19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ’ਚ ਆਜ਼ਾਦੀ ਦਿਵਸ ਮਨਾਇਆ

ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)- ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਵਿਖੇ 80ਵਾਂ ਆਜ਼ਾਦੀ ਦਿਵਸ ਬੜੇ ਹੀ ਉਤਸ਼ਾਹ ਨਾਲ ਸਕੂਲ ਦੀ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਦੀ ਅਗਵਾਈ ਅਤੇ ਪ੍ਰੇਰਨਾ ਸਦਕਾ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 19-08-2026
ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)- ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਵਿਖੇ 80ਵਾਂ ਆਜ਼ਾਦੀ ਦਿਵਸ ਬੜੇ ਹੀ ਉਤਸ਼ਾਹ ਨਾਲ ਸਕੂਲ ਦੀ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਦੀ ਅਗਵਾਈ ਅਤੇ ਪ੍ਰੇਰਨਾ ਸਦਕਾ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਵਰਿੰਦਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਅਜੀਤ ਹਾਊਸ ਦੇ ਵਿਦਿਆਰਥੀਆਂ ਵਲੋਂ ਦੇਸ਼-ਭਗਤੀ ਨਾਲ ਭਰਪੂਰ ਸਕਿੱਟ ਪੇਸ਼ ਕੀਤੀ ਗਈ। ਇਸ ਪੇਸ਼ਕਾਰੀ ਰਾਹੀਂ ਬੱਚਿਆਂ ਨੇ ਆਜ਼ਾਦੀ ਦੀ ਕੀਮਤ, ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਤੇ ਦੇਸ਼ ਪ੍ਰਤੀ ਸਾਡੀਆਂ ਜ਼ਿੰਮੇਵਾਰੀਆਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ। ਸਕਿੱਟ ਦੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਅੰਦਰ ਤੱਕ ਝੰਜੋੜ ਦਿੱਤਾ ਅਤੇ ਕਈ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਅੱਖਾਂ ਨਮ ਹੋ ਗਈਆਂ। ਇਸ ਮੌਕੇ ਮਿਊਜ਼ਿਕ ਕਲੱਬ ਵਲੋਂ ਦੇਸ਼-ਭਗਤੀ ਦੇ ਗੀਤ ਦੀ ਮਨਮੋਹਕ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਚੇਅਰਮੈਨ ਵਰਿੰਦਰ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦੇਸ਼ ਦੀ ਤਰੱਕੀ ਵਿਚ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਅਸ਼ਵਨੀ ਕੁਮਾਰ ਅਤੇ ਵਾਇਸ ਪ੍ਰਿੰਸੀਪਲ ਜਗਮੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਜ਼ਾਦੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਅਮਰਜੀਤ ਸਿੰਘ ਚੌਹਾਨ ਨੂੰ ਅਨੇਕਾਂ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਸੁਖਬੀਰ ਸਿੰਘ ਬਾਦਲ ਨੇ ਫ਼ੋਨ ’ ਤੇ ਕੀਤਾ... ਅਗਲੀ ਖ਼ਬਰ ਕੋਟ ਦੇ ਘਾਟੇ ’ ਚ ਮਿੰਨੀ ਬਾਈਪਾਸ ਦੇ ਨਾਂਅ ’ ਤੇ ਕੀਤੀ ਗਈ ਨਾਜਾਇਜ਼ ਮਾਈਨਿੰਗ
Ad Position 24