁਸ਼ੀ ਮੁਹੰਮਦ, ਉਜਾਗਰ ਸਿੰਘ , ਇੰਦਰਜੀਤ ਸਿੰਘ, ਬਿੱਟੂ, ਬਲਦੇਵ ਸਿੰਘ, ਵਿਕੀ, ਦੇਸ ਰਾਜ, ਮੋਹਨ ਲਾਲ, ਮਾਸਟਰ ਹਰਬੰਸ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ’ਚ ਇਨਵੈਸਟੀਚਰ ਸਮਾਗਮ ਕਰਵਾਇਆ ਅਗਲੀ ਖ਼ਬਰ ਸਰਕਾਰੀ ਕਾਲਜ ਹੁਸ਼ਿਆਰਪੁਰ ’ਚ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ
Ad Position 24