ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸੰਬੰਧੀ ਤਿਆਰੀਆਂ ਮੁਕੰਮਲ- ਕਾਲਾ, ਖੁਣਖੁਣ
ਦਸੂਹਾ, 23 ਅਗਸਤ (ਭੁੱਲਰ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੋਸਾਇਟੀ ਦਸੂਹਾ ਵੱਲੋਂ 11 ਸਤੰਬਰ ਅਤੇ ਸ੍ਰੀ ਅਕਾਲ ਸਹਾਇ ਵੈੱਲਫੇਅਰ ਸੁਸਾਇਟੀ ਰਜਿਸਟਰਡ ਖੁਣਖੁਣ ਕਲਾਂ ਵੱਲੋਂ ਸੰਗਤਾਂ ਨੂੰ 28 ਸਤੰਬਰ ਨੂੰ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਵਾਈ ਜਾ ਰਹੀ ਹੈ ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਦਸੂਹਾ ਦੇ ਪ੍ਰਧਾਨ ਦੀਦਾਰ ਸਿੰਘ ਕਾਲਾ ਨੇ ਦੱਸਿਆ ਕਿ 11 ਸਤੰਬਰ ਨੂੰ ਯਾਤਰਾ ਗੁਰਦੁਆਰਾ ਸ਼੍ਰੀ ਗਰਨਾ ਸਾਹਿਬ ਬੋਦਲ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋ ਕੇ ਵੱਖ ਵੱਖ ਇਤਿਹਾਸ ਗੁਰਧਾਮਾਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ, ਗੁਰਦੁਆਰਾ ਸਾਹਿਬ ਰਿਸ਼ੀਕੇਸ਼, ਗੁਰਦੁਆਰਾ ਸਾਹਿਬ ਸ਼੍ਰੀਨਗਰ, ਗੁਰਦੁਆਰਾ ਗੋਬਿੰਦ ਘਾਟ, ਗੁਰਦੁਆਰਾ ਗੋਬਿੰਦ ਧਾਮ ਅਤੇ ਸ਼੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਕੇ 16 ਸਤੰਬਰ ਨੂੰ ਵਾਪਸ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਪਹੁੰਚੇਗੀ।
ਯ
ਯਾਤਰਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੀਦਾਰ ਸਿੰਘ ਕਾਲਾ ਤੇ ਸਤਨਾਮ ਸਿੰਘ ਖੁਣਖੁਣ ਕਲਾਂ।
24-08-2026
ਦਸੂਹਾ, 23 ਅਗਸਤ (ਭੁੱਲਰ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੋਸਾਇਟੀ ਦਸੂਹਾ ਵੱਲੋਂ 11 ਸਤੰਬਰ ਅਤੇ ਸ੍ਰੀ ਅਕਾਲ ਸਹਾਇ ਵੈੱਲਫੇਅਰ ਸੁਸਾਇਟੀ ਰਜਿਸਟਰਡ ਖੁਣਖੁਣ ਕਲਾਂ ਵੱਲੋਂ ਸੰਗਤਾਂ ਨੂੰ 28 ਸਤੰਬਰ ਨੂੰ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਵਾਈ ਜਾ ਰਹੀ ਹੈ ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਦਸੂਹਾ ਦੇ ਪ੍ਰਧਾਨ ਦੀਦਾਰ ਸਿੰਘ ਕਾਲਾ ਨੇ ਦੱਸਿਆ ਕਿ 11 ਸਤੰਬਰ ਨੂੰ ਯਾਤਰਾ ਗੁਰਦੁਆਰਾ ਸ਼੍ਰੀ ਗਰਨਾ ਸਾਹਿਬ ਬੋਦਲ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋ ਕੇ ਵੱਖ ਵੱਖ ਇਤਿਹਾਸ ਗੁਰਧਾਮਾਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ, ਗੁਰਦੁਆਰਾ ਸਾਹਿਬ ਰਿਸ਼ੀਕੇਸ਼, ਗੁਰਦੁਆਰਾ ਸਾਹਿਬ ਸ਼੍ਰੀਨਗਰ, ਗੁਰਦੁਆਰਾ ਗੋਬਿੰਦ ਘਾਟ, ਗੁਰਦੁਆਰਾ ਗੋਬਿੰਦ ਧਾਮ ਅਤੇ ਸ਼੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਕੇ 16 ਸਤੰਬਰ ਨੂੰ ਵਾਪਸ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਪਹੁੰਚੇਗੀ। ਇਸੇ ਤਰਾ ਸ਼੍ਰੀ ਅਕਾਲ ਸਹਾਇ ਵੈੱਲਫੇਅਰ ਸੋਸਾਇਟੀ ਖੁਣ ਖੁਣ ਕਲਾਂ ਦੇ ਪ੍ਰਧਾਨ ਸਤਨਾਮ ਸਿੰਘ ਖੁਣਖੁਣ ਕਲਾਂ ਨੇ ਦੱਸਿਆ ਕਿ 28 ਸਤੰਬਰ ਨੂੰ ਯਾਤਰਾ ਪਿੰਡ ਖੁਣਖੁਣ ਕਲਾਂ ਤੋਂ ਆਰੰਭ ਹੋ ਕੇ ਚਾਰ ਅਕਤੂਬਰ ਨੂੰ ਵਾਪਸ ਪਹੁੰਚੇਗੀ। ਉਨ੍ਹਾਂ ਕਿਹਾ ਕਿ ਯਾਤਰਾ ਤੇ ਜਾਣ ਲਈ ਸੰਗਤਾਂ ਉਨ੍ਹਾਂ ਨਾਲ ਸੰਪਰਕ ਕਰ ਸਕਦੀਆਂ ਹਨ। ਇਸ ਮੌਕੇ ਰਣਜੀਤ ਸਿੰਘ ਰਾਣਾ, ਬਲਜੀਤ ਸਿੰਘ ਕਲਸੀ, ਕੁਲਵਿੰਦਰ ਸਿੰਘ ਉਡਰਾ, ਸਤਪਾਲ ਸਿੰਘ ਪੰਮਾ, ਜਗਦੀਪ ਸਿੰਘ ਮਾਨਗੜ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ।