ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਡਾ. ਰਵਜੋਤ ਸਿੰਘ
ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਿੰਡ ਸਿੰਗੜੀਵਾਲ ਦੇ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪਿੰਡ ਵਿਚ ਨਵੇਂ ਬਣਾਏ ਗਏ ‘ਮੁੱਖ ਮੰਤਰੀ ਖੇਡ ਮੈਦਾਨ’ ਦਾ ਉਦਘਾਟਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਕੀਤਾ ਗਿਆ।
ਪ
ਪਿੰਡ ਸਿਂਗੜੀਵਾਲ ਵਿਖੇ ਨਵੇਂ ਬਣਾਏ ਗਏ ‘ਮੁੱਖ ਮੰਤਰੀ ਖੇਡ ਮੈਦਾਨ’ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ। ਤਸਵੀਰ : ਹਮਸ਼ਾਇਨ ਸਟੂਡੀਓ
25-08-2026
ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਿੰਡ ਸਿੰਗੜੀਵਾਲ ਦੇ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪਿੰਡ ਵਿਚ ਨਵੇਂ ਬਣਾਏ ਗਏ ‘ਮੁੱਖ ਮੰਤਰੀ ਖੇਡ ਮੈਦਾਨ’ ਦਾ ਉਦਘਾਟਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਵਧੀਆ ਖੇਡ ਸਹੂਲਤਾਂ ਦੇਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ‘ ਖੇਡਾਂ ਵਤਨ ਪੰਜਾਬ ਦੀਆਂ’ ਪਹਿਲਕਦਮੀ ਨੇ ਖਿਡਾਰੀਆਂ ਲਈ ਬਿਹਤਰੀਨ ਮੰਚ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ 1,794 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜਿਸ ਨਾਲ ਪੰਜਾਬ ਦੇ ਵਿਚ ਖੇਡਾਂ ਨੂੰ ਹੋਰ ਬਲ ਮਿਲੇ ਗਾ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ 3,148 ਖੇਡ ਮੈਦਾਨ ਤੇ 6,000 ਪਿੰਡਾਂ ਵਿਚ ਜਿਮ ਸਥਾਪਿਤ ਕੀਤੇ ਜਾਣਗੇ ਜਿਸ ਨਾਲ ਸਥਾਪਤ ਕੀਤੇ ਜਾ ਰਹੇ ਖੇਡ ਸਭਿਆਚਾਰ ਨੂੰ ਵੀ ਮਜ਼ਬੂਤੀ ਮਿਲੇਗੀ। ਇਸ ਖ਼ਾਸ ਮੌਕੇ ’ਤੇ ਖਿਡਾਰੀਆਂ ਨੂੰ ਕ੍ਰਿਕਟ ਤੇ ਵਾਲੀਬਾਲ ਦੀਆਂ ਖੇਡ ਕਿੱਟਾਂ ਵੀ ਵੰਡੀਆਂ ਗਈਆਂ। ਖਿਡਾਰੀਆਂ ਨੇ ਨਵੀਆਂ ਖੇਡ ਕਿੱਟਾਂ ਮਿਲਣ ’ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ