18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਰਕਲ ਬਾਗਪੁਰ ਦੇ ਸੀਨੀਅਰ ਆਗੂਆਂ ਵਲੋਂ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਨਿਖੇਧੀ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)- ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪਰਿਵਾਰ ਸਮੇਤ ਗਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਰਕਲ ਬਾਗਪੁਰ ਹਲਕਾ ਸ਼ਾਮਚੁਰਾਸੀ ਦੇ ਸੀਨੀਅਰ ਆਗੂਆਂ ਵਲੋਂ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਗਈ। ਇਸ ਮੌਕੇ ਸਰਕਲ ਪ੍ਰਧਾਨ ਬਾਗਪੁਰ ਭੁਪਿੰਦਰ ਸਿੰਘ ਮਹਿੰਦੀਪੁਰ, ਨੰ: ਤੀਰਥ ਸਿੰਘ ਸਤੌਰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਐਡ: ਸੂਰਜ ਸਿੰਘ ਬਾਗਪੁਰ ਜ਼ਿਲ੍ਹਾ ਪ੍ਰਧਾਨ ਆਰ.

Ad Position 21
No active advertisement
ਅਜੀਤ ਡੈਸਕ 18-08-2026
ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)- ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪਰਿਵਾਰ ਸਮੇਤ ਗਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਰਕਲ ਬਾਗਪੁਰ ਹਲਕਾ ਸ਼ਾਮਚੁਰਾਸੀ ਦੇ ਸੀਨੀਅਰ ਆਗੂਆਂ ਵਲੋਂ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਗਈ। ਇਸ ਮੌਕੇ ਸਰਕਲ ਪ੍ਰਧਾਨ ਬਾਗਪੁਰ ਭੁਪਿੰਦਰ ਸਿੰਘ ਮਹਿੰਦੀਪੁਰ, ਨੰ: ਤੀਰਥ ਸਿੰਘ ਸਤੌਰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਐਡ: ਸੂਰਜ ਸਿੰਘ ਬਾਗਪੁਰ ਜ਼ਿਲ੍ਹਾ ਪ੍ਰਧਾਨ ਆਰ.ਟੀ.ਆਈ. ਸੈੱਲ ਨੇ ਕਿਹਾ ਕਿ ਗੁਰਦੁਆਰਾ ਸਾਹਿਬ ‘ਚ ਕਿਸੇ ਵੀ ਵਿਅਕਤੀ ‘ਤੇ ਹਮਲਾ ਕਰਨਾ ਬੇਹੱਦ ਮੰਦਭਾਗਾ ਹੈ ਅਤੇ ਇਸ ਘਟਨਾ ਨਾਲ ਸਿੱਖ ਸੰਗਤਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਹਮਲੇ ਦੀ ਕੇਂਦਰੀ ਏਜੰਸੀ ਤੋਂ ਨਿਰਪੱਖ ਜਾਂਚ ਕਰਵਾਈ ਜਾਵੇ। ਇਸ ਮੌਕੇ ਰਜਵੰਤ ਸਿੰਘ ਜੇ.ਈ., ਸੁਖਦੇਵ ਸਿੰਘ ਸੁੱਖਾ, ਜਸਵਿੰਦਰ ਸਿੰਘ ਬਾਗਪੁਰ, ਅਵਤਾਰ ਸਿੰਘ ਬਿੱਲਾ, ਤਰਲੋਚਨ ਸਿੰਘ, ਮਨਮੋਹਨ ਸਿੰਘ, ਜੋਗਾ ਸਿੰਘ, ਦਵਿੰਦਰ ਸਿੰਘ, ਸੁਰਿੰਦਰ ਸਿੰਘ, ਮਨੋਹਰ ਲਾਲ, ਗੁਰਪਾਲ ਸਿੰਘ ਮਹਿੰਦੀਪੁਰ ਆਦਿ ਨੇ ਵੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਡੇਰਾ ਮਹਾਨਪੁਰੀ ਸਾਹਰੀ ਵਿਖੇ ਸਮਾਗਮ ਅੱਜ ਤੋਂ ਅਗਲੀ ਖ਼ਬਰ ਜਥੇਦਾਰ ਹਰਨਾਮ ਸਿੰਘ ਸਪੋਰਟਸ ਕਲੱਬ ਪਿੰਡ ਭੱਜਲ ਨੇ ਦੌੜ ਮੁਕਾਬਲੇ ਕਰਵਾਏ
Ad Position 24