18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਬੰਟੀ ਚੱਗਰਾਂ ਵਲੋਂ ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿੰਦਾ

ਹੁਸ਼ਿਆਰਪੁਰ, 17 ਅਗਸਤ (ਨਰਿੰਦਰ ਸਿੰਘ ਬੱਡਲਾ)- ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੀ ਯਾਤਰਾ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਪ੍ਰਧਾਨ ਦੋਆਬਾ ਜ਼ੋਨ-1 ਤੇ ਜ਼ਿਲ੍ਹਾ ਪ੍ਰਧਾਨ ਬੀ. ਸੀ.

Ad Position 21
No active advertisement
ਸਤਨਾਮ ਸਿੰਘ ਬੰਟੀ ਚੱਗਰਾਂ 18-08-2026
ਹੁਸ਼ਿਆਰਪੁਰ, 17 ਅਗਸਤ (ਨਰਿੰਦਰ ਸਿੰਘ ਬੱਡਲਾ)- ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੀ ਯਾਤਰਾ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਪ੍ਰਧਾਨ ਦੋਆਬਾ ਜ਼ੋਨ-1 ਤੇ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਸਤਨਾਮ ਸਿੰਘ ਬੰਟੀ ਚੱਗਰਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ‘ਚ ਕਿਸੇ ਵੀ ਵਿਅਕਤੀ ‘ਤੇ ਹਮਲਾ ਕਰਨਾ ਇਕ ਸ਼ਰਮਨਾਕ ਕਾਰਾ ਹੈ, ਜਿਸ ਦੇ ਚੱਲਦਿਆਂ ਸਿੱਖ ਸੰਗਤਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੁਨੀਆ ਭਰ ਦੀ ਸਿੱਖ ਸੰਗਤ ਲਈ ਅਤਿਅੰਤ ਸਤਿਕਾਰਯੋਗ ਧਾਰਮਿਕ ਅਸਥਾਨ ਹੈ ਤੇ ਅਜਿਹੇ ਪਵਿੱਤਰ ਅਸਥਾਨ ਦੀ ਮਰਿਆਦਾ ਤੇ ਸ਼ਾਂਤੀ ਨੂੰ ਭੰਗ ਕਰਨ ਵਾਲੀ ਕਿਸੇ ਵੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿੱਖ ਧਰਮ ‘ਚ ਬੇਲੋੜੀ ਹਿੰਸਾ ਲਈ ਕੋਈ ਜਗ੍ਹਾ ਨਹੀਂ ਹੈ ਤੇ ਗੁਰੂ ਸਾਹਿਬਾਨ ਨੇ ਸ਼ਸਤਰ ਆਤਮ ਰੱਖਿਆ ਤੇ ਮਜ਼ਲੂਮਾਂ ਦੀ ਰੱਖਿਆ ਲਈ ਬਖਸ਼ਿਸ਼ ਕੀਤੇ ਸਨ ਪਰ ਅੱਜ ਇਨ੍ਹਾਂ ਦਾ ਗਲਤ ਇਸਤੇਮਾਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਕਤ ਹਮਲਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੱਚ ਦੀ ਹਮੇਸ਼ਾਂ ਜਿੱਤ ਹੁੰਦੀ ਹੈ ਤੇ ਇਸ ਹਮਲੇ ਤੋਂ ਬਾਅਦ ਵੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੜ੍ਹਦੀ ਕਲਾ ‘ਚ ਹਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਪ੍ਰਵਾਸੀ ਮਜ਼ਦੂਰਾਂ ਦੇ 3 ਲੱਖ ਰਾਸ਼ਨ ਕਾਰਡ ਬਣਾਏ ਜਾਣ ਦੀ ਨੀਤੀ ਨੂੰ ਰੱਦ ਕਰੇ - ਆਗੂ ਅਗਲੀ ਖ਼ਬਰ ਡੇਰਾ ਮਹਾਨਪੁਰੀ ਸਾਹਰੀ ਵਿਖੇ ਸਮਾਗਮ ਅੱਜ ਤੋਂ
Ad Position 24