19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਐਮ. ਐਸ. ਕੇ. ਸਕੂਲ ਕੋਟਲੀ ਜੰਡ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਟਾਂਡਾ ਉੜਮੁੜ, 18 ਅਗਸਤ (ਭਗਵਾਨ ਸਿੰਘ ਸੈਣੀ)- ਐਮ. ਐਸ.

Ad Position 21
No active advertisement
ਅਜੀਤ ਡੈਸਕ 19-08-2026
ਟਾਂਡਾ ਉੜਮੁੜ, 18 ਅਗਸਤ (ਭਗਵਾਨ ਸਿੰਘ ਸੈਣੀ)- ਐਮ. ਐਸ. ਕੇ. ਡੇ ਬੋਰਡਿੰਗ ਸਕੂਲ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਪੰਜਾਬ ਦੇ ਅਮੀਰ ਵਿਰਸੇ ਨੂੰ ਪੇਸ਼ ਕਰਦੇ ਹੋਏ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਟੇਜ ਦਾ ਸੰਚਾਲਨ ਮੈਡਮ ਸੁਖਵਿੰਦਰ ਕੌਰ ਅਤੇ ਹਰਮਨਪ੍ਰੀਤ ਕੌਰ ਨੇ ਕੀਤਾ। ਇਸ ਦੌਰਾਨ ਨੌਵੀ ਅਤੇ ਦਸਵੀਂ ਦੀਆਂ ਵਿਦਿਆਰਥਣਾਂ ਵਲੋਂ ਗਿੱਧਾ ਪੇਸ਼ ਕਰਕੇ ਤੀਆ ਦੇ ਤਿਉਹਾਰ ਨੂੰ ਚਾਰ ਚੰਨ ਲਗਾ ਦਿੱਤੇ। ਇਸ ਮੌਕੇ ਤੀਜ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਜਸਮੀਤ ਕੌਰ ਸਿੱਧੂ ਮਿਸ ਤੀਜ ਚੁਣੀ ਗਈ। ਪ੍ਰਿੰਸੀੀਪਲ ਹਰਦੇਵ ਸਿੰਘ ਨੇ ਮਿਸ ਤੀਜ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦੇ ਹੋਏ ਕਿਹਾ ਕਿ ਅਸੀਂ ਸਮੇਂ-ਸਮੇਂ ’ਤੇ ਆਪਣੇ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਜੋੜੀ ਰੱਖਣ ਲਈ ਵਿਸ਼ੇਸ਼ ਉਪਰਾਲੇ ਕਰਦੇ ਰਹਾਂਗੇ। ਅਧਿਆਪਕ ਅਤੇ ਵਿਦਿਆਰਥੀਆਂ ਨੂੰ ਖੀਰ-ਪੂੜੇ ਖਵਾਏ ਗਏ। ਇਸ ਮੌਕੇ ਆਗਿਆ ਕੌਰ, ਰਜਨੀ ਬਾਲਾ, ਸੁਪਨਾ ਸੰਗਰ, ਪ੍ਰਭਜੋਤ ਕੌਰ, ਗੁਰਸਰਨ ਕੌਰ, ਰੇਖਾ ਰਾਣੀ, ਅੰਕਿਤਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਗਤ ਸਿੰਘ ਗਿਲਜੀਆਂ ਨੇ ਹਰਸੀ ਪਿੰਡ ਵਾਸੀਆਂ ਨੂੰ ਕਾਂਗਰਸ ਦੇ ਹੱਕ ’ਚ ਕੀਤਾ ਲਾਮਬੰਦ ਅਗਲੀ ਖ਼ਬਰ ਕੰਢੀ ਏਰੀਏ ਦੇ ਲੋਕਾਂ ਦਾ ਜੀਣਾ ਹੋਇਆ ਮੁਹਾਲ - ਸੰਧੂ
Ad Position 24