ਹੁਸ਼ਿਆਰਪੁਰ-ਚਿੰਤਪੁਰਨੀ ਮਾਰਗ ’ਤੇ ਟਰੱਕ ਪਲਟਿਆ
ਹੁਸ਼ਿਆਰਪੁਰ, 13 ਅਗਸਤ (ਨਰਿੰਦਰ ਸਿੰਘ ਬੱਡਲਾ)- ਹੁਸ਼ਿਆਰਪੁਰ-ਚਿੰਤਪੁਰਨੀ ਮਾਰਗ ‘ਤੇ ਸਾਮਾਨ ਲੈ ਕੇ ਜਾ ਰਿਹਾ ਟਰੱਕ ਅਚਾਨਕ ਬੇਕਾਬੂ ਹੋ ਕੇ ਪਲਟ ਗਿਆ। ਹਾਲਾਂਕਿ ਹਾਦਸੇ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਹੁਸ਼ਿਆਰਪੁਰ, 13 ਅਗਸਤ (ਨਰਿੰਦਰ ਸਿੰਘ ਬੱਡਲਾ)- ਹੁਸ਼ਿਆਰਪੁਰ-ਚਿੰਤਪੁਰਨੀ ਮਾਰਗ ‘ਤੇ ਸਾਮਾਨ ਲੈ ਕੇ ਜਾ ਰਿਹਾ ਟਰੱਕ ਅਚਾਨਕ ਬੇਕਾਬੂ ਹੋ ਕੇ ਪਲਟ ਗਿਆ। ਹਾਲਾਂਕਿ ਹਾਦਸੇ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਗੂਵਾਲ ਨਾਕਾ ਇੰਚਾਰਜ ਏ.ਐਸ.ਆਈ. ਕਮਲਜੀਤ ਸਿੰਘ ਨੇ ਦੱਸਿਆ ਕਿ ਹਿਸਾਰ (ਹਰਿਆਣਾ) ਤੋਂ ਗਗਰੇਟ (ਹਿਮਾਚਲ ਪ੍ਰਦੇਸ਼) ਲਈ ਸਾਮਾਨ ਲੈ ਕੇ ਜਾ ਰਿਹਾ ਇਕ ਟਰੱਕ ਨੰਬਰ ਐਚ.ਆਰ.39-ਜੀ-0867 ਚਿੰਤਪੁਰਨੀ ਮਾਰਗ ‘ਤੇ ਅਚਾਨਕ ਬੇਕਾਬੂ ਹੋ ਕੇ ਸੜਕ ਵਿਚਕਾਰ ਹੀ ਪਲਟ ਗਿਆ, ਜਦਕਿ ਹਾਦਸੇ ‘ਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਹਾਦਸੇ ਤੋਂ ਤੁਰੰਤ ਬਾਅਦ ਸੜਕ ਸੁਰੱਖਿਆ ਫੋਰਸ ਦੀ ਅਧਿਕਾਰੀ ਜਸਪ੍ਰੀਤ ਕੌਰ ਤੇ ਹੋਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਟਰੱਕ ਪਲਟਣ ਕਾਰਨ ਸੜਕ ‘ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਸਨ। ਇਸ ਦੌਰਾਨ ਪੁਲਿਸ ਟੀਮ ਨੇ ਜੱਦੋ-ਜਹਿਦ ਉਪਰੰਤ ਟਰੱਕ ਨੂੰ ਸੜਕ ਤੋਂ ਹਟਾਇਆ ਤੇ ਆਵਾਜਾਈ ਮੁੜ ਬਹਾਲ ਹੋਈ।