15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ ਆਜ਼ਾਦੀ ਦਾ ਦਿਹਾੜਾ ਬੜੀ ਹੀ ਧੂਮ-ਧਾਮ ਅਤੇ ਖ਼ੁਸ਼ੀ ਨਾਲ ਮਨਾਇਆ

ਦਸੂਹਾ, 14 ਅਗਸਤ (ਭੁੱਲਰ)- ਐੱਸ. ਵੀ.

Ad Position 21
No active advertisement
ਅਜੀਤ ਡੈਸਕ 15-08-2026
ਦਸੂਹਾ, 14 ਅਗਸਤ (ਭੁੱਲਰ)- ਐੱਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ ਆਜ਼ਾਦੀ ਦਾ ਦਿਹਾੜਾ ਬੜੇ ਹੀ ਖ਼ੁਸ਼ੀ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਬੜੇ ਹੀ ਸੁਚੱਜੇ ਢੰਗ ਨਾਲ ਤਿੰਨ ਰੰਗਾਂ ਵਿਚ ਸਜਾਇਆ ਗਿਆ ਸੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾ -ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿਚ ਦੇਸ਼ ਭਗਤੀ ਗੀਤ, ਡਾਂਸ ਅਤੇ ਨਾਟਕ ਪੇਸ਼ ਕੀਤੇ ਗਏ। ਜਿਸ ਵਿਚ ਆਜ਼ਾਦੀ ਦਿਹਾੜੇ ਦੀ ਗਾਥਾ ਅਤੇ ਸ਼ਹੀਦਾਂ ਦੇ ਬਲੀਦਾਨਾਂ ਨੂੰ ਦਰਸਾਇਆ ਅਤੇ ਆਜ਼ਾਦੀ ਲਈ ਜਾਣ ਦੇਣ ਵਾਲੇ ਸੂਰਬੀਰਾਂ ਨੂੰ ਯਾਦ ਕੀਤਾ ਗਿਆ। ਵਿਦਿਆਰਥੀਆਂ ਨੇ ਝਾਂਸੀ ਦੀ ਰਾਣੀ, ਸੁਭਾਸ਼ ਚੰਦਰ ਬੋਸ ਅਤੇ ਮਹਾਤਮਾ ਗਾਂਧੀ ਜਿਹੇ ਆਜ਼ਾਦੀ ਘੁਲਾਟੀਆਂ ਦੀ ਝਾਕੀ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹ ਲਿਆ। ਤਿੰਨ ਰੰਗ ਦੀਆਂ ਪੁਸ਼ਾਕਾਂ ਵਿਚ ਸਜੇ ਨੰਨੇ-ਮੁੰਨੇ ਵਿਦਿਆਰਥੀ ਸਾਰਿਆਂ ਦਾ ਮਨ ਮੋਹ ਰਹੇ ਸਨ। ਪ੍ਰੋਗਰਾਮ ਦੇ ਅੰਤ ਵਿਚ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀ ਮਹੱਤਤਾ ਦੱਸਦੇ ਹੋਏ ਦੱਸਿਆ ਕਿ ਸਾਨੂੰ ਆਪਣੇ ਦੇਸ਼ ਦੀ ਦਿਲੋਂ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਰਾਸ਼ਟਰ ਨਿਰਮਾਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ਼ ਦੇ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਪੱਧਰੀ ਖੇਡ ਕਿੱਕ ਬਾਕਸਿੰਗ ਅਤੇ ਵੁਸੂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਨਾਂ ਦਾ ਉੱਚ ਕੋਟੀ... ਅਗਲੀ ਖ਼ਬਰ ਹਾਜੀਪੁਰ ਤੋਂ ਪਿੰਡ ਅਜਮੇਰਾ ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ’ਚ ਵਰਤੀ ਜਾ ਰਹੀ ਘਟੀਆ ਸਮਗਰੀ - ਅਮਰਜੀਤ ਸਿੰਘ ਢਾਡੇ...
Ad Position 24