18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੰਜਾਬੀ ਸਾਹਿਤ ਸਭਾ ਹੁਸ਼ਿਆਰਪੁਰ ਨੇ ਸਾਵਣ ਕਵੀ ਦਰਬਾਰ ਕਰਵਾਇਆ

ਹੁਸ਼ਿਆਰਪੁਰ, 18 ਅਗਸਤ (ਨਰਿੰਦਰ ਸਿੰਘ ਬੱਡਲਾ,ਹਰਪ੍ਰੀਤ ਕੌਰ)-ਪੰਜਾਬੀ ਸਾਹਿੱਤ ਸਭਾ ਹੁਸ਼ਿਆਰਪੁਰ ਵੱਲੋਂ ਭਾਸ਼ਾ ਵਿਭਾਗ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਦੇ ਸਹਿਯੋਗ ਨਾਲ਼ ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ ਵਿਖੇ ਸਾਵਣ ਕਵੀ ਦਰਬਾਰ ਕਰਵਾਇਆ ਗਿਆ ਜਿਸਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਜਸਬੀਰ ਸਿੰਘ ਧੀਮਾਨ ਨੇ ਕੀਤੀ। ਆਏ ਹੋਏ ਸ਼ਾਇਰਾਂ ਅਤੇ ਵਿਦਵਾਨਾਂ ਲਈ ਜੀ ਆਇਆਂ ਸ਼ਬਦ ਆਖਦਿਆਂ ਡਾ.

Ad Position 21
No active advertisement
ਅਜੀਤ ਡੈਸਕ 19-08-2026
ਹੁਸ਼ਿਆਰਪੁਰ, 18 ਅਗਸਤ (ਨਰਿੰਦਰ ਸਿੰਘ ਬੱਡਲਾ,ਹਰਪ੍ਰੀਤ ਕੌਰ)-ਪੰਜਾਬੀ ਸਾਹਿੱਤ ਸਭਾ ਹੁਸ਼ਿਆਰਪੁਰ ਵੱਲੋਂ ਭਾਸ਼ਾ ਵਿਭਾਗ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਦੇ ਸਹਿਯੋਗ ਨਾਲ਼ ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ ਵਿਖੇ ਸਾਵਣ ਕਵੀ ਦਰਬਾਰ ਕਰਵਾਇਆ ਗਿਆ ਜਿਸਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਜਸਬੀਰ ਸਿੰਘ ਧੀਮਾਨ ਨੇ ਕੀਤੀ। ਆਏ ਹੋਏ ਸ਼ਾਇਰਾਂ ਅਤੇ ਵਿਦਵਾਨਾਂ ਲਈ ਜੀ ਆਇਆਂ ਸ਼ਬਦ ਆਖਦਿਆਂ ਡਾ. ਜਸਵੰਤ ਰਾਏ ਖੋਜ ਅਫ਼ਸਰ ਭਾਸ਼ਾ ਵਿਭਾਗ ਨੇ ਕਿਹਾ ਕਿ ਇਹੋ ਜਿਹੇ ਸਮਾਗਮ ਸਿਰਫ਼ ਨਜ਼ਮਾਂ ਸੁਣਨ ਸੁਣਾਉਣ ਤੱਕ ਹੀ ਸੀਮਤ ਨਹੀਂ ਹੁੰਦੇ ਸਗੋਂ ਇਨ੍ਹਾਂ ਵਿਚ ਭਾਸ਼ਾਈ, ਸਭਿਆਚਾਰਕ ਤੇ ਸਮਾਜਿਕ ਮੁੱਦਿਆਂ ਪ੍ਰਤੀ ਚਿੰਤਾ, ਚੇਤਨਾ ਤੇ ਚਿੰਤਨ ਕਰਨ ਦਾ ਵੀ ਸੁਭਾਗ ਪ੍ਰਾਪਤ ਹੁੰਦਾ ਹੈ ਤੇ ਇਹ ਸਮਾਗਮ ਹੁੰਦੇ ਰਹਿਣੇ ਚਾਹੀਦੇ ਹਨ। ਪ੍ਰਸਿੱਧ ਕਵੀ ਮਦਨ ਵੀਰਾ ਨੇ ਪੰਜਾਬੀ ਸਾਹਿੱਤ ਸਭਾ ਹੁਸ਼ਿਆਰਪੁਰ ਵਲੋਂ ਲਗਾਤਾਰ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਸ਼ਲਾਘਾ ਕੀਤੀ। ਉਪਰੰਤ ਕਰਵਾਏ ਕਵੀ ਦਰਬਾਰ ਦੀ ਸ਼ੁਰੂਆਤ ਸੁਰਿੰਦਰ ਕੰਗਵੀ , ਹਰਦਿਆਲ ਹੁਸ਼ਿਆਰਪੁਰੀ, ਰਾਜ ਕੁਮਾਰ ਘਾਸੀਪੁਰੀਆ , ਮੈਡਮ ਮੀਨਾਕਸ਼ੀ ਮੈਨਨ , ਡਾ. ਸ਼ਮਸ਼ੇਰ ਮੋਹੀ, ਜਸਬੀਰ ਸਿੰਘ ਧੀਮਾਨ, ਡਾ. ਦਰਸ਼ਨ ਸਿੰਘ ਦਰਸ਼ਨ, ਲੈਕ. ਲਖਵਿੰਦਰ ਲੱਖੀ, ਡਾ. ਕੁਲਦੀਪ ਸਿੰਘ, ਜਸਵੰਤ ਸਿੰਘ, ਮੈਡਮ ਮਨਜੀਤ ਕੌਰ, ਪ੍ਰਭਜੀਤ ਕੌਰ, ਸੁਖਜੀਤ ਕੌਰ, ਹਰਪ੍ਰੀਤ ਕੌਰ ਤੇ ਪ੍ਰਿੰਕਲ ਨੇ ਵੀ ਹਾਜ਼ਰੀ ਲਗਵਾਈ । ਪ੍ਰਧਾਨਗੀ ਸ਼ਬਦ ਜਸਬੀਰ ਸਿੰਘ ਧੀਮਾਨ ਨੇ ਪੇਸ਼ ਨਜ਼ਮਾਂ ਤੇ ਆਪਣੀਆਂ ਟਿੱਪਣੀਆਂ ਸਾਂਝੀਆਂ ਕਰਦਿਆਂ ਆਖੇ। ਸਮਾਗਮ ਦੌਰਾਨ ਸਟੇਜ ਦੀ ਕਾਰਵਾਈ ਡਾ. ਜਸਵੰਤ ਰਾਏ ਨੇ ਬਾਖ਼ੂਬੀ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਜੇ.ਸੀ.ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਪੰਥਕ ਕਾਨਫ਼ਰੰਸ ’ਚ ਸ਼ਾਮਿਲ ਹੋਣ ਲਈ ਵਰਕਰਾਂ ’ਚ ਭਾਰੀ ਉਤਸ਼ਾਹ-ਅਵਤਾਰ ਸੇਖੋਂ
Ad Position 24