14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢੇ ਜਾਣ ਵਾਲੇ ਰੋਸ ਮਾਰਚ ’ਚ ਵੱਡੀ ਗਿਣਤੀ ’ਚ ਸੰਗਤ ਕਰੇਗੀ ਸ਼ਮੂਲੀਅਤ -ਸਿੰਗੜੀਵਾਲ

ਹੁਸ਼ਿਆਰਪੁਰ, 13 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਇਨਸਾਫ਼ ਮੋਰਚਾ ਮੋਹਾਲੀ ਅਤੇ ਸਮੁੱਚੀਆਂ ਪੰਥਕ ਜਥੇਬੰਦੀਆਂ ਵੱਲੋਂ ਜੋ ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਜਗਤਾਰ ਸਿੰਘ ਤਾਰਾ ਨੂੰ ਪੈਰੋਲ ’ਤੇ ਰਿਹਾਅ ਕਰਵਾਉਣ ਅਤੇ ਦੂਸਰੇ ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਦੇ ਦਿਹਾੜੇ ਵਾਲੇ ਦਿਨ ਰਾਜਪਾਲ ਹਾਊਸ ਪੰਜਾਬ ਵੱਲ ਅਮਨਮਈ ਅਤੇ ਜਮਹੂਰੀਅਤ ਢੰਗ ਨਾਲ ਵੱਡਾ ਰੋਸ ਮਾਰਚ ਕਰਨ ਦਾ ਪ੍ਰੋਗਰਾਮ ਉਲੀਕਿਆ ਹੋਇਆ ਹੈ ਜਿਸ ਵਿਚ ਸੰਗਤ ਵੱਡੀ ਪੱਧਰ ’ਤੇ ਸ਼ਮੂਲੀਅਤ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ) ਨੇ ਪਾਰਟੀ ਦੀ ਵਿਸ਼ੇਸ਼ ਮੀਟਿੰਗ ਕਰਨ ਤੋਂ ਬਾਅਦ ਕੀਤਾ ।

Ad Position 21
No active advertisement
ਗੁਰਨਾਮ ਸਿੰਘ ਸਿੰਗੜੀਵਾਲ 14-08-2026
ਹੁਸ਼ਿਆਰਪੁਰ, 13 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਇਨਸਾਫ਼ ਮੋਰਚਾ ਮੋਹਾਲੀ ਅਤੇ ਸਮੁੱਚੀਆਂ ਪੰਥਕ ਜਥੇਬੰਦੀਆਂ ਵੱਲੋਂ ਜੋ ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਜਗਤਾਰ ਸਿੰਘ ਤਾਰਾ ਨੂੰ ਪੈਰੋਲ ’ਤੇ ਰਿਹਾਅ ਕਰਵਾਉਣ ਅਤੇ ਦੂਸਰੇ ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਦੇ ਦਿਹਾੜੇ ਵਾਲੇ ਦਿਨ ਰਾਜਪਾਲ ਹਾਊਸ ਪੰਜਾਬ ਵੱਲ ਅਮਨਮਈ ਅਤੇ ਜਮਹੂਰੀਅਤ ਢੰਗ ਨਾਲ ਵੱਡਾ ਰੋਸ ਮਾਰਚ ਕਰਨ ਦਾ ਪ੍ਰੋਗਰਾਮ ਉਲੀਕਿਆ ਹੋਇਆ ਹੈ ਜਿਸ ਵਿਚ ਸੰਗਤ ਵੱਡੀ ਪੱਧਰ ’ਤੇ ਸ਼ਮੂਲੀਅਤ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ) ਨੇ ਪਾਰਟੀ ਦੀ ਵਿਸ਼ੇਸ਼ ਮੀਟਿੰਗ ਕਰਨ ਤੋਂ ਬਾਅਦ ਕੀਤਾ । ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ’ਚ ਇਸ ਕੌਮੀ ਮਿਸ਼ਨ ਨੂੰ ਪੂਰਨ ਰੂਪ ਵਿਚ ਸਫਲ ਬਣਾਉਣ ਹਿਤ ਪਾਰਟੀ ਅਹੁਦੇਦਾਰ ਸੰਗਤ ਨੂੰ ਨਾਲ ਲੈ ਕੇ ਉਪਰੋਕਤ 15 ਅਗਸਤ ਦੇ ਚੰਡੀਗੜ੍ਹ ਵਿਖੇ ਹੋਣ ਵਾਲੇ ਰੋਸ ਮਾਰਚ ਵਿਚ ਵੱਡੀ ਪੱਧਰ ’ਤੇ ਸ਼ਮੂਲੀਅਤ ਕਰਨ। ਇਸ ਮੌਕੇ ਜਥੇਦਾਰ ਗੁਰਦੀਪ ਸਿੰਘ ਖੁਣ ਖੁਣ, ਅਕਬਰ ਸਿੰਘ ਬੂਰੇ ਜੱਟਾਂ, ਸਤਵੰਤ ਸਿੰਘ ਮੁਰਾਦਪੁਰ, ਜਸਪਾਲ ਸਿੰਘ ਰਾਜਾ, ਬਿਕਰ ਸਿੰਘ ਸ਼ੇਰਪੁਰ, ਲੰਬੜਦਾਰ ਜਗਤ ਸਿੰਘ, ਲੰਬੜਦਾਰ ਮਨਜੀਤ ਸਿੰਘ,ਜਥੇਦਾਰ ਪ੍ਰੀਤਮ ਸਿੰਘ ਨੰਗਲ ਕਲਾਲ, ਜਸਵੀਰ ਸਿੰਘ ਖੁਣ ਖੁਣ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਖੇਡਾਂ ਵੱਲ ਮੁੜਨ - ਰਜਿੰਦਰ ਸਿੰਘ ਮਾਰਸ਼ਲ ਅਗਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ
Ad Position 24