19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਅੱਡਾ ਸਰਾਂ, 18 ਅਗਸਤ (ਹਰਜਿੰਦਰ ਸਿੰਘ ਮਸੀਤੀ)- ਬੁੱਢੀ ਪਿੰਡ ਵਿਖੇ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਅਤੇ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਮਹਾਨ ਗੁਰਮਤਿ ਸਮਾਗਮ ਤੇ ਕੀਰਤਨ ਦਰਬਾਰ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਦੀਆਂ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਇਸ ਮਹਾਨ ਕੀਰਤਨ ਦਰਬਾਰ ਤੇ ਢਾਡੀ ਦਰਬਾਰ ਸਮਾਗਮ ਵਿਚ ਗੁਰੂ ਪੰਥ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਸਾਹਿਬ ਭਾਈ ਹਰਵਿੰਦਰ ਸਿੰਘ ਜਲੰ ਧਰ ਵਾਲੇ, ਭਾਈ ਮਿਲਖਾ ਸਿੰਘ ਮੌਜੀ ਪੰਥ ਪ੍ਰਸਿੱਧ ਢਾਡੀ ਜਥਾ ਅਤੇ ਗਿਆਨੀ ਭਵਨਪ੍ਰੀਤ ਸਿੰਘ ਨੇ ਸਮੂਹ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਦੇ ਨਾਲ ਨਿਹਾਲ ਕਰਦੇ ਹੋਏ ਸਿੱਖ ਕੌਮ ਦੇ ਮਹਾਨ ਕੁਰਬਾਨੀਆਂ ਭਰੇ ਇਤਿਹਾਸ ਨਾਲ ਜੋੜਿਆ ਅਤੇ ਜੁਗ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਤੋਂ ਸੇਧ ਲੈ ਕੇ ਸੇਵਾ ਤੇ ਸਿਮਰਨ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

Ad Position 21
No active advertisement
ਬੁੱਢੀ ਪਿੰਡ ਵਿਖੇ ਕਰਵਾਏ ਸਮਾਗਮ ਦੌਰਾਨ ਵਾਰਾਂ ਪੇਸ਼ ਕਰਦਾ ਹੋਇਆ ਢਾਡੀ ਜਥਾ। 19-08-2026
ਅੱਡਾ ਸਰਾਂ, 18 ਅਗਸਤ (ਹਰਜਿੰਦਰ ਸਿੰਘ ਮਸੀਤੀ)- ਬੁੱਢੀ ਪਿੰਡ ਵਿਖੇ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਅਤੇ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਮਹਾਨ ਗੁਰਮਤਿ ਸਮਾਗਮ ਤੇ ਕੀਰਤਨ ਦਰਬਾਰ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਦੀਆਂ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਇਸ ਮਹਾਨ ਕੀਰਤਨ ਦਰਬਾਰ ਤੇ ਢਾਡੀ ਦਰਬਾਰ ਸਮਾਗਮ ਵਿਚ ਗੁਰੂ ਪੰਥ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਸਾਹਿਬ ਭਾਈ ਹਰਵਿੰਦਰ ਸਿੰਘ ਜਲੰ ਧਰ ਵਾਲੇ, ਭਾਈ ਮਿਲਖਾ ਸਿੰਘ ਮੌਜੀ ਪੰਥ ਪ੍ਰਸਿੱਧ ਢਾਡੀ ਜਥਾ ਅਤੇ ਗਿਆਨੀ ਭਵਨਪ੍ਰੀਤ ਸਿੰਘ ਨੇ ਸਮੂਹ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਦੇ ਨਾਲ ਨਿਹਾਲ ਕਰਦੇ ਹੋਏ ਸਿੱਖ ਕੌਮ ਦੇ ਮਹਾਨ ਕੁਰਬਾਨੀਆਂ ਭਰੇ ਇਤਿਹਾਸ ਨਾਲ ਜੋੜਿਆ ਅਤੇ ਜੁਗ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਤੋਂ ਸੇਧ ਲੈ ਕੇ ਸੇਵਾ ਤੇ ਸਿਮਰਨ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਨਿਭਾਅ ਰਹੇ ਗੁਰਦੁਆਰਾ ਗੁਰੂ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਮੁੱਖ ਬੁਲਾਰੇ ਭਾਈ ਜਸਵਿੰਦਰ ਸਿੰਘ ਧੁੱਗਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਦਲਜੀਤ ਸਿੰਘ ਨੇ ਵੀ ਸਮੂਹ ਸੰਗਤ ਨੂੰ ਬਾਬਾ ਜ਼ੋਰਾਵਰ ਸਿੰਘ ਜੀ ਦੇ ਮਹਾਨ ਜੀਵਨ ਅਤੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਡਾ. ਹਰਮਿੰਦਰ ਸਿੰਘ ਸਹਿਜ, ਜਸਵਿੰਦਰ ਸਿੰਘ ਸੈਫ਼, ਆਤਮਾ ਸਿੰਘ ਕਰਨੈਲ ਸਿੰਘ, ਸੁਖਬੀਰ ਸਿੰਘ, ਮਨਿੰਦਰ ਸਿੰਘ, ਲਖਵਿੰਦਰ ਸਿੰਘ ਹਰਵੀਰ ਸਿੰਘ ਚੌਹਾਨ, ਭਾਈ ਗੁਰਦੀਪ ਸਿੰਘ ਡੱਫਰ, ਸੁਖਜੀਵਨ ਸਿੰਘ ਸਫਰੀ, ਅਮਰਜੀਤ ਸਿੰਘ, ਅਵਤਾਰ ਸਿੰਘ, ਪ੍ਰਭਦੀਪ ਸਿੰਘ, ਜੋਬਨਪ੍ਰੀਤ ਸਿੰਘ, ਉਂਕਾਰ ਸਿੰਘ, ਪ੍ਰਦੀਪ ਸਿੰਘ, ਅਵਨਿੰਦਰ ਸਿੰਘ, ਗਗਨਦੀਪ ਸਿੰਘ, ਅਜਮੇਰ ਸਿੰਘ, ਪ੍ਰਭਜੋਤ ਸਿੰਘ, ਮਨਪ੍ਰੀਤ ਸਿੰਘ, ਤੇਜਨਪ੍ਰੀਤ ਸਿੰਘ, ਅਵਨਿੰਦਰ ਸਿੰਘ, ਗੁਰਮੁਖ ਸਿੰਘ, ਜਸਪਾਲ ਰਾਏ, ਹਰਵਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਲਕੇ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਸੰਤ ਰਾਮ ਸਿੰਘ ਪਬਲਿਕ ਹਾਈ ਸਕੂਲ ’ਚੋਂ ਕੀਮਤੀ ਸਾਮਾਨ ਚੋਰੀ
Ad Position 24