19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੁਲਿਸ ਅਤੇ ਸਰਕਾਰ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਜਨਤਕ ਜਥੇਬੰਦੀਆਂ ਵਲੋਂ ਡੀ.ਐੱਸ.ਪੀ. ਦਫ਼ਤਰ ਅੱਗੇ ਰੋਸ ਧਰਨਾ

ਗੜ੍ਹਸ਼ੰਕਰ, 18 ਅਗਸਤ (ਧਾਲੀਵਾਲ)-ਜਨਤਕ ਜਥੇਬੰਦੀਆਂ ਵਲੋਂ ਪੁਲਿਸ ਅਤੇ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਡੀ. ਐੱਸ.

Ad Position 21
No active advertisement
ਅਜੀਤ ਡੈਸਕ 19-08-2026
ਗੜ੍ਹਸ਼ੰਕਰ, 18 ਅਗਸਤ (ਧਾਲੀਵਾਲ)-ਜਨਤਕ ਜਥੇਬੰਦੀਆਂ ਵਲੋਂ ਪੁਲਿਸ ਅਤੇ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਡੀ.ਐੱਸ.ਪੀ. ਦਫ਼ਤਰ ਅੱਗੇ ਰੋਸ ਧਰਨਾ ਦੇਣ ਉਪਰੰਤ ਸ਼ਹਿਰ ਵਿਚ ਮਾਰਚ ਕੀਤਾ ਗਿਆ। ਧਰਨੇ ਦੀ ਪ੍ਰਧਾਨਗੀ ਗੁਰਨੇਕ ਸਿੰਘ ਭੱਜਲ, ਮਹਿੰਦਰ ਕੁਮਾਰ ਬੱਢੋਆਣ, ਸੁਭਾਸ਼ ਮੱਟੂ, ਗੁਰਬਖ਼ਸ਼ ਕੌਰ ਚੱਕ ਗੁਰੂ, ਜੋਗਿੰਦਰ ਕੌਰ , ਕੁਲਵਿੰਦਰ ਸੰਘਾ ਵਲੋਂ ਕੀਤੀ ਗਈ। ਧਰਨੇ ਦੌਰਾਨ ਗੁਰਨੇਕ ਸਿੰਘ ਭੱਜਲ, ਮਹਿੰਦਰ ਕੁਮਾਰ ਬੱਢੋਆਣ, ਦਰਸ਼ਨ ਸਿੰਘ ਮੱਟੂ, ਰਵਿੰਦਰ ਕੁਮਾਰ ਨੀਟਾ, ਸੁਭਾਸ਼ ਮੱਟੂ, ਕੁਲਵਿੰਦਰ ਸੰਘਾ , ਨੀਲਮ ਬੱਢੋਆਣ, ਕਾਂਗਰਸੀ ਆਗੂ ਜਸਵੀਰ ਸਿੰਘ ਪੁਰਖੋਵਾਲ, ਜੱਟ ਮਹਾਂ ਸਭਾ ਤੋਂ ਅਜਾਇਬ ਸਿੰਘ ਬੋਪਾਰਾਏ, ਕੁਲਭੂਸ਼ਨ ਮਹਿੰਦਵਾਣੀ ਨੇ ਕਿਹਾ ਕਿ ਹਲਕੇ ਵਿਚ ਲੋਕ ਮਸਲਿਆਂ ‘ਤੇ ਸਵਾਲ ਕਰਨ ਵਾਲੇ ਲੋਕਾਂ ਨੂੰ ਡਿਪਟੀ ਸਪੀਕਰ ਵਲੋਂ ਤੈਸ਼ ਵਿਚ ਆ ਕੇ ਪੁਲਿਸ ਨੂੰ ਚੁਕਵਾਇਆ ਜਾ ਰਿਹਾ ਹੈ ਤੇ ਪਿੰਡਾਂ ਵਿਚ ਅਜਿਹੀਆਂ ਘਟਨਾਵਾਂ ਨੂੰ ਕੈਦ ਕਰਨ ਵਾਲੇ ਸੀ.ਸੀ.ਟੀ.ਵੀ. ਕੈਮਰੇ ਵੀ ਪੁਟਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਭਾਗ ਵਿਚ ਵਿਧਾਇਕ ਦੀ ਸਿਫਾਰਿਸ਼ ਤੋਂ ਬਿਨਾਂ ਕੰਮ ਨਹੀਂ ਹੋ ਰਿਹਾ। ਬੁਲਾਰਿਆਂ ਨੇ ਕਿਹਾ ਕਿ ਹਲਕੇ ਵਿਚ ਜਿੱਥੇ ਗੈਰ ਕਾਨੂੰਨੀ ਮਾਈਨਿੰਗ ਲਗਾਤਾਰ ਜਾਰੀ ਹੈ, ਉੱਥੇ ਨਸ਼ਾ ਵੀ ਸ਼ਰੇਆਮ ਵਿਕ ਰਿਹਾ ਹੈ। ਭ੍ਰਿਸ਼ਟਾਚਾਰ ਲਗਾਤਾਰ ਵੱਧ ਰਿਹਾ ਹੈ। ਬੁਲਾਰਿਆਂ ਨੇ ਕਿਹਾ ਕਿ ਵੋਟਾਂ ਤੋਂ ਪਹਿਲਾ ਗੰਨ ਕਲਚਰ ਅਤੇ ਹੂਟਰ ਵਾਲੀਆਂ ਗੱਡੀਆਂ ਬੰਦ ਕਰਨ ਦਾ ਰੌਲਾ ਪਾਉਣ ਵਾਲੇ ਲੋਕ ਅੱਜ ਖ਼ੁਦ ਬਹੁ ਗਿਣਤੀ ਗੰਨਮੈਨ ਲੈ ਕੇ ਹੂਟਰ ਵਾਲੀਆਂ ਗੱਡੀਆਂ ਨਾਲ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਆਗੂਆਂ ਨੇ ਮੰਗ ਕੀਤੀ ਕਿ ਡਿਪਟੀ ਕਮਿਸ਼ਨਰ ਵਲੋਂ ਟਿੱਪਰਾਂ ਅਤੇ ਟਰਾਲੀਆਂ ਦੀ ਦਿਨ ਵੇਲੇ ਪਾਬੰਦੀ ਸਬੰਧੀ ਜਾਰੀ ਕੀਤੇ ਹੁਕਮਾਂ ਨੂੰ ਲਾਗੂ ਕੀਤਾ ਜਾਵੇ, ਲੋਕਾਂ ‘ਤੇ ਦਰਜ਼ ਝੂਠੇ ਮੁਕੱਦਮੇ ਵਾਪਸ ਲਏ ਜਾਣ, ਸਿਲੰਡਰ ਚੋਰਾਂ ‘ਤੇ ਕਾਰਵਾਈ ਕੀਤੀ ਜਾਵੇ। ਡਿਪਟੀ ਸਪੀਕਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਮਹਿਕਮਿਆਂ ਦਾ ਰਾਜਸੀਕਰਨ ਬੰਦ ਕੀਤਾ ਜਾਵੇ। ਇਸ ਮੌਕੇ ਡੀ.ਐੱਸ.ਪੀ. ਭਰਤ ਸੈਣੀ ਨੇ ਧਰਨੇ ‘ਚ ਪਹੁੰਚ ਕੇ ਸਾਰੇ ਮਸਲਿਆਂ ਦਾ ਹੱਲ ਕੱਢਣ ਦਾ ਭਰੋਸਾ ਦਿੱਤਾ। ਇਸ ਮੌਕੇ ਧਰਨਾਕਾਰੀਆਂ ਨੇ ਕਿਹਾ ਕਿ ਜੇਕਰ ਮਸਲੇ ਜਲਦ ਹੱਲ ਨਾ ਹੋਏ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਧਰਨੇ ਦੌਰਾਨ ਚੌਧਰੀ ਅੱਛਰ ਸਿੰਘ, ਮੋਹਣ ਲਾਲ ਬੀਣੇਵਾਲ, ਗਿਰਧਾਰੀ ਲਾਲ, ਸੁਰਿੰਦਰ ਕੌਰ ਚੁੰਬਰ, ਸੁਖਵਿੰਦਰ ਕੌਰ, ਪ੍ਰੇਮ ਰਾਣਾ, ਬਲਦੇਵ ਰਾਜ ਨੇ ਵੀ ਸੰਬੋਧਨ ਕੀਤਾ। ਚੌਧਰੀ ਅੱਛਰ ਸਿੰਘ ਨੇ ਸਟੇਜ ਦੀ ਕਾਰਵਾਈ ਚਲਾਈ ਤੇ ਗਰੀਬ ਦਾਸ ਬੀਟਨ ਨੇ ਪਹੁੰਚੇ ਲੋਕਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਮਿੰਨੀ ਸਕੱਤਰੇਤ ਸਾਹਮਣੇ ਵਿੱਤ ਮੰਤਰੀ ਦੀ ਅਰਥੀ ਫੁੂਕੀ ਅਗਲੀ ਖ਼ਬਰ ਬਹੁਜਨ ਐਕਸ਼ਨ ਫ਼ਰੰਟ ਤੇ ਕ੍ਰਿਸਚਨ ਨੈਸ਼ਨਲ ਫ਼ਰੰਟ ਵਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ
Ad Position 24