25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਡੇਂਗੂ ਵਿਰੁੱਧ ਜੰਗ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਘਰ-ਘਰ ਜਾ ਕੇ ਹੋਵੇਗੀ ਜਾਂਚ: ਡੀ.ਸੀ.

ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਵਿਚ ਡੇਂਗੂ ਦੀ ਰੋਕਥਾਮ ਲਈ ਚਲਾਏ ਜਾ ਰਹੇ ‘ਡੇਂਗੂ ’ਤੇ ਵਾਰ’ ਅਭਿਆਨ ਦੀ ਸਮੀਖਿਆ ਕਰਦਿਆਂ ਸਬੰਧਿਤ ਅਧਿਕਾਰੀਆਂ ਅਤੇ ਨਰਸਿੰਗ ਕਾਲਜਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡੇਂਗੂ ਦੇ 20 ਸ਼ਨਾਖ਼ਤੀ ਹੌਟਸਪੌਟ ਖੇਤਰਾਂ ਵਿਚ ਘਰ-ਘਰ ਜਾ ਕੇ ਲਾਰਵੇ ਦੀ ਜਾਂਚ ਦਾ ਅਭਿਆਨ ਪੂਰੀ ਗੰਭੀਰਤਾ ਅਤੇ ਨਿਰੰਤਰਤਾ ਨਾਲ ਚਲਾਇਆ ਜਾਵੇ।

Ad Position 21
No active advertisement
ਅਜੀਤ ਡੈਸਕ 25-08-2026
ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਵਿਚ ਡੇਂਗੂ ਦੀ ਰੋਕਥਾਮ ਲਈ ਚਲਾਏ ਜਾ ਰਹੇ ‘ਡੇਂਗੂ ’ਤੇ ਵਾਰ’ ਅਭਿਆਨ ਦੀ ਸਮੀਖਿਆ ਕਰਦਿਆਂ ਸਬੰਧਿਤ ਅਧਿਕਾਰੀਆਂ ਅਤੇ ਨਰਸਿੰਗ ਕਾਲਜਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡੇਂਗੂ ਦੇ 20 ਸ਼ਨਾਖ਼ਤੀ ਹੌਟਸਪੌਟ ਖੇਤਰਾਂ ਵਿਚ ਘਰ-ਘਰ ਜਾ ਕੇ ਲਾਰਵੇ ਦੀ ਜਾਂਚ ਦਾ ਅਭਿਆਨ ਪੂਰੀ ਗੰਭੀਰਤਾ ਅਤੇ ਨਿਰੰਤਰਤਾ ਨਾਲ ਚਲਾਇਆ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਇਸ ਅਭਿਆਨ ਦੀ ਸ਼ੁਰੂਆਤ 11 ਅਗਸਤ ਤੋਂ ਕਰ ਦਿੱਤੀ ਗਈ ਹੈ। ਇਸ ਤਹਿਤ 25 0 ਵਲੰਟੀਅਰਾਂ ਅਤੇ 20 ਲਾਰਵਾ ਚੈਕਰਾਂ ਰਾਹੀਂ ਘਰ-ਘਰ ਜਾ ਕੇ ਜਾਂਚ ਕੀਤੀ ਜਾਣੀ ਹੈ, ਜਦਕਿ ਇਨ੍ਹਾਂ ਗਤੀਵਿਧੀਆਂ ਦੀ ਨਿਗਰਾਨੀ 4 ਗਵਰਨੈਂਸ ਫੈਲੋਜ਼ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸ੍ਰੀ ਗੁਰੂ ਰਾਮ ਦਾਸ ਕਾਲਜ ਆਫ਼ ਨਰਸਿੰਗ, ਮਦਰ ਮੈਰੀ ਕਾਲਜ ਆਫ਼ ਨਰਸਿੰਗ ਤੇ ਐੱਸ.ਟੀ. ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਇਸ ਅਭਿਆਨ ਵਿਚ ਭਾਗ ਲਿਆ ਹੈ। ਮੀਟਿੰਗ ਵਿਚ ਦੱਸਿਆ ਗਿਆ ਕਿ ਹੁਣ ਤੱਕ ਹੌਟਸਪੌਟ ਖੇਤਰਾਂ ਵਿੱਚ 9,358 ਘਰਾਂ ਦੀ ਜਾਂਚ ਕੀਤੀ ਗਈ ਹੈ ਅਤੇ 176 ਥਾਵਾਂ ’ਤੇ ਡੇਂਗੂ ਦਾ ਲਾਰਵਾ ਪਾਇਆ ਗਿਆ ਹੈ। ਅਭਿਆਨ ਵਿਚ ਕੁੱਲ 130 ਵਲੰਟੀਅਰਾਂ ਨੇ ਭਾਗ ਲਿਆ, ਜਿਨ੍ਹਾਂ ਵਿਚ ਐਸ.ਜੀ.ਆਰ.ਡੀ ਕਾਲਜ ਦੇ 88, ਮਦਰ ਮੈਰੀ ਕਾਲਜ ਦੇ 28 ਅਤੇ ਐੱਸ.ਟੀ. ਕਾਲਜ ਦੇ 14 ਵਿਦਿਆਰਥੀ ਸ਼ਾਮਲ ਹਨ। ਹੁਣ ਤੱਕ ਘਰਾਂ ਦਾ ਦੋ ਵਾਰ ਸਰਵੇ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਹਫ਼ਤੇ ਦੇ ਦੋ ਦਿਨ ਮੰਗਲਵਾਰ ਤੇ ਸ਼ੁੱਕਰਵਾਰ ਨੂੰ ਟੀਮਾਂ ਘਰ-ਘਰ ਜਾ ਕੇ ਸਰਵੇ ਕਰਨਗੀਆਂ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਜਗਦੀਪ ਨੂੰ ਅਭਿਆਨ ਨਾਲ ਸਬੰਧਿਤ ਅੰਕੜਿਆਂ ਨੂੰ ਪੂਰੀ ਤਰ੍ਹਾਂ ਸਹੀ ਅਤੇ ਪਾਰਦਰਸ਼ੀ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਹੁਸ਼ਿਆਰਪੁਰ ਦੇ ਸਾਰੇ ਨਰਸਿੰਗ ਕਾਲਜਾਂ ਨੂੰ ਪ੍ਰਸਤਾਵਿਤ ਡੇਂਗੂ ਡੋਰ-ਟੂ-ਡੋਰ ਐਕਸ਼ਨ ਪਲਾਨ ਲਈ ਆਪਣੇ ਵਿਦਿਆਰਥੀ ਵਲੰਟੀਅਰ ਤੁਰੰਤ ਉਪਲਬਧ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰਿਆਤ ਕਾਲਜ ਆਫ਼ ਨਰਸਿੰਗ ਤੇ ਸਰਕਾਰੀ ਏ.ਐਨ.ਐਮ ਕਾਲਜ ਆਫ਼ ਨਰਸਿੰਗ ਵੱਲੋਂ ਵਲੰਟੀਅਰਾਂ ਦੀ ਟਰੇਨਿੰਗ ਤੁਰੰਤ ਸ਼ੁਰੂ ਕੀਤੀ ਜਾਵੇ ਤੇ ਕਿਸੇ ਵੀ ਕਿਸਮ ਦੀ ਦੇਰੀ ਨਾ ਕੀਤੀ ਜਾਵੇ। ਮੀਟਿੰਗ ਵਿਚ ਕਾਲਜਾਂ ਨੂੰ ਆਪਣੇ ਨੋਡਲ ਅਧਿਕਾਰੀਆਂ ਦੇ ਨਾਲ ਨਿਰਧਾਰਿਤ ਗਿਣਤੀ ਵਿਚ ਵਿਦਿਆਰਥੀ ਵਲੰਟੀਅਰ ਉਪਲਬਧ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਗੁਰਕੰਵਲ ਸਿੰਘ, ਸਿਵਲ ਸਰਜਨ ਡਾ. ਮਨਦੀਪ ਕਮਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਡਾ. ਰਵਜੋਤ ਸਿੰਘ ਅਗਲੀ ਖ਼ਬਰ ਰਹੀਮਪੁਰ ਮੰਡੀ ’ਚ ਹੋਈ ਮਨਪ੍ਰੀਤ ਸਿੰਘ ਦੀ ਹੱਤਿਆ ਮਾਮਲੇ ’ਚ 4 ਖ਼ਿਲਾਫ਼ ਕੇਸ ਦਰਜ, 3 ਨਾਮਜ਼ਦ
Ad Position 24