ਪੰਜਾਬ ਪੈਨਸ਼ਨਰਜ਼ ਯੂਨੀਅਨ ਹੁਸ਼ਿਆਰਪੁਰ ਦੀ ਮੀਟਿੰਗ ਹੋਈ
ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮਾਰਚ ’ਚ ਨੌਜਵਾਨ ਵੱਡੀ ਪੱਧਰ ’ਤੇ ਪੁੱਜਣਗੇ-ਮੌਜੀਪੁਰ
ਹੁਸ਼ਿਆਰਪੁਰ, 14 ਅਗਸਤ (ਨਰਿੰਦਰ ਸਿੰਘ ਬੱਡਲਾ)-ਪੰਜਾਬ ਪੈਨਸ਼ਨਰਜ਼ ਯੂਨੀਅਨ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਪਾਰਟੀ ਦਫ਼ਤਰ ’ਚ ਜੋਗਾ ਸਿੰਘ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ 3 ਅਗਸਤ ਨੂੰ ਮੁਲਾਜ਼ਮ/ਪੈਨਸ਼ਨਰਜ਼ ਦੀ ਡੀ.
ਹੁਸ਼ਿਆਰਪੁਰ, 14 ਅਗਸਤ (ਨਰਿੰਦਰ ਸਿੰਘ ਬੱਡਲਾ)-ਪੰਜਾਬ ਪੈਨਸ਼ਨਰਜ਼ ਯੂਨੀਅਨ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਪਾਰਟੀ ਦਫ਼ਤਰ ’ਚ ਜੋਗਾ ਸਿੰਘ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ 3 ਅਗਸਤ ਨੂੰ ਮੁਲਾਜ਼ਮ/ਪੈਨਸ਼ਨਰਜ਼ ਦੀ ਡੀ.ਏ. ਸੰਬੰਧੀ ਦਿੱਤੇ ਫ਼ੈਸਲੇ ਦੀ ਸ਼ਲਾਘਾ ਤੇ ਸਵਾਗਤ ਕੀਤਾ ਗਿਆ ਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਕੋਰਟ ਦੇ ਫ਼ੈਸਲੇ ਅਨੁਸਾਰ 15 ਦਿਨਾਂ ਦੇ ਅੰਦਰ-ਅੰਦਰ ਡੀ.ਏ. ਦੀਆਂ 6 ਕਿਸ਼ਤਾਂ 18 ਫ਼ੀਸਦੀ ਦੀ ਅਦਾਇਗੀ ਕੀਤੀ ਜਾਵੇ। ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਵਿੱਤ ਮੰਤਰੀ ਦੇ ਉਸ ਬਿਆਨ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਜਿਸ ਵਿਚ ਉਨ੍ਹਾਂ ਮੁਲਾਜ਼ਮਾਂ ਪੈਨਸ਼ਨਰਜ਼ ਨੂੰ ਐਂਟੀ ਸਟੇਟ ਦੱਸਿਆ ਸੀ। ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਪੈਨਸ਼ਨਰਜ਼ ਦੀਆਂ ਮੰਗਾਂ ਵੱਲ ਧਿਆਨ ਦੇ ਕੇ ਉਨ੍ਹਾਂ ਦਾ ਹੱਲ ਜਲਦੀ ਤੋਂ ਜਲਦੀ ਕਰਵਾਏ। ਇਸ ਮੌਕੇ ਉਂਕਾਰ ਸਿੰਘ, ਕੇਵਲ ਰਾਮ, ਕ੍ਰਿਸ਼ਨ ਗੋਪਾਲ, ਜੋਗਾ ਸਿੰਘ, ਅਮਰੀਕ ਸਿੰਘ, ਸੁਰਜੀਤ ਸਿੰਘ, ਗੁਰਦੇਵ ਸਿੰਘ, ਕੁਲਦੀਪ ਸਿੰਘ ਸੈਣੀ, ਸੰਤੋਖ ਸਿੰਘ, ਉਂਕਾਰ ਸਿੰਘ, ਸੰਤੋਖ ਸਿੰਘ, ਹਰਬੰਸ ਲਾਲ, ਅਰਜਨ ਸਿੰਘ, ਦਲਵਿੰਦਰ ਸਿੰਘ, ਬੂਟਾ ਸਿੰਘ ਆਦਿ ਹਾਜ਼ਰ ਸਨ।