27 ਅਗਸਤ ਨੂੰ ਪੂਰੇ ਪੰਜਾਬ ਦੇ ਓ.ਓ.ਏ.ਟੀ. ਕਲੀਨਿਕ ਰਹਿਣਗੇ ਮੁਕੰਮਲ ਬੰਦ-ਡਿਪਟੀ ਮੈਡੀਕਲ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ
ਹੁਸ਼ਿਆਰਪੁਰ, 25 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਮਨੀਸਟੀਰੀਅਲ ਸਟਾਫ਼ ਯੂਨੀਅਨ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਸੂਬਾ-ਪੱਧਰੀ ਹੜਤਾਲ ਦੇ ਸੱਦੇ ਦੀ ਹਮਾਇਤ ਕਰਦਿਆਂ ਗੌਰਮਿੰਟ ਡਰੱਗ ਡੀ-ਐਡਿਕਸ਼ਨ ਅਤੇ ਰੀਹੈਬਲੀਟੇਸ਼ਨ ਐਮਪਲਾਇਜ਼ ਯੂਨੀਅਨ ਪੰਜਾਬ ਨੇ 27 ਅਗਸਤ ਦਿਨ ਵੀਰਵਾਰ ਨੂੰ ਸੂਬੇ ਭਰ ਦੇ ਸਮੂਹ ਓ. ਓ.
ਹੁਸ਼ਿਆਰਪੁਰ, 25 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਮਨੀਸਟੀਰੀਅਲ ਸਟਾਫ਼ ਯੂਨੀਅਨ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਸੂਬਾ-ਪੱਧਰੀ ਹੜਤਾਲ ਦੇ ਸੱਦੇ ਦੀ ਹਮਾਇਤ ਕਰਦਿਆਂ ਗੌਰਮਿੰਟ ਡਰੱਗ ਡੀ-ਐਡਿਕਸ਼ਨ ਅਤੇ ਰੀਹੈਬਲੀਟੇਸ਼ਨ ਐਮਪਲਾਇਜ਼ ਯੂਨੀਅਨ ਪੰਜਾਬ ਨੇ 27 ਅਗਸਤ ਦਿਨ ਵੀਰਵਾਰ ਨੂੰ ਸੂਬੇ ਭਰ ਦੇ ਸਮੂਹ ਓ.ਓ.ਏ . ਟੀ. ਕਲੀਨਿਕਾਂ ਤੋਂ 1 ਰੋਜ਼ਾ ਸਮੂਹਿਕ ਛੁੱਟੀ ਲੈ ਕੇ ਕੰਮਕਾਜ ਪੂਰੀ ਤਰ੍ਹਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਸ਼ਾਂਤ ਆਦੀਆ ਸੂਬਾ ਜਨਰਲ ਸਕੱਤਰ ਕਮ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਨੇ ਦੱਸਿਆ ਕਿ ਸਰਕਾਰੀ ਡੀ-ਐਡਿਕਸ਼ਨ ਅਤੇ ਰੀਹੈਬਲੀਟੇਸ਼ਨ ਕੇਂਦਰਾਂ ’ਚ ਤੈਨਾਤ ਸਮੂਹ ਸਟਾਫ਼ ਲੰਮੇ ਸਮੇਂ ਤੋਂ ਨਿਮਨ ਤਨਖ਼ਾਹਾਂ ਅਤੇ ਅਨਿਸ਼ਚਿਤਤਾ ਦੇ ਮਾਹੌਲ ਵਿਚ ਸੇਵਾਵਾਂ ਨਿਭਾ ਰਹੇ ਹਨ। ਮੁਲਾਜ਼ਮ ਆਪਣੀਆਂ ਮੰਗਾਂ ਸੇਵਾਵਾਂ ਨੂੰ ਰੈਗੂਲਰ ਕਰਨ ਸਮੇਤ ਹੋਰਨਾਂ ਮੰਗਾਂ ਦਾ ਸਰਕਾਰ ਵੱਲੋਂ ਕੋਈ ਈਮਾਨਦਾਰਾਨਾ ਹੱਲ ਨਹੀਂ ਕੱਢਿਆ ਗਿਆ। ਉਨ੍ਹਾਂ ਦੱਸਿਆ ਕਿ ਕਰਮਚਾਰੀ ਸਮੂਹਿਕ ਛੁੱਟੀ ’ਤੇ ਰਹਿ ਕੇ ਰੋਸ ਪ੍ਰਦਰਸ਼ਨ ਅਤੇ ਧਰਨਿਆਂ ਵਿੱਚ ਸ਼ਮੂਲੀਅਤ ਕਰਨਗੇ।