19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ ਤੇ 21 ਦੇ ਬੰਦ ਨੂੰ ਦਿੱਤੀ ਜਾਵੇਗੀ ਪੂਰਨ ਹਮਾਇਤ - ਆਗੂ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ) - ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਕੀਤੇ ਗਏ ਰੋਸ ਪ੍ਰਦਰਸ਼ਨ ਮਗਰੋਂ ਚੰਡੀਗੜ੍ਹ ਪੁਲਿਸ ਵੱਲੋਂ ਚਾਰ ਵੱਖ-ਵੱਖ ਮਾਮਲੇ ਦਰਜ ਕਰਨ ਅਤੇ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਰੂਪ ਵਿਚ ਸਮਰਥਨ ਕਰਦਿਆਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਵੱਖ-ਵੱਖ ਧਾਰਮਿਕ, ਰਾਜਸੀ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਗੁਰਨਾਮ ਸਿੰਘ ਸਿੰਗੜੀਵਾਲ ਸ਼੍ਰੋਮਣੀ ਅਕਾਲੀ ਦਲ (ਅ), ਕਰਨੈਲ ਸਿੰਘ ਲਵਲੀ ਅਕਾਲੀ ਦਲ ਵਾਰਿਸ ਪੰਜਾਬ ਦੇ, ਅਜੇ ਮੱਲ ਮੁੱਖ ਬੁਲਾਰਾ ਸ਼੍ਰੀ ਗੁਰੂ ਰਵਿਦਾਸ ਟਾਈਗਰ ਫੋਰਸ, ਵਿਕਾਸ ਹੰਸ ਭਗਵਾਨ ਵਾਲਮੀਕੀ ਧਰਮ ਰਕਸ਼ਾ ਸਮਿਤੀ, ਜਥੇਦਾਰ ਗੁਰਪ੍ਰੀਤ ਸਿੰਘ ਚੀਮਾ ਅਰਬਾਂ ਖਰਬਾਂ ਦਲ ਪੰਥ, ਅਨਿਲ ਕੁਮਾਰ ਬਾਗਾ ਪ੍ਰਧਾਨ ਅੰਬੇਡਕਰ ਸੈਨਾ ਪੰਜਾਬ, ਬਿੰਦਰ ਸਰੋਆ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਫੋਰਸ ਪੰਜਾਬ, ਕਰਨਜੋਤ ਆਦੀਆ ਪ੍ਰਧਾਨ ਸਫ਼ਾਈ ਕਰਮਚਾਰੀ ਯੂਨੀਅਨ ਪੰਜਾਬ, ਲਾਰੈਂਸ ਚੌਧਰੀ ਪ੍ਰਧਾਨ ਕ੍ਰਿਸਚਨ ਨੈਸ਼ਨਲ ਫ਼ਰੰਟ ਇੰਡੀਆ, ਬਲਰਾਜ ਸਿੱਧੂ ਰਵਿਦਾਸੀਆ ਧਰਮ ਸੰਗਠਨ, ਹਰਵਿੰਦਰ ਸਿੰਘ ਹੀਰਾ ਸ਼੍ਰੋਮਣੀ ਅਕਾਲੀ ਦਲ (ਅ) ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕੀਤਾ। ਇਸ ਮੌਕੇ ਆਗੂਆਂ ਨੇ ਸਾਂਝੇ ਤੌਰ ’ਤੇ ਮੰਗ ਕਰਦਿਆਂ ਕਿਹਾ ਕਿ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ, ਭਾਈ ਬਲਵੰਤ ਸਿੰਘ ਰਾਜੋਆਣਾ , ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਜਗਤਾਰ ਸਿੰਘ ਤਾਰਾ, ਜਗਤਾਰ ਸਿੰਘ ਜੱਗੀ ਜੌਹਲ ਤੇ ਹੋਰ ਬੰਦੀ ਸਿੰਘਾਂ ਨੂੰ ਤੁਰੰਤ ਪੈਰੋਲ ਤੇ ਰਿਹਾਈ ਦਿੱਤੀ ਜਾਵੇ।

Ad Position 21
No active advertisement
ਅਜੀਤ ਡੈਸਕ 20-08-2026
ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ) - ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਕੀਤੇ ਗਏ ਰੋਸ ਪ੍ਰਦਰਸ਼ਨ ਮਗਰੋਂ ਚੰਡੀਗੜ੍ਹ ਪੁਲਿਸ ਵੱਲੋਂ ਚਾਰ ਵੱਖ-ਵੱਖ ਮਾਮਲੇ ਦਰਜ ਕਰਨ ਅਤੇ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਰੂਪ ਵਿਚ ਸਮਰਥਨ ਕਰਦਿਆਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਵੱਖ-ਵੱਖ ਧਾਰਮਿਕ, ਰਾਜਸੀ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਗੁਰਨਾਮ ਸਿੰਘ ਸਿੰਗੜੀਵਾਲ ਸ਼੍ਰੋਮਣੀ ਅਕਾਲੀ ਦਲ (ਅ), ਕਰਨੈਲ ਸਿੰਘ ਲਵਲੀ ਅਕਾਲੀ ਦਲ ਵਾਰਿਸ ਪੰਜਾਬ ਦੇ, ਅਜੇ ਮੱਲ ਮੁੱਖ ਬੁਲਾਰਾ ਸ਼੍ਰੀ ਗੁਰੂ ਰਵਿਦਾਸ ਟਾਈਗਰ ਫੋਰਸ, ਵਿਕਾਸ ਹੰਸ ਭਗਵਾਨ ਵਾਲਮੀਕੀ ਧਰਮ ਰਕਸ਼ਾ ਸਮਿਤੀ, ਜਥੇਦਾਰ ਗੁਰਪ੍ਰੀਤ ਸਿੰਘ ਚੀਮਾ ਅਰਬਾਂ ਖਰਬਾਂ ਦਲ ਪੰਥ, ਅਨਿਲ ਕੁਮਾਰ ਬਾਗਾ ਪ੍ਰਧਾਨ ਅੰਬੇਡਕਰ ਸੈਨਾ ਪੰਜਾਬ, ਬਿੰਦਰ ਸਰੋਆ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਫੋਰਸ ਪੰਜਾਬ, ਕਰਨਜੋਤ ਆਦੀਆ ਪ੍ਰਧਾਨ ਸਫ਼ਾਈ ਕਰਮਚਾਰੀ ਯੂਨੀਅਨ ਪੰਜਾਬ, ਲਾਰੈਂਸ ਚੌਧਰੀ ਪ੍ਰਧਾਨ ਕ੍ਰਿਸਚਨ ਨੈਸ਼ਨਲ ਫ਼ਰੰਟ ਇੰਡੀਆ, ਬਲਰਾਜ ਸਿੱਧੂ ਰਵਿਦਾਸੀਆ ਧਰਮ ਸੰਗਠਨ, ਹਰਵਿੰਦਰ ਸਿੰਘ ਹੀਰਾ ਸ਼੍ਰੋਮਣੀ ਅਕਾਲੀ ਦਲ (ਅ) ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕੀਤਾ। ਇਸ ਮੌਕੇ ਆਗੂਆਂ ਨੇ ਸਾਂਝੇ ਤੌਰ ’ਤੇ ਮੰਗ ਕਰਦਿਆਂ ਕਿਹਾ ਕਿ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ, ਭਾਈ ਬਲਵੰਤ ਸਿੰਘ ਰਾਜੋਆਣਾ , ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਜਗਤਾਰ ਸਿੰਘ ਤਾਰਾ, ਜਗਤਾਰ ਸਿੰਘ ਜੱਗੀ ਜੌਹਲ ਤੇ ਹੋਰ ਬੰਦੀ ਸਿੰਘਾਂ ਨੂੰ ਤੁਰੰਤ ਪੈਰੋਲ ਤੇ ਰਿਹਾਈ ਦਿੱਤੀ ਜਾਵੇ। ਇਸ ਮੌਕੇ ਆਗੂਆਂ ਨੇ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਜਮਹੂਰੀ ਢੰਗ ਨਾਲ ਆਵਾਜ਼ ਉਠਾਉਣਾ ਹਰ ਨਾਗਰਿਕ ਦਾ ਹੱਕ ਹੈ। ਸਿੱਖਾਂ ਦੇ ਧਾਰਮਿਕ ਕਕਾਰ ਕਿਰਪਾਨ ਨੂੰ ਬਿਨਾਂ ਨਿਰਪੱਖ ਜਾਂਚ ਅਪਰਾਧਿਕ ਹਥਿਆਰ ਵਜੋਂ ਪੇਸ਼ ਕਰਨਾ ਸਿੱਖ ਧਾਰਮਿਕ ਮਰਿਆਦਾ ਤੇ ਸੰਵਿਧਾਨਕ ਹੱਕਾਂ ਦਾ ਅਪਮਾਨ ਹੈ । ਇਸ ਮੌਕੇ ਸਮੇਂ ਆਗੂਆਂ ਨੇ ਸ਼ਹਿਰ ਵਾਸੀਆਂ ਤੇ ਪ੍ਰਸ਼ਾਸਨ ਤੋਂ ਪੂਰਨ ਰੂਪ ’ਚ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਪ੍ਰਿੰ. ਗੁਰਨਾਮ ਸਿੰਘ, ਜਸਵੀਰ ਸਿੰਘ ਕਾਕਾ ਗੁੱਜਰ, ਸ਼ਨੀ ਖੋਸਲਾ, ਕਾਕਾ ਸਰਪੰਚ, ਸ਼ੰਮੀ ਸਰੋਆ ਅੰਮ੍ਰਿਤਪਾਲ ਸਿੰਘ ਸ਼ਨੀ, ਪਰਮਜੀਤ ਸਿੰਘ ਮਿੰਟੂ, ਮਲਕੀਅਤ ਸਿੰਘ ਖਾਲਸਾ ਸੁਖਵਿੰਦਰ ਸਿੰਘ ਟਿੱਬਾ ਸਾਹਿਬ, ਹਰਦੀਪ ਸਿੰਘ ਦੀਪ ਚੱਗਰਾ, ਰਣਜੀਤ ਸਿੰਘ ਸਾਬੀ, ਲਖਵੀਰ ਸਿੰਘ ਲਵੀ, ਮਨਜੀਤ ਸਿੰਘ ਜੰਡਾ, ਮਲਕੀਤ ਸਿੰਘ ਸਲਵਾੜਾ, ਸਿਮਰਜੀਤ ਸਿੰਘ ਸੇਮਾ, ਤਜਿੰਦਰ ਸਿੰਘ ਹਰਿਆਣਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੱਬੇਵਾਲ ’ਚ ਦੁਕਾਨਾਂ ਅੱਗੇ ਲੱਗੀਆਂ ਰੇਹੜੀਆਂ ਦੇ ਰਹੀਆਂ ਹਾਦਸਿਆਂ ਨੂੰ ਸੱਦਾ ਅਗਲੀ ਖ਼ਬਰ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ
Ad Position 24