19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਾਹਤਕਰ ਵਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ, ਹਰ੍ਰਪੀਤ ਕੌਰ)-ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਾਹਤਕਰ ਨੇ ਆਪਣੇ ਦੌਰੇ ਦੌਰਾਨ ਅੱਜ ਸਥਾਨਕ ਕੇਂਦਰੀ ਜੇਲ੍ਹ ਵਿਖੇ ਪਹੁੰਚ ਕੇ ਮਹਿਲਾ ਕੈਦੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣੀਆਂ ਸਜ਼ਾਵਾਂ ਖ਼ਤਮ ਹੋਣ ਉਪਰੰਤ ਮੁੱਖ ਧਾਰਾ ਵਿਚ ਬਿਹਤਰ ਜ਼ਿੰਦਗੀ ਜਿਊਣ ਲਈ ਪ੍ਰੇਰਿਤ ਕੀਤਾ ਅਤੇ ਬਾਅਦ ਵਿਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿਚ ਔਰਤਾਂ ਨਾਲ ਸਬੰਧ ਚੱਲ ਰਹੇ ਪ੍ਰੋਗਰਾਮਾਂ ਅਤੇ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ। ਚੇਅਰਪਰਸਨ ਨੇ ਅਧਿਕਾਰੀਆਂ ਨੂੰ ਮਹਿਲਾਵਾਂ ਦੀ ਸੁਰੱਖਿਆ, ਕਾਨੂੰਨੀ ਅਧਿਕਾਰਾਂ, ਮੁੜ ਵਸੇਬੇ, ਆਰਥਿਕ ਸਸ਼ਕਤੀਕਰਨ ਅਤੇ ਕਮਜ਼ੋਰ ਵਰਗਾਂ ਦੀਆਂ ਔਰਤਾਂ ਦੀ ਚਹੁੰਮੁਖੀ ਭਲਾਈ ਅਤੇ ਵਿਕਾਸ ਦੀ ਲੋੜ ‘ਤੇ ਵਧੇਰੇ ਜ਼ੋਰ ਦੇਣ ਦੀ ਤਾਕੀਦ ਕੀਤੀ।

Ad Position 21
No active advertisement
ਅਜੀਤ ਡੈਸਕ 20-08-2026
ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ, ਹਰ੍ਰਪੀਤ ਕੌਰ)-ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਾਹਤਕਰ ਨੇ ਆਪਣੇ ਦੌਰੇ ਦੌਰਾਨ ਅੱਜ ਸਥਾਨਕ ਕੇਂਦਰੀ ਜੇਲ੍ਹ ਵਿਖੇ ਪਹੁੰਚ ਕੇ ਮਹਿਲਾ ਕੈਦੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣੀਆਂ ਸਜ਼ਾਵਾਂ ਖ਼ਤਮ ਹੋਣ ਉਪਰੰਤ ਮੁੱਖ ਧਾਰਾ ਵਿਚ ਬਿਹਤਰ ਜ਼ਿੰਦਗੀ ਜਿਊਣ ਲਈ ਪ੍ਰੇਰਿਤ ਕੀਤਾ ਅਤੇ ਬਾਅਦ ਵਿਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿਚ ਔਰਤਾਂ ਨਾਲ ਸਬੰਧ ਚੱਲ ਰਹੇ ਪ੍ਰੋਗਰਾਮਾਂ ਅਤੇ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ। ਚੇਅਰਪਰਸਨ ਨੇ ਅਧਿਕਾਰੀਆਂ ਨੂੰ ਮਹਿਲਾਵਾਂ ਦੀ ਸੁਰੱਖਿਆ, ਕਾਨੂੰਨੀ ਅਧਿਕਾਰਾਂ, ਮੁੜ ਵਸੇਬੇ, ਆਰਥਿਕ ਸਸ਼ਕਤੀਕਰਨ ਅਤੇ ਕਮਜ਼ੋਰ ਵਰਗਾਂ ਦੀਆਂ ਔਰਤਾਂ ਦੀ ਚਹੁੰਮੁਖੀ ਭਲਾਈ ਅਤੇ ਵਿਕਾਸ ਦੀ ਲੋੜ ‘ਤੇ ਵਧੇਰੇ ਜ਼ੋਰ ਦੇਣ ਦੀ ਤਾਕੀਦ ਕੀਤੀ। ਕੇਂਦਰੀ ਜੇਲ੍ਹ ਦੇ ਦੌਰੇ ਦੌਰਾਨ ਚੇਅਰਪਰਸਨ ਵਿਜਯਾ ਰਾਹਤਕਰ ਨੇ ਜੇਲ੍ਹ ਸੁਪਰਡੈਂਟ ਹਰਚਰਨ ਸਿੰਘ ਗਿੱਲ, ਵਧੀਕ ਸੁਪਰਡੈਂਟ ਹਰਬੰਸ ਸਿੰਘ, ਡਿਪਟੀ ਸੁਪਰਡੈਂਟ ਆਸ਼ਾ ਰਾਣੀ ਅਤੇ ਹੋਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਕਿਹਾ ਕਿ ਮਹਿਲਾ ਕੈਦੀਆਂ ਨੂੰ ਸਜ਼ਾ ਪੂਰੀ ਹੋਣ ਉਪਰੰਤ ਆਪਣੇ ਚੰਗੇਰੇ ਭਵਿੱਖ ਦੇ ਨਾਲ-ਨਾਲ ਸਮਾਜ ਵਿਚ ਆਪਣੇ ਬੱਚਿਆਂ ਦੀ ਤਰੱਕੀ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ ਅਤੇ ਸਵੈ-ਰੋਜ਼ਗਾਰ ਦੇ ਉੱਦਮ ਅਪਣਾਉਣੇ ਚਾਹੀਦੇ ਹਨ। ਉਨ੍ਹਾਂ ਕੈਦੀਆਂ ਤੋਂ ਜੇਲ੍ਹ ਵਿਚ ਦਰਪੇਸ਼ ਕਿਸੇ ਵੀ ਸਮੱਸਿਆ ਬਾਰੇ ਵੀ ਪੁੱਛਿਆ ਜਿਸ ‘ਤੇ ਕੈਦੀਆਂ ਵਲੋਂ ਰਿਹਾਇਸ਼, ਖਾਣ-ਪੀਣ ਅਤੇ ਸਿਹਤ ਸੇਵਾਵਾਂ ਸਮੇਤ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਸ਼ਲਾਘਾ ਕਰਨ ‘ਤੇ ਚੇਅਰਪਰਸਨ ਨੇ ਖ਼ੁਸ਼ੀ ਪ੍ਰਗਟਾਈ। ਉਨ੍ਹਾਂ ਨੇ ਕੈਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਤੇ ਮੁੜ ਵਸੇਬੇ ਦੇ ਨਾਲ-ਨਾਲ ਹੁਨਰ ਵਿਕਾਸ ਨਾਲ ਸਬੰਧਿਤ ਪਹਿਲਕਦਮੀਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਕੈਦੀ ਸਵੈ-ਨਿਰਭਰ ਬਣ ਸਕਣ ਤੇ ਸਜ਼ਾ ਪੂਰੀ ਹੋਣ ਉਪਰੰਤ ਸਨਮਾਨ ਨਾਲ ਸਮਾਜ ਦੀ ਮੁੱਖ ਧਾਰਾ ਵਿਚ ਮੁੜ ਸ਼ਾਮਲ ਹੋ ਸਕਣ। ਇਸ ਉਪਰੰਤ ਚੇਅਰਪਰਸਨ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐੱਸ.ਐੱਸ.ਪੀ. ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਡਿਪਟੀ ਕਮਿਸ਼ਨਰ ਨੇ ਕਮਿਸ਼ਨ ਨੂੰ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਯੋਜਨਾ (ਮਨਰੇਗਾ) ਵਿਚ ਮਹਿਲਾਵਾਂ ਦੀ ਭਾਗੀਦਾਰੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2025-26 ਦੌਰਾਨ ਜ਼ਿਲ੍ਹੇ ਵਿਚ ਮਹਿਲਾਵਾਂ ਦੀ ਭਾਗੀਦਾਰੀ 67 ਫ਼ੀਸਦੀ ਰਹੀ। ਉਨ੍ਹਾਂ ਰਾਸ਼ਟਰੀ ਪੇਂਡੂ ਆਜੀਵਿਕਾ ਮਿਸ਼ਨ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਟੈਂਡ-ਅੱਪ ਇੰਡੀਆ (ਮਹਿਲਾ ਉੱਦਮੀਆਂ), ਬੇਟੀ ਬਚਾਓ ਬੇਟੀ ਪੜ੍ਹਾਓ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਵਨ ਸਟਾਪ ਸੈਂਟਰ (ਸਖੀ) ਅਤੇ ਪੀ.ਓ.ਐੱਸ.ਐੱਚ (ਪੋਸ਼) ਐਕਟ ਸਬੰਧੀ ਕਾਰਗੁਜ਼ਾਰੀ ਬਾਰੇ ਵੀ ਜਾਣਕਾਰੀ ਦਿੱਤੀ। ਮੀਟਿੰਗ ‘ਚ ਮੇਅਰ ਪਰਵੀਨ ਸੈਣੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ, ਐੱਸ.ਪੀ. ਨਵਨੀਤ ਕੌਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੜ੍ਹਸ਼ੰਕਰ ਦੇ ਨੰਗਲ ਚੌਂਕ ਦੀ ਬਣੀ ਬੇਹੱਦ ਮਾੜੀ ਹਾਲਤ ਮੀਂਹ ’ ਚ ਬਣੇ ਚਿੱਕੜ ਅਤੇ ਧੁੱਪ ’ ਚ ਉੱਡਦੀ ਧੂੜ ਤੋਂ ਲੋਕ ਪ੍ਰੇ... ਅਗਲੀ ਖ਼ਬਰ ਮੋਹਲ਼ੇਧਾਰ ਬਾਰਿਸ਼ ਨਾਲ ਗਰਮੀ ਤੋਂ ਰਾਹਤ , ਦੁਕਾਨਾਂ ’ ਚ ਦਾਖਲ ਹੋਇਆ ਪਾਣੀ ਬੀਤ ਇਲਾਕੇ ’ਚ ਲਗਾਤਾਰ ਵੱਧ ਰਿਹਾ ਅਪਰਾਧ, ਪ...
Ad Position 24