13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪੁਲਿਸ ਲਾਈਨ ਗਰਾਊਂਡ ’ਚ ਫੁੱਲ ਡਰੈੱਸ ਰਿਹਰਸਲ ਹੋਈ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਕੌਮੀ ਝੰਡਾ ਲਹਿਰਾਉਣਗੇ।

Ad Position 21
No active advertisement
ਪ੍ਰੋਗਰਾਮ ਵਿਚ ਸ਼ਾਮਿਲ ਡਾਇਰੈਕਟਰ ਡਾ. ਵਿਜੇਤਾ ਸ਼ਰਮਾ, ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਤੇ ਨਾਲ ਵਿਦਿਆਰਥੀ। ਤਸਵੀਰ : ਬਲਵਿੰਦਰਜੀਤ ਸਿੰਘ ਸੈਣੀ 13 ਐਲਡੀਐਚ41ਹਰਪ੍ਰੀਤ ਸਿੰਘ ਸਿੰਮਕ 14-08-2026
ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਕੌਮੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਦੀ ਫੁੱਲ ਡਰੈੱਸ ਰਿਹਰਸਲ ਦੌਰਾਨ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ। ਇਸ ਦੌਰਾਨ ਪਰੇਡ ਕਮਾਂਡਰ ਡੀ.ਐਸ.ਪੀ. ਕੁਲਵੰਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ, ਪੀ.ਆਰ.ਟੀ.ਸੀ. ਜਹਾਨਖੇਲਾਂ ਮਹਿਲਾ ਪੁਲਿਸ, ਜ਼ਿਲ੍ਹਾ ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼, 12 ਪੰਜਾਬ ਬਟਾਲੀਅਨ ਐਨ.ਸੀ.ਸੀ., ਗਰਲਜ਼ ਗਾਈਡ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ, ਸਕਾਊਟਸ ਸਕੂਲ ਆਫ਼ ਐਮੀਨੈਂਸ ਖਵਾਸਪੁਰਹੀਰਾਂ, ਪੀ.ਆਰ.ਟੀ.ਸੀ. ਜਹਾਨਖੇਲਾਂ ਅਤੇ ਪੁਲਿਸ ਲਾਈਨ ਦੇ ਸਾਂਝੇ ਬੈਂਡ ਦੀਆਂ ਟੁਕੜੀਆਂ ਨੇ ਸਲਾਮੀ ਦਿੱਤੀ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਮਾਸ ਪੀ.ਟੀ. ਸ਼ੋਅ, ਸੱਭਿਆਚਾਰਕ ਤੇ ਦੇਸ਼ ਭਗਤੀ ਦੇ ਪ੍ਰੋਗਰਾਮ ਦੇ ਨਾਲ-ਨਾਲ ਗਿੱਧਾ-ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਦੇਸ਼ ਭਗਤੀ ਦਾ ਜਜ਼ਬਾ ਝਲਕ ਰਿਹਾ ਸੀ, ਜਿਸ ਦੀ ਭਰਪੂਰ ਸ਼ਲਾਘਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਕੈਬਨਿਟ ਮੰਤਰੀ, ਪੰਜਾਬ ਡਾ. ਰਵਜੋਤ ਸਿੰਘ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਸ਼ਹੀਦਾਂ ਦੇ ਪਰਿਵਾਰਾਂ, ਵੱਖ-ਵੱਖ ਵਿਭਾਗਾਂ ਵਿਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਸਮਾਜਿਕ ਕਾਰਜਾਂ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਆਦਿ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਫੁੱਲ ਡਰੈੱਸ ਰਿਹਰਸਲ ਉਪਰੰਤ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸਾਰਿਆਂ ਨੂੰ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਹਦਾਇਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ, ਵਧੀਕ ਡਿਪਟੀ ਕਮਿਸ਼ਨਰ (ਜ) ਨਿਧੀ ਕੁਮੁਦ ਬੰਬਾਹ, ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ, ਸਹਾਇਕ ਕਮਿਸ਼ਨਰ (ਜ) ਸੁਮਿਤ ਮੁਧ, ਐਸ.ਡੀ.ਐਮ. ਪਰਮਪ੍ਰੀਤ ਸਿੰਘ, ਆਰ.ਟੀ.ਓ. ਅਮਨਦੀਪ ਕੌਰ ਘੁੰਮਣ, ਐਸ.ਪੀ. ਨਵਨੀਤ ਕੌਰ, ਐਸ.ਪੀ. ਮਨਪ੍ਰੀਤ ਸ਼ੀਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੁੰਨਾ ’ਚ ਛਿੰਝ ਮੇਲਾ 8 ਨੂੰ ਅਗਲੀ ਖ਼ਬਰ ਨਗਰ ਨਿਗਮ ਨੇ ‘ਹਰ ਘਰ ਤਿਰੰਗਾ, ਹਰ ਘਰ ਸਵੱਛਤਾ’ ਮੁਹਿੰਮ ਕੀਤੀ ਸ਼ੁਰੂ
Ad Position 24