ਕੰਢੀ ਏਰੀਏ ਦੇ ਲੋਕਾਂ ਦਾ ਜੀਣਾ ਹੋਇਆ ਮੁਹਾਲ - ਸੰਧੂ
ਤਲਵਾੜਾ 18 ਅਗਸਤ (ਮਹਿਤਾ)-ਕੰਢੀ ਖੇਤਰ ਵਿਚ ਧੱੜਲੇ ਨਾਲ ਹੋ ਰਹੀ ਨਜਾਇਜ ਮਾਈਨਿੰਗ ਕਾਰਨ ਜਿੱਥੇ ਕੁਦਰਤੀ ਸਤੁੰਲਨ ਨੂੰ ਤਹਿਸ-ਨਹਿਸ ਕੀਤਾ ਜਾ ਰਿਹਾ ਹੈ, ਉਸ ਦੇ ਨਾਲ-ਨਾਲ ਸੜਕਾਂ ’ਤੇ ਦੌੜਦੇ ਬੇਖੋਫ ਓਵਰਲੋਡ ਟਿੱਪਰਾਂ ਅਤੇ ਪ੍ਰਸ਼ਾਸਨ ਦੀ ਕੁੰਭਕਰਨੀ ਨੀਂਦ ਨੇ ਕੰਢੀ ਖੇਤਰ ਦੇ ਲੋਕਾਂ ਦਾ ਜੀਣਾ ਮੁਹਾਲ ਕੀਤਾ ਹੋਇਆ ਹੈ। ਹਰ ਰੋਜ਼ ਇਹ ਓਵਰਲੋਡ ਟਿੱਪਰ ਕੀਮਤੀ ਜਿੰਦਾਂ ਨੂੰ ਆਪਣੀ ਲਪੇਟ ਵਿਚ ਲੈ ਕੇ ਮੌਤ ਦੇ ਘਾਟ ਉਤਾਰ ਦਿੰਦੇ ਹਨ।
ਤਲਵਾੜਾ 18 ਅਗਸਤ (ਮਹਿਤਾ)-ਕੰਢੀ ਖੇਤਰ ਵਿਚ ਧੱੜਲੇ ਨਾਲ ਹੋ ਰਹੀ ਨਜਾਇਜ ਮਾਈਨਿੰਗ ਕਾਰਨ ਜਿੱਥੇ ਕੁਦਰਤੀ ਸਤੁੰਲਨ ਨੂੰ ਤਹਿਸ-ਨਹਿਸ ਕੀਤਾ ਜਾ ਰਿਹਾ ਹੈ, ਉਸ ਦੇ ਨਾਲ-ਨਾਲ ਸੜਕਾਂ ’ਤੇ ਦੌੜਦੇ ਬੇਖੋਫ ਓਵਰਲੋਡ ਟਿੱਪਰਾਂ ਅਤੇ ਪ੍ਰਸ਼ਾਸਨ ਦੀ ਕੁੰਭਕਰਨੀ ਨੀਂਦ ਨੇ ਕੰਢੀ ਖੇਤਰ ਦੇ ਲੋਕਾਂ ਦਾ ਜੀਣਾ ਮੁਹਾਲ ਕੀਤਾ ਹੋਇਆ ਹੈ। ਹਰ ਰੋਜ਼ ਇਹ ਓਵਰਲੋਡ ਟਿੱਪਰ ਕੀਮਤੀ ਜਿੰਦਾਂ ਨੂੰ ਆਪਣੀ ਲਪੇਟ ਵਿਚ ਲੈ ਕੇ ਮੌਤ ਦੇ ਘਾਟ ਉਤਾਰ ਦਿੰਦੇ ਹਨ। ਅਜਿਹੀਆਂ ਘਟਨਾਵਾਂ ਨਾਲ ਆਮ ਨਾਗਰਿਕ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ ਅਤੇ ਸਹਿਮ ਦੇ ਮਾਹੌਲ ਵਿੱਚ ਜਿੰਦਗੀ ਜੀਅ ਰਿਹਾ ਹੈ। ਇਹ ਪ੍ਰਗਟਾਵਾ ਸੇਵਾ ਮੁਕਤ ਚੀਫ਼ ਇੰਜੀਨੀਅਰ ਰਾਮ ਲਾਲ ਸੰਧੂ ਸੂਬਾ ਸੱਕਤਰ ਬਹੁਜਨ ਸਮਾਜ ਪਾਰਟੀ ਵਲੋਂ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ। ਇਲਾਕੇ ਦੇ ਬੁੱਧੀਜੀਵੀ ਲੋਕਾਂ ਵਲੋਂ ਇਸ ਸੰਬੰਧੀ ਕਈ ਵਾਰ ਵਿਰੋਧ ਪ੍ਰਦਰਸ਼ਨ ਕਰਨ ਦੇ ਬਾਵਜੂਦ ਅਤੇ ਪ੍ਰਸ਼ਾਸਨ ਵਲੋਂ ਭਰੋਸਾ ਦਿਵਾਉਣ ਦੇ ਬਾਵਜੂਦ ਪਰਨਾਲਾ ਉੱਥੇ ਦਾ ਉੱਥੇ ਹੀ ਹੈ। ਪ੍ਰਸ਼ਾਸਨ ਨੂੰ ਪੁਰਜ਼ੋਰ ਅਪੀਲ ਹੈ ਕਿ ਇਸ ਧੰਦੇ ਨੂੰ ਤੁਰੰਤ ਨੱਥ ਪਾਈ ਜਾਵੇ ਤਾਂ ਜੋ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। 18 ਐਮਯੂਕੇ12 ਰਾਮ ਲਾਲ ਸੰਧੂ ਸੇਵਾ ਮੁਕਤ ਮੁੱਖ ਇੰਜੀਨੀਅਰ ਸੂਬਾ ਸੱਕਤਰ ਬਹੁਜਨ ਸਮਾਜ ਪਾਰਟੀ।