ਮਨਿਸਟੀਰੀਅਲ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ ਤੀਜੇ ਦਿਨ ਵੀ ਜਾਰੀ
ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ‘ਤੇ ਅੱਜ ਤੀਜੇ ਦਿਨ ਵੀ ਪੰਜਾਬ ਭਰ ਦੇ ਸਾਰੇ ਦਫ਼ਤਰਾਂ ਅਤੇ ਚੰਡੀਗੜ੍ਹ ਸਥਿਤ ਡਾਇਰੈਕਟੋਰੇਟ ਦਫ਼ਤਰਾਂ ਦੇ ਮਨਿਸਟੀਰੀਅਲ ਕਰਮਚਾਰੀਆਂ ਵਲੋਂ ਕਲਮਛੋੜ ਹੜਤਾਲ ਕੀਤੀ ਗਈ। ਇਸ ਤਹਿਤ ਜ਼ਿਲ੍ਹੇ ਦੇ ਮੁੱਖ ਦਫ਼ਤਰਾਂ ਡੀ.
ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ‘ਤੇ ਅੱਜ ਤੀਜੇ ਦਿਨ ਵੀ ਪੰਜਾਬ ਭਰ ਦੇ ਸਾਰੇ ਦਫ਼ਤਰਾਂ ਅਤੇ ਚੰਡੀਗੜ੍ਹ ਸਥਿਤ ਡਾਇਰੈਕਟੋਰੇਟ ਦਫ਼ਤਰਾਂ ਦੇ ਮਨਿਸਟੀਰੀਅਲ ਕਰਮਚਾਰੀਆਂ ਵਲੋਂ ਕਲਮਛੋੜ ਹੜਤਾਲ ਕੀਤੀ ਗਈ। ਇਸ ਤਹਿਤ ਜ਼ਿਲ੍ਹੇ ਦੇ ਮੁੱਖ ਦਫ਼ਤਰਾਂ ਡੀ.ਸੀ. ਦਫ਼ਤਰ, ਸਿੱਖਿਆ ਵਿਭਾਗ ਦੇ ਦਫ਼ਤਰ, ਸਿੰਚਾਈ ਵਿਭਾਗ, ਪੀ.ਡਬਲਯੂ.ਡੀ, ਬਾਗ਼ਬਾਨੀ ਵਿਭਾਗ, ਐਸ.ਡੀ.ਐਮ ਦਫ਼ਤਰ, ਵਾਟਰ ਸਪਲਾਈ ਸੈਨੀਟੇਸ਼ਨ ਵਿਭਾਗ ਖੇਤੀਬਾੜੀ ਵਿਭਾਗ, ਸਿਵਲ ਸਰਜਨ ਦਫ਼ਤਰ, ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਆਬਕਾਰੀ ਵਿਭਾਗ, ਖੇਤੀਬਾੜੀ ਵਿਭਾਗ, ਆਈ.ਟੀ.ਆਈ, ਖ਼ਜ਼ਾਨਾ ਵਿਭਾਗ, ਪੋਲੀਟੈਕਨੀਕਲ ਆਦਿ ਦੇ ਕਰਮਚਾਰੀਆਂ ਨੇ ਹੜਤਾਲ ਜਾਰੀ ਰੱਖੀ। ਇਸ ਸਬੰਧੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਨੀਰੁੱਧ ਮੋਦਗਿਲ ਨੇ ਜਾਣਕਾਰੀ ਦਿੱਤੀ ਅਤੇ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਕਰਮਚਾਰੀ ਨੂੰ ਹੜਤਾਲ ਦੌਰਾਨ ਦਫ਼ਤਰੀ ਕੰਮ ਕਰਨ ਲਈ ਮਜਬੂਰ ਨਾ ਕੀਤਾ ਜਾਵੇ, ਕਿਉਂਕਿ ਇਹ ਕਰਮਚਾਰੀ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਜ਼ਿਲ੍ਹੇ ‘ਚ ਦੀਪਕ ਸ਼ਰਮਾ ਡੀ.ਸੀ. ਦਫ਼ਤਰ, ਧਰਮਿੰਦਰ ਕੁਮਾਰ ਤੇ ਸੰਜੀਵ ਕੁਮਾਰ ਸਿਵਲ ਸਰਜਨ ਦਫ਼ਤਰ, ਪੁਸ਼ਪਿੰਦਰ ਪਠਾਨੀਆ ਖਜ਼ਾਨਾ ਦਫ਼ਤਰ, ਹਰਕਮਲ ਸਿੰਘ ਪੀ.ਡਬਲਯੂ.ਡੀ ਵਿਭਾਗ, ਸੰਦੀਪ ਸੰਧੀ ਤੇ ਮੰਗਲ ਸਿੰਘ ਸਿੰਚਾਈ ਵਿਭਾਗ, ਪ੍ਰਭ ਸਿੰਘ ਤੇ ਵਿਨੈ ਕੁਮਾਰ ਆਬਕਾਰੀ ਵਿਭਾਗ, ਅਮਨਦੀਪ ਵਾਟਰ ਸਪਲਾਈ ਸੈਨੀਟੇਸ਼ਨ ਵਿਭਾਗ, ਵਿਕਰਮਜੀਤ ਸਿੰਘ ਆਹਲੂਵਾਲੀਆ ਸਿੱਖਿਆ ਵਿਭਾਗ, ਡਿੰਪਲ ਕੁਮਾਰ ਆਯੁਰਵੈਦਿਕ ਦਫ਼ਤਰ ਦੀ ਅਗਵਾਈ ‘ਚ ਹੜਤਾਲ ਕੀਤੀ ਗਈ। ਮੋਦਗਿਲ ਨੇ ਦੱਸਿਆ ਕਿ 20 ਤੇ 21 ਅਗਸਤ ਨੂੰ ਵੀ ਕਲਮਛੋੜ ਹੜਤਾਲ ਜਾਰੀ ਰਹੇਗੀ ਤੇ 27 ਅਗਸਤ ਦਾ ਸਾਂਝੀ ਤਾਲਮੇਲ ਕਮੇਟੀ ਵਲੋਂ ਮਹਾਂ ਬੰਦ ਦੇ ਐਕਸ਼ਨ ‘ ਚ ਮਨਿਸਟੀਰੀਅਲ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਭਰਵੀਂ ਸ਼ਮੂਲੀਅਤ ਕਰਨਗੇ।