ਠੰਡਲ ਤੇ ਹੋਰਨਾਂ ਵਲੋਂ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ
ਹੁਸ਼ਿਆਰਪੁਰ, 13 ਅਗਸਤ (ਨਰਿੰਦਰ ਸਿੰਘ ਬੱਡਲਾ)- ਸ਼੍ਰੋਮਣੀ ਅਕਾਲੀ ਦਲ (ਬ) ਸੂਬਾ ਜਨਰਲ ਸਕੱਤਰ ਸੋਹਣ ਸਿੰਘ ਠੰਡਲ ਨੇ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਦੀ ਯਾਤਰਾ ’ਤੇ ਗਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਸਿੱਖ ਸੰਗਤ ਲਈ ਅਤਿਅੰਤ ਸਤਿਕਾਰਯੋਗ ਧਾਰਮਿਕ ਅਸਥਾਨ ਹੈ ਅਤੇ ਅਜਿਹੇ ਪਵਿੱਤਰ ਸਥਾਨ ਦੀ ਮਰਿਆਦਾ ਅਤੇ ਸ਼ਾਂਤੀ ਨੂੰ ਭੰਗ ਕਰਨ ਵਾਲੀ ਕਿਸੇ ਵੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਸ
ਸੋਹਣ ਸਿੰਘ ਠੰਡਲ
14-08-2026
ਹੁਸ਼ਿਆਰਪੁਰ, 13 ਅਗਸਤ (ਨਰਿੰਦਰ ਸਿੰਘ ਬੱਡਲਾ)- ਸ਼੍ਰੋਮਣੀ ਅਕਾਲੀ ਦਲ (ਬ) ਸੂਬਾ ਜਨਰਲ ਸਕੱਤਰ ਸੋਹਣ ਸਿੰਘ ਠੰਡਲ ਨੇ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਦੀ ਯਾਤਰਾ ’ਤੇ ਗਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਸਿੱਖ ਸੰਗਤ ਲਈ ਅਤਿਅੰਤ ਸਤਿਕਾਰਯੋਗ ਧਾਰਮਿਕ ਅਸਥਾਨ ਹੈ ਅਤੇ ਅਜਿਹੇ ਪਵਿੱਤਰ ਸਥਾਨ ਦੀ ਮਰਿਆਦਾ ਅਤੇ ਸ਼ਾਂਤੀ ਨੂੰ ਭੰਗ ਕਰਨ ਵਾਲੀ ਕਿਸੇ ਵੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਹਮਲਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਹਮੇਸ਼ਾ ਸਿੱਖ ਪਰੰਪਰਾਵਾਂ ਅਨੁਸਾਰ ਧਾਰਮਿਕ ਸਥਾਨਾਂ ਦੀ ਸੇਵਾ ਸੰਭਾਲ ਲਈ ਯਤਨ ਕੀਤੇ ਹਨ। ਇਸ ਮੌਕੇ ਮਾ. ਰਛਪਾਲ ਸਿੰਘ ਜਲਵੇਹੜਾ , ਪਿ੍ਰੰ. ਹਰਭਜਨ ਸਿੰਘ, ਜਰਨੈਲ ਸਿੰਘ ਖਾਲਸਾ ਬੱਡੋਂ, ਬਲਵਿੰਦਰ ਸਿੰਘ ਭਾਮ, ਤਰਲੋਚਨ ਸਿੰਘ ਟੋਡਰਪੁਰ, ਕੁਲਦੀਪ ਸਿੰਘ ਅਜਨੋਹਾ, ਰਵਿੰਦਰ ਸਿੰਘ ਠੰਡਲ, ਪਰਮਜੀਤ ਸਿੰਘ ਰੱਕੜ, ਰਣਜੀਤ ਸਿੰਘ ਈਸ਼ਪੁਰ, ਜਸਵੀਰ ਸਿੰਘ ਭੱਟੀ ਸਾਬਕਾ ਸਰਪੰਚ, ਸਰਵਿੰਦਰ ਸਿੰਘ ਠੀਡਾਂ, ਪਰਮਦੀਪ ਸਿੰਘ ਪੰਡੋਰੀ ਆਦਿ ਨੇ ਵੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ ਕੀਤੀ।