ਪਿੰਡ ਫ਼ਿਰੋਜ਼ ਰੋਲੀਆਂ ਵਿਖੇ ਕਿਸਾਨ ਮਿਲਣੀ ਪ੍ਰੋਗਰਾਮ ਕਰਵਾਇਆ
ਟਾਂਡਾ ਉੜਮੁੜ, 14 ਅਗਸਤ (ਕੁਲਬੀਰ ਸਿੰਘ ਗੁਰਾਇਆ)- ਪਿੰਡ ਫ਼ਿਰੋਜ਼ ਰੋਲੀਆਂ ਵਿਖੇ ਅੱਜ ਕਿਸਾਨ ਵਿੰਗ ਦੁਆਬਾ ਦੇ ਪ੍ਰਧਾਨ ਹਰਮੀਤ ਸਿੰਘ ਔਲਖ ਦੀ ਅਗਵਾਈ ਹੇਠ ਕਿਸਾਨਾਂ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਖੇਤੀਬਾੜੀ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਟਾਂਡਾ ਉੜਮੁੜ, 14 ਅਗਸਤ (ਕੁਲਬੀਰ ਸਿੰਘ ਗੁਰਾਇਆ)- ਪਿੰਡ ਫ਼ਿਰੋਜ਼ ਰੋਲੀਆਂ ਵਿਖੇ ਅੱਜ ਕਿਸਾਨ ਵਿੰਗ ਦੁਆਬਾ ਦੇ ਪ੍ਰਧਾਨ ਹਰਮੀਤ ਸਿੰਘ ਔਲਖ ਦੀ ਅਗਵਾਈ ਹੇਠ ਕਿਸਾਨਾਂ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਖੇਤੀਬਾੜੀ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਸਹੂਲਤਾਂ ਸਬੰਧੀ ਕਿਸਾਨਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਲੋੜੀਂਦੀ ਜਾਣਕਾਰੀ ਹਾਸਲ ਕਰਕੇ ਸਮੇਂ*ਸਿਰ ਅਰਜ਼ੀਆਂ ਦੇਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਔਲਖ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਯੋਜਨਾਵਾਂ ਬਾਰੇ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ, ਤਾਂ ਜੋ ਕੋਈ ਵੀ ਯੋਗ ਕਿਸਾਨ ਸਰਕਾਰੀ ਲਾਭ ਤੋਂ ਵਾਂਝਾ ਨਾ ਰਹੇ। ਇਸ ਮੌਕੇ ਕਿਸਾਨਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਖੇਤੀਬਾੜੀ ਨਾਲ ਜੁੜੀਆਂ ਆਪਣੀਆਂ ਸਮੱਸਿਆਵਾਂ ਬਾਰੇ ਵਿਚਾਰ-ਚਰਚਾ ਕੀਤੀ। ਇਸ ਮੌਕੇ ਬਲਾਕ ਕੋਆਰਡੀਨੇਟਰ ਗੁਰਵਿੰਦਰ ਸਿੰਘ ਲਾਲੀ, ਸਾਬਕਾ ਸਰਪੰਚ ਅਮਰੀਕ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।