14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

70ਵੀਂਆਂ ਪੰਜਾਬ ਰਾਜ ਸਕੂਲ ਖੇਡਾਂ ਦੌਰਾਨ ਜੇਤੂ ਰਹੇ ਵਿਦਿਆਰਥੀਆਂ ਦਾ ਸਨਮਾਨ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਚੱਬੇਵਾਲ ਦੇ ਵਿਦਿਆਰਥੀਆਂ ਨੇ ਪੀ. ਐਸ.

Ad Position 21
No active advertisement
ਪੰਜਾਬ ਰਾਜ ਸਕੂਲ ਖੇਡਾਂ ਦੇ ਜ਼ੋਨਲ ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਿਤ ਕਰਨ ਉਪਰੰਤ ਉਨ੍ਹਾਂ ਨਾਲ ਪ੍ਰਿੰ. ਅਮਿਤ ਠਾਕੁਰ ਤੇ ਹੋਰ। 15-08-2026
ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਚੱਬੇਵਾਲ ਦੇ ਵਿਦਿਆਰਥੀਆਂ ਨੇ ਪੀ.ਐਸ.ਈ.ਬੀ. ਸਕੂਲ ਖੇਡਾਂ 2026-27 ਦੇ ਜ਼ੋਨਲ ਪੱਧਰ ਦੇ ਖੋ-ਖੋ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਅੰਡਰ-17 ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ, ਅੰਡਰ-14 ਲੜਕੀਆਂ ਦੀ ਟੀਮ ਨੇ ਦੂਜਾ ਸਥਾਨ ਤੇ ਅੰਡਰ-14 ਲੜਕਿਆਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਵਿਦਿਆਰਥੀਆਂ ਦਾ ਸਕੂਲ ਪੁੱਜਣ ’ਤੇ ਪ੍ਰਿੰਸੀਪਲ ਅਮਿਤ ਠਾਕੁਰ ਤੇ ਸਟਾਫ਼ ਵੱਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਚੇਅਰਪਰਸਨ ਸੰਗੀਤਾ ਚੋਪੜਾ ਵੱਲੋਂ ਵੀ ਆਪਣੇ ਸੰਦੇਸ਼ ਚ ਜੇਤੂ ਵਿਦਿਆਰਥੀਆਂ, ਸਕੂਲ ਸਟਾਫ਼ ਅਤੇ ਕੋਚਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸੂਬੇ ਅੰਦਰ ਹਰੇਕ ਫ਼ਰੰਟ ’ਤੇ ਫ਼ੇਲ੍ਹ ਰਹੀ ‘ਆਪ’ ਸਰਕਾਰ ਨੂੰ ਚੱਲਦਿਆਂ ਕਰਨ ਲਈ ਸੂਬੇ ਦੇ ਲੋਕ ਉਤਾਵਲੇ - ਮਜੀਠੀਆ ਅਗਲੀ ਖ਼ਬਰ ਹਰਬੰਸ ਰਾਣਾ ਯੂ.ਕੇ. ਵਲੋਂ ਕੰਨਿਆ ਵਿਦਿਆਲਿਆ ਦੀਆਂ ਵਿਦਿਆਰਥਣਾਂ ਨੂੰ ਵਰਦੀਆਂ ਭੇਟ
Ad Position 24