24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਯੂਥ ਕਾਂਗਰਸ ਨੇ ਰਾਜੀਵ ਗਾਂਧੀ ਦਾ ਜਨਮ ਦਿਨ ਸਦਭਾਵਨਾ ਦਿਵਸ ਵਜੋਂ ਮਨਾਇਆ

ਗੜ੍ਹਸ਼ੰਕਰ, 23 ਅਗਸਤ (ਧਾਲੀਵਾਲ)-ਯੂਥ ਕਾਂਗਰਸ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾਈ ਜਨਰਲ ਸਕੱਤਰ ਪ੍ਰਣਵ ਕ੍ਰਿਪਾਲ ਦੀ ਅਗਵਾਈ ਹੇਠ ਭਾਰਤ ਰਤਨ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਰਾਜੀਵ ਗਾਂਧੀ ਦਾ ਜਨਮ ਦਿਨ ਇੱਥੇ ਸਦਭਾਵਨਾ ਦਿਵਸ ਵਜੋਂ ਮਨਾਇਆ ਗਿਆ। ਇਸ ਮੌਕੇ ਪ੍ਰਣਵ ਕ੍ਰਿਪਾਲ ਨੇ ਬੋਲਦਿਆਂ ਕਿਹਾ ਕਿ ਸਵਰਗੀ ਰਾਜੀਵ ਗਾਂਧੀ ਆਧੁਨਿਕ ਭਾਰਤ ਦੇ ਨਿਰਮਾਤਾ ਹਨ ਜਿਨ੍ਹਾਂ ਨੇ ਭਾਰਤ ਵਿਚ ਕੰਪਿਊਟਰ ਯੁੱਗ ਲੈ ਕੇ ਆਉਂਦਾ, ਪੰਚਾਇਤੀ ਰਾਜ ਐਕਟ ਲਾਗੂ ਕੀਤਾ, 18 ਸਾਲਾਂ ਦੇ ਨੌਜਵਾਨਾਂ ਨੂੰ ਵੋਟ ਦਾ ਅਧਿਕਾਰ ਦਿੱਤਾ, ਰਾਜੀਵ ਲੌਂਗੋਵਾਲ ਸਮਝੌਤਾ ਕੀਤਾ, ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀ ਕੁਰਬਾਨੀ ਦਿੱਤੀ।

Ad Position 21
No active advertisement
ਅਜੀਤ ਡੈਸਕ 24-08-2026
ਗੜ੍ਹਸ਼ੰਕਰ, 23 ਅਗਸਤ (ਧਾਲੀਵਾਲ)-ਯੂਥ ਕਾਂਗਰਸ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾਈ ਜਨਰਲ ਸਕੱਤਰ ਪ੍ਰਣਵ ਕ੍ਰਿਪਾਲ ਦੀ ਅਗਵਾਈ ਹੇਠ ਭਾਰਤ ਰਤਨ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਰਾਜੀਵ ਗਾਂਧੀ ਦਾ ਜਨਮ ਦਿਨ ਇੱਥੇ ਸਦਭਾਵਨਾ ਦਿਵਸ ਵਜੋਂ ਮਨਾਇਆ ਗਿਆ। ਇਸ ਮੌਕੇ ਪ੍ਰਣਵ ਕ੍ਰਿਪਾਲ ਨੇ ਬੋਲਦਿਆਂ ਕਿਹਾ ਕਿ ਸਵਰਗੀ ਰਾਜੀਵ ਗਾਂਧੀ ਆਧੁਨਿਕ ਭਾਰਤ ਦੇ ਨਿਰਮਾਤਾ ਹਨ ਜਿਨ੍ਹਾਂ ਨੇ ਭਾਰਤ ਵਿਚ ਕੰਪਿਊਟਰ ਯੁੱਗ ਲੈ ਕੇ ਆਉਂਦਾ, ਪੰਚਾਇਤੀ ਰਾਜ ਐਕਟ ਲਾਗੂ ਕੀਤਾ, 18 ਸਾਲਾਂ ਦੇ ਨੌਜਵਾਨਾਂ ਨੂੰ ਵੋਟ ਦਾ ਅਧਿਕਾਰ ਦਿੱਤਾ, ਰਾਜੀਵ ਲੌਂਗੋਵਾਲ ਸਮਝੌਤਾ ਕੀਤਾ, ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀ ਕੁਰਬਾਨੀ ਦਿੱਤੀ। ਪ੍ਰਣਵ ਕ੍ਰਿਪਾਲ ਨੇ ਕਿਹਾ ਕਿ ਯੂਥ ਕਾਂਗਰਸ ‘ਹਰ ਘਰ ਪੰਜਾ, ਹਰ ਘਰ ਝੰਡਾ’ ਮੁਹਿੰਮ ਨੂੰ ਹਰ ਪਿੰਡ, ਹਰ ਘਰ ਤੱਕ ਲੈ ਕੇ ਜਾਵੇਗੀ। ਇਸ ਮੌਕੇ ਐਡਵੋਕੇਟ ਪੰਕਜ ਕ੍ਰਿਪਾਲ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਰੋਹਿਤ ਕੁਮਾਰ ਸੀਨੀਅਰ ਮੀਤ ਪ੍ਰਧਾਨ ਯੂਥ ਕਾਂਗਰਸ, ਮਨਜਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਜਗਤਾਰ ਸਿੰਘ ਬਲਾਕ ਪ੍ਰਧਾਨ ਕਾਂਗਰਸ ਐੱਸ.ਸੀ. ਸੈੱਲ, ਮੋਹਨ ਸਿੰਘ ਸਾਬਕਾ ਸੰਮਤੀ ਮੈਂਬਰ, ਮਹਿੰਦਰ ਸਿੰਘ ਸਾਬਕਾ ਸਰਪੰਚ, ਹਰਮੇਸ਼ ਸਿੰਘ, ਤਜਿੰਦਰ ਸਿੰਘ, ਸੂਬੇਦਾਰ ਸੁਰਿੰਦਰ ਰਾਣਾ, ਚੰਦਰ ਮੋਹਨ ਕਾਲੀਆ, ਜੈ ਰਾਣਾ, ਬਲਰਾਮ ਨਈਅਰ, ਕ੍ਰਿਸ਼ਨ ਗੋਪਾਲ ਨਈਅਰ ਆਦਿ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਬਾਗਪੁਰ ਵਿਖੇ ਮੱਛਰਾਂ ਦਾ ਲਾਰਵਾ ਚੈੱਕ ਕਰਨ ਮੌਕੇ ਐੱਸ.ਐਮ.ਓ. ਡਾ. ਮਨਪ੍ਰੀਤ ਕੌਰ, ਹਰਦੀਪ ਸਿੰਘ ਬੀ.ਈ.ਈ. ਤੇ ਹੋਰ। ਸਿਹ... ਅਗਲੀ ਖ਼ਬਰ ਟਰਿੱਪਲ ਐਮ. ਸਕੂਲ ਆਫ਼ ਐਕਸੀਲੈਂਸ ਹੁਸ਼ਿਆਰਪੁਰ ਦੇ ਹੋਣਹਾਰ ਖਿਡਾਰੀਆਂ ਨਾਲ ਸੁਦੇਸ਼ ਰਾਣੀ ਕਪੂਰ, ਰੀਨਾ ਕਪੂਰ, ਪ੍ਰੋਫੈਸਰ ਮਨ...
Ad Position 24