24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

27 ਅਗਸਤ ਨੂੰ ਸਿਹਤ ਵਿਭਾਗ ਦੇ ਸਾਰੇ ਮੁਲਾਜ਼ਮ ਸਮੂਹਿਕ ਛੁੱਟੀ ’ਤੇ ਰਹਿਣਗੇ - ਇੰਦਰਜੀਤ ਵਿਰਦੀ

ਘੋਗਰਾ, 23 ਅਗਸਤ (ਆਰ. ਐੱਸ.

Ad Position 21
No active advertisement
ਅਜੀਤ ਡੈਸਕ 24-08-2026
ਘੋਗਰਾ, 23 ਅਗਸਤ (ਆਰ. ਐੱਸ. ਸਲਾਰੀਆ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਐਲਾਨੇ ਗਏ ਸੰਘਰਸ਼ ਤਹਿਤ ਸਾਂਝੀ ਤਾਲਮੇਲ ਕਮੇਟੀ ਸਿਹਤ ਵਿਭਾਗ ਹੁਸ਼ਿਆਰਪੁਰ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਹੁਸ਼ਿਆਰਪੁਰ ਵਿਖੇ ਸਾਂਝੇ ਤੌਰ ’ਤੇ ਮੀਟਿੰਗ ਕੀਤੀ ਗਈ। 7 ਅਗਸਤ ਦੀ ਚੰਡੀਗੜ੍ਹ ਰੈਲੀ ਵਿਚ ਐਲਾਨੇ ਗਏ ਸੰਘਰਸ਼ ਤਹਿਤ 27 ਅਗਸਤ ਨੂੰ ਪੰਜਾਬ ਭਰ ਵਿਚ ਸਾਰੇ ਹੀ ਵਿਭਾਗਾਂ ਤੇ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਕੰਮ ਬੰਦ ਕਰਨ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਤਿਆਰੀ ਕੀਤੀ ਗਈ। ਸਿਹਤ ਵਿਭਾਗ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਸਾਰੇ ਆਗੂਆਂ ਨੇ ਇਹ ਫ਼ੈਸਲਾ ਕੀਤਾ ਕਿ 27 ਅਗਸਤ ਨੂੰ ਸਿਹਤ ਵਿਭਾਗ ਦੇ ਸਾਰੇ ਮੁਲਾਜ਼ਮ ਸਮੂਹਿਕ ਛੁੱਟੀ ’ਤੇ ਰਹਿਣਗੇ ਤਾਂ ਜੋ ਸਾਂਝੀ ਤਾਲਮੇਲ ਕਮੇਟੀ ਵਲੋਂ ਐਲਾਨੇ ਗਏ ਸੰਘਰਸ਼ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਪੰਜਾਬ ਸਬੋਰਡੀਨੇਟ ਸਰਵਿਸ ਫੈਡਰੇਸ਼ਨ ਦੇ ਪ੍ਰੈੱਸ ਸਕੱਤਰ ਇੰਦਰਜੀਤ ਵਿਰਦੀ, ਫਾਰਮੈਸੀ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਬਲਵਿੰਦਰ ਸਿੰਘ, ਸਕੱਤਰ ਅਮਿਤ ਸ਼ਰਮਾ, ਵਿੱਤ ਸਕੱਤਰ ਕਮਲ, ਸਟਾਫ਼ ਨਰਸ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਨੀਲਮ ਸੈਣੀ, ਨਰਸਿੰਗ ਸਿਸਟਰ ਚਰਨਜੀਤ ਕੌਰ, ਸਟਾਫ਼ ਨਰਸ ਹਰਪ੍ਰੀਤ ਕੌਰ, ਮੈਡੀਕਲ ਲੈਬ ਐਸੋਸੀਏਸ਼ਨ ਦੇ ਪ੍ਰਧਾਨ ਦਿਲਾਵਰ ਸਿੰਘ, ਰੇਡੀਓ ਗਰਾਫਰ ਐਸੋਸੀਏਸ਼ਨ ਦੇ ਪ੍ਰਧਾਨ ਹਰਪਿੰਦਰ ਸਿੰਘ, ਦਰਜਾ ਚਾਰ ਯੂਨੀਅਨ ਦੇ ਨੁਮਾਇੰਦੇ ਆਕਾਸ਼ ਤੇ ਵੱਖ ਵੱਖ ਜਥੇਬੰਦੀਆਂ ਦੇ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੜ੍ਹਸ਼ੰਕਰ - ਕੋਟ ਫ਼ਤੂਹੀ ਸੜਕ ਦੀ ਹਾਲਤ ਵਿਗੜਨੀ ਸ਼ੁਰੂ, ਕੁਝ ਸਮਾਂ ਪਹਿਲਾਂ ਹੀ ਬਣੀ ਸੀ ਸੜਕ ਅਗਲੀ ਖ਼ਬਰ ਗਾਲੀ-ਗਲੋਚ ਤੇ ਮਾਰ-ਕੁਟਾਈ ਕਰਨ ’ਤੇ ਚਾਰ ਖ਼ਿਲਾਫ਼ ਮਾਮਲਾ ਦਰਜ
Ad Position 24