ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਸੰਬੰਧੀ ਸਿਖਲਾਈ ਕੈਂਪ
ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ)-ਪੀ. ਏ.
ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ)-ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਕਿਸਾਨਾਂ ਲਈ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ’ਚ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਵੱਲੋਂ ਗੜ੍ਹਸ਼ੰਕਰ ਬਲਾਕ ਦੇ ਪਰਾਲੀ ਪ੍ਰਬੰਧਨ ਸਬੰਧੀ ਅਪਣਾਏ ਪਿੰਡ ਸੈਲਾ ਕਲਾਂ ਦੇ ਕਿਸਾਨਾਂ ਲਈ ਝੋਨੇ ਦੀ ਪਰਾਲੀ ਪ੍ਰਬੰਧਨ ਸੰਬੰਧੀ ਸਿਖਲਾਈ ਕੈਂਪ ਲਗਾਇਆ ਗਿਆ। ਜਿਸਦੀ ਸ਼ੁਰੂਆਤ ’ਚ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਤੋਂ ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਡਾ. ਅਜੈਬ ਸਿੰਘ ਨੇ ਪਹੁੰਚੇ ਕਿਸਾਨਾਂ ਦਾ ਸਵਾਗਤ ਕਰਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਬਾਰੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਅਤੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਦੀ ਉੱਤਮ ਕਾਰਜਕੁਸ਼ਲਤਾ ਸਬੰਧੀ ਪਹਿਲੂਆਂ ਬਾਰੇ ਵੀ ਜਾਣੂੰ ਕਰਵਾਇਆ। ਪ੍ਰੋਗਰਾਮ ਸਹਾਇਕ (ਲੈਬਾਰਟਰੀ ਟੈਕਨੀਸ਼ੀਅਨ) ਸੁਨੀਤਾ ਰਾਣੀ ਨੇ ਪਰਾਲੀ ਵਿਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹੱਤਤਾ, ਝੋਨੇ ਦੀ ਪਰਾਲੀ ਦੀ ਬਾਇੳੇੁ ਗੈਸ ਪਲਾਂਟ ਤੇ ਊਰਜਾ ਵਜੋਂ ਵਰਤੋਂ ਤੇ ਮਿੱਟੀ ਪਰਖ ਬਾਰੇ ਜਾਣਕਾਰੀ ਸਾਂਝੀ ਕੀਤੀ। ਅੰਤ ਵਿਚ ਪਿੰਡ ਦੇ ਅਗਾਂਹਵਧੂ ਕਿਸਾਨ ਜਸਵਿੰਦਰ ਸਿੰਘ ਵੱਲੋਂ ਮਾਹਿਰਾਂ ਤੇ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ।