ਵਿਭਾਗੀ ਪੱਧਰ ’ਤੇ ਖੇਡ ਮੁਕਾਬਲਿਆਂ ’ਚ ਬਾਬਾ ਨੰਦ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
ਨੰਗਲ ਬਿਹਾਲਾਂ, 18 ਅਗਸਤ (ਵਿਨੋਦ ਮਹਾਜਨ)- ਵਿਭਾਗੀ ਪੱਧਰ ’ਤੇ ਹੁਸ਼ਿਆਰਪੁਰ ਵਿਖੇ ਹੋਏ ਦੋ ਦਿਨਾਂ ਖੇਡ ਮੁਕਾਬਲਿਆਂ ਵਿੱਚ ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਦੇ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਕਰੀਬ 12 ਤੋਂ ਵੱਧ ਸਕੂਲਾਂ ਵਲੋਂ ਵੱਖ-ਵੱਖ ਐਥਲੈਟਿਕਸ ਖੇਡ ਮੁਕਾਬਲਿਆਂ ਵਿੱਚ ਹਿੱਸਾ ਲਿਆ।
ਨੰਗਲ ਬਿਹਾਲਾਂ, 18 ਅਗਸਤ (ਵਿਨੋਦ ਮਹਾਜਨ)- ਵਿਭਾਗੀ ਪੱਧਰ ’ਤੇ ਹੁਸ਼ਿਆਰਪੁਰ ਵਿਖੇ ਹੋਏ ਦੋ ਦਿਨਾਂ ਖੇਡ ਮੁਕਾਬਲਿਆਂ ਵਿੱਚ ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਦੇ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਕਰੀਬ 12 ਤੋਂ ਵੱਧ ਸਕੂਲਾਂ ਵਲੋਂ ਵੱਖ-ਵੱਖ ਐਥਲੈਟਿਕਸ ਖੇਡ ਮੁਕਾਬਲਿਆਂ ਵਿੱਚ ਹਿੱਸਾ ਲਿਆ। ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਦੇ 20 ਵਿਦਿਆਰਥੀਆਂ ਵਲੋਂ ਪ੍ਰਿੰਸੀਪਲ ਰੀਟਾ ਕੁਮਾਰੀ ਦੀ ਯੋਗ ਅਗਵਾਈ ਹੇਠ ਖੇਡ ਮੁਕਾਬਲਿਆਂ ਵਿੱਚ ਭਾਗ ਲਿਆ। ਵੱਖ ਵੱਖ ਮੁਕਾਬਲਿਆਂ ਵਿਚ ਦਮਨਪ੍ਰੀਤ ਕੌਰ ਪਹਿਲਾ, ਕੁਲਦੀਪ ਪਹਿਲਾ, ਤਨਿਸ਼ ਪਹਿਲਾ, ਯੁਵਰਾਜ, ਹਰਮਨ ਰਾਜੂ ਤੀਜਾ, ਰਾਜੇਸ਼ਵਰੀ ਅਤੇ ਨੀਰਜ ਦੂਜਾ, ਦਕਸ਼ ਠਾਕੁਰ ਦੂਜਾ, ਅਭੇ ਪਹਿਲਾ, ਅਤੁਲ, ਜਸਬੀਰ, ਅਮਨਦੀਪ ਅਤੇ ਕੇਸ਼ਵ ਨੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਖਿਡਾਰੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਦੇਖਦੇ ਹੋਏ ਕਮੇਟੀ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਸਕੂਲ ਵਿਚ ਇਕ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ ਜਿਸ ਵਿਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਕਮੇਟੀ ਮੈਂਬਰਾਂ ਅਸ਼ੋਕ ਕੁਮਾਰ, ਮਦਨ ਮੋਹਨ ਸ਼ਰਮਾ ਅਤੇ ਓਮ ਪ੍ਰਕਾਸ਼ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਾਜ਼ਰ ਪ੍ਰਧਾਨ ਅਤੇ ਮੈਂਬਰਾਂ ਵਲੋਂ ਖਿਡਾਰੀਆਂ ਦਾ ਹੌਂਸਲਾ ਅਫਜ਼ਾਈ ਕਰਦਿਆਂ ਭਵਿੱਖ ਵਿਚ ਵੀ ਸਖ਼ਤ ਮਿਹਨਤ ਅਤੇ ਅਨੂਸਾਸਨ ਦੀ ਪਾਲਣਾ ਕਰਦੇ ਹੋਏ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ।