19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪ੍ਰਾਚੀਨ ਪਾਂਡਵ ਸਰੋਵਰ ਮੰਦਰ ਵਿਚ 23 ਨੂੰ ਹੋਵੇਗੀ ਭਗਵਾਨ ਭੋਲੇਨਾਥ ਜੀ ਦੀ ਵਿਸ਼ਾਲ ਮਹਾਂ ਆਰਤੀ

ਦਸੂਹਾ, 18 ਅਗਸਤ (ਕੌਸ਼ਲ)- ਪ੍ਰਾਚੀਨ ਪਾਂਡਵ ਸਰੋਵਰ ਮੰਦਰ ਵਿਖੇ 23 ਅਗਸਤ ਦਿਨ ਐਤਵਾਰ ਨੂੰ ਸ਼ਾਮ 6 ਵਜੇ ਭਗਵਾਨ ਭੋਲੇਨਾਥ ਜੀ ਦੀ ਵਿਸ਼ਾਲ ਮਹਾਂ ਆਰਤੀ ਕਰਵਾਈ ਜਾ ਰਹੀ ਹੈ। ਇਸ ਧਾਰਮਿਕ ਸਮਾਗਮ ਨੂੰ ਲੈ ਕੇ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 19-08-2026
ਦਸੂਹਾ, 18 ਅਗਸਤ (ਕੌਸ਼ਲ)- ਪ੍ਰਾਚੀਨ ਪਾਂਡਵ ਸਰੋਵਰ ਮੰਦਰ ਵਿਖੇ 23 ਅਗਸਤ ਦਿਨ ਐਤਵਾਰ ਨੂੰ ਸ਼ਾਮ 6 ਵਜੇ ਭਗਵਾਨ ਭੋਲੇਨਾਥ ਜੀ ਦੀ ਵਿਸ਼ਾਲ ਮਹਾਂ ਆਰਤੀ ਕਰਵਾਈ ਜਾ ਰਹੀ ਹੈ। ਇਸ ਧਾਰਮਿਕ ਸਮਾਗਮ ਨੂੰ ਲੈ ਕੇ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਮਹਾਂ ਆਰਤੀ ਦੇ ਪ੍ਰਬੰਧਾਂ ਨੂੰ ਲੈ ਕੇ ਪਾਂਡਵ ਸਰੋਵਰ ਕਮੇਟੀ ਦੇ ਪ੍ਰਧਾਨ ਰਵਿੰਦਰ ਰਵੀ ਅਤੇ ਹੋਰ ਮੈਂਬਰਾਂ ਵਲੋਂ ਵਿਸ਼ੇਸ਼ ਮੀਟਿੰਗ ਕਰਕੇ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਕਮੇਟੀ ਵਲੋਂ ਸ਼ਰਧਾਲੂਆਂ ਦੀ ਵੱਡੀ ਗਿਣਤੀ ਨੂੰ ਧਿਆਨ ਵਿਚ ਰੱਖਦਿਆਂ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਮਹਾਂ ਆਰਤੀ ਦੀ ਸਭ ਤੋਂ ਖ਼ਾਸ ਗੱਲ ਇਹ ਹੋਵੇਗੀ ਕਿ ਪਾਂਡਵ ਸਰੋਵਰ ਦੀ ਪੂਰੀ ਪ੍ਰਕਰਮਾ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਦੀਵੇ ਜਗਾਏ ਜਾਣਗੇ। ਦੀਵਿਆਂ ਦੀ ਰੌਸ਼ਨੀ ਨਾਲ ਸਰੋਵਰ ਦਾ ਮਨਮੋਹਕ ਅਤੇ ਅਧਿਆਤਮਿਕ ਦ੍ਰਿਸ਼ ਸ਼ਰਧਾਲੂਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇਗਾ। ਕਮੇਟੀ ਮੈਂਬਰਾਂ ਨੇ ਦੱਸਿਆ ਕਿ ਮਹਾ ਆਰਤੀ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ 23 ਅਗਸਤ ਨੂੰ ਸ਼ਾਮ 6 ਵਜੇ ਪ੍ਰਾਚੀਨ ਪਾਂਡਵ ਸਰੋਵਰ ਮੰਦਰ ਵਿਖੇ ਪਹੁੰਚ ਕੇ ਭਗਵਾਨ ਭੋਲੇਨਾਥ ਜੀ ਦੀ ਮਹਾਂ ਆਰਤੀ ਵਿਚ ਸ਼ਾਮਿਲ ਹੋਣ ਅਤੇ ਇਸ ਪਵਿੱਤਰ ਮੌਕੇ ਦਾ ਹਿੱਸਾ ਬਣਨ।
Ad Position 22
No active advertisement
ਪਿਛਲੀ ਖ਼ਬਰ ਕੰਢੀ ਏਰੀਏ ਦੇ ਲੋਕਾਂ ਦਾ ਜੀਣਾ ਹੋਇਆ ਮੁਹਾਲ - ਸੰਧੂ ਅਗਲੀ ਖ਼ਬਰ ਪਿੰਡ ਦੇਹਰੀਵਾਲ ’ਚ ਕਰਵਾਏ ਗਏ ਜ਼ਿਲ੍ਹਾ ਵੇਟਲਿਫਟਿੰਗ ਟੂਰਨਾਮੈਂਟ ’ਚ ਜੇਤੂਆਂ ਨੂੰ ਇਨਾਮ ਦਿੰਦੇ ਪੰਜਾਬ ਪ੍ਰਧਾਨ ਤਾਰਾ ਸਿੰ...
Ad Position 24