25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ’ਚ ਭਰਵਾਂ ਸਵਾਗਤ

ਹੁਸ਼ਿਆਰਪੁਰ, 23 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ਸ਼ਹਿਰ ਪਹੁੰਚਣ ’ਤੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਖਿਡਾਰੀਆਂ ਸਮੇਤ ਸਵਾਗਤ ਕੀਤਾ। ਇਸ ਉਪਰੰਤ ਪੈਦਲ ਮਾਰਚ ਕਰਦਿਆਂ ਢੋਲ ਦੀ ਥਾਪ ’ਤੇ ਮਸ਼ਾਲ ਨੂੰ ਇਨਡੋਰ ਸਟੇਡੀਅਮ ਵਿਖੇ ਲਿਜਾਇਆ ਗਿਆ।

Ad Position 21
No active advertisement
‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ਪਹੁੰਚਣ ’ਤੇ ਮਸ਼ਾਲ ਦਾ ਸਵਾਗਤ ਕਰਦੇ ਹੋਏ ਵਿਧਾਇਕ ਜਿੰਪਾ ਤੇ ਹੋਰ। ਤਸਵੀਰ: ਹਮਸ਼ਾਇਨ ਸਟੂਡੀਓ 24-08-2026
ਹੁਸ਼ਿਆਰਪੁਰ, 23 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ਸ਼ਹਿਰ ਪਹੁੰਚਣ ’ਤੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਖਿਡਾਰੀਆਂ ਸਮੇਤ ਸਵਾਗਤ ਕੀਤਾ। ਇਸ ਉਪਰੰਤ ਪੈਦਲ ਮਾਰਚ ਕਰਦਿਆਂ ਢੋਲ ਦੀ ਥਾਪ ’ਤੇ ਮਸ਼ਾਲ ਨੂੰ ਇਨਡੋਰ ਸਟੇਡੀਅਮ ਵਿਖੇ ਲਿਜਾਇਆ ਗਿਆ। ਇੱਥੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਿੰਪਾ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਪਹਿਲਕਦਮੀ ਹੈ। ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਖੇਡਾਂ ਨ ੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਖਿਡਾਰੀਆਂ, ਕੋਚਾਂ ਤੇ ਖੇਡ ਪ੍ਰੇਮੀਆਂ ਨੂੰ ਇਸ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹੇ ਵਿੱਚ ਬਲਾਕ, ਜ਼ਿਲ੍ਹਾ ਤੇ ਸੂਬਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ ਜਿਨ੍ਹਾਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 24 ਅਗਸਤ ਨੂੰ ਮੁਕੇਰੀਆਂ ਤੋਂ ਹੁੰਦੇ ਹੋਏ ਮਸ਼ਾਲ ਪਠਾਨਕੋਟ ਲਈ ਰਵਾਨਾ ਹੋਵੇਗੀ। ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ, ਹੁਸ਼ਿਆਰਪੁਰ ਸਹਿਕਾਰੀ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਐਸ.ਡੀ.ਐਮ. ਪਰਮਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ, ਜ਼ਿਲ੍ਹਾ ਖੇਡ ਅਧਿਕਾਰੀ ਸੁਰਜੀਤ ਸਿੰਘ, ਅੰਤਰਰਾਸ਼ਟਰੀ ਬਾਡੀ ਬਿਲਡਰ ਅਵਤਾਰ ਸਿੰਘ ਤੋਂ ਇਲਾਵਾ ਕੌਂਸਲਰ, ਖਿਡਾਰੀ, ਖੇਡ ਪ੍ਰੇਮੀ ਅਤ ੇ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਤਰੁਣ ਅਰੋੜਾ ਪੀ. ਈ. ਡੀ. ਏ. ਪੰਜਾਬ ਦੇ ਡਾਇਰੈਕਟਰ ਨਿਯੁਕਤ ਅਗਲੀ ਖ਼ਬਰ 1 ਪਿਸਤੌਲ ਤੇ 3 ਜ਼ਿੰਦਾ ਕਾਰਤੂਸਾਂ ਸਮੇਤ 1 ਕਾਬੂ
Ad Position 24