26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬੀ.ਸੀ. ਵਿੰਗ ਦੇ ਨਵ-ਨਿਯੁਕਤ (ਸ਼ਹਿਰੀ) ਜ਼ਿਲ੍ਹਾ ਪ੍ਰਧਾਨ ਦਾ ਰਸੂਲਪੁਰ ਵਲੋਂ ਸਨਮਾਨ

ਟਾਂਡਾ ਉੜਮੁੜ, 25 ਅਗਸਤ (ਭਗਵਾਨ ਸਿੰਘ ਸੈਣੀ)- ਸ਼੍ਰੋਮਣੀ ਅਕਾਲੀ ਦਲ ਵਲੋਂ ਬੀ. ਸੀ.

Ad Position 21
No active advertisement
ਅਜੀਤ ਡੈਸਕ 26-08-2026
ਟਾਂਡਾ ਉੜਮੁੜ, 25 ਅਗਸਤ (ਭਗਵਾਨ ਸਿੰਘ ਸੈਣੀ)- ਸ਼੍ਰੋਮਣੀ ਅਕਾਲੀ ਦਲ ਵਲੋਂ ਬੀ.ਸੀ. ਵਿੰਗ ਦੇ ਨਵ-ਨਿਯੁਕਤ ਜ਼ਿਲ੍ਹਾ (ਸ਼ਹਿਰੀ) ਪ੍ਰਧਾਨ ਭੁਪਿੰਦਰ ਸਿੰਘ ਮਹਿੰਦੀ ਦੇ ਸਨਮਾਨ ਵਿਚ ਹਲਕਾ ਇੰਚਾਰਜ ਤੇ ਕੌਮੀ ਜਨਰਲ ਸਕੱਤਰ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਸੂਲਪੁਰ ਨੇ ਭੁਪਿੰਦਰ ਸਿੰਘ ਮਹਿੰਦੀ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ। ਰਸੂਲਪੁਰ ਨੇ ਕਿਹਾ ਕਿ ਬੀ.ਸੀ. ਵਿੰਗ ਨੂੰ ਦਿੱਤੀ ਗਈ ਮਜ਼ਬੂਤੀ ਨਾਲ ਸ਼੍ਰੋਮਣੀ ਅਕਾਲੀ ਦਲ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹੱਕਾਂ, ਕਿਸਾਨਾਂ ਅਤੇ ਪੰਥ ਦੀ ਆਵਾਜ਼ ਬੁਲੰਦ ਕਰਨ ਵਾਲੀ ਖੇਤਰੀ ਪਾਰਟੀ ਹੈ। ਉਨ੍ਹਾਂ ਅਕਾਲੀ ਸਰਕਾਰ ਦੌਰਾਨ ਹੋਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਿਸਾਨਾਂ ਲਈ ਮੁਫ਼ਤ ਬਿਜਲੀ, ਸੜਕਾਂ, ਨਹਿਰੀ ਪਾਣੀ, ਥਰਮਲ ਪਲਾਂਟ, ਗਲਿਆਰਾ ਪ੍ਰਾਜੈਕਟ, ਵਿਰਾਸਤ-ਏ-ਖਾਲਸਾ, ਸ਼ਗਨ ਸਕੀਮ, ਪੈਨਸ਼ਨਾਂ ਵਿਚ ਵਾਧਾ ਅਤੇ ਸਿੱਖਿਆ ਤੇ ਖੇਡਾਂ ਦੇ ਖੇਤਰ ਵਿਚ ਕਈ ਕੰਮ ਕੀਤੇ ਗਏ । ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਭੁਪਿੰਦਰ ਸਿੰਘ ਮਹਿੰਦੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਰਵਿੰਦਰ ਸਿੰਘ ਰਸੂਲਪੁਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬੀ.ਸੀ. ਭਾਈਚਾਰੇ ਨੂੰ ਪਾਰਟੀ ਨਾਲ ਜੋੜਨ ਲਈ ਪੂਰੀ ਮਿਹਨਤ ਕਰਨਗੇ। ਇਸ ਮੌਕੇ ਕੌਮੀ ਪੀ.ਏ.ਸੀ. ਮੈਂਬਰ ਕਮਲਜੀਤ ਸਿੰਘ ਕੁਲਾਰ, ਇਕਬਾਲ ਸਿੰਘ ਢਡਿਆਲਾ, ਸਰਕਲ ਪ੍ਰਧਾਨ ਪ੍ਰਿਥੀਪਾਲ ਸਿੰਘ ਦਾਤਾ, ਰਣਜੀਤ ਸਿੰਘ ਜਾਜਾ, ਸਤਨਾਮ ਸਿੰਘ ਜਾਜਾ, ਅਮਰਜੀਤ ਸਿੰਘ ਝੱਜੀ ਪਿੰਡ, ਤਜਿੰਦਰ ਸਿੰਘ ਸੋਨੂੰ ਜਾਜਾ, ਅਮਰੀਕ ਸਿੰਘ ਬਾਜਵਾ, ਬਲਕਾਰ ਸਿੰਘ ਜਹੂਰਾ, ਬਲਵਿੰਦਰ ਸਿੰਘ ਜਹੂਰਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੇਕਾਬੂ ਟਰੱਕ ਨੇ ਬਿਜਲੀ ਦੇ ਖੰਭੇ ਤੋੜੇ, ਬਾਗੋਵਾਲ ਕਾਲੋਨੀ ਮੁਕੇਰੀਆਂ ਦੀ ਬਿਜਲੀ ਰਹੀ ਗੁੱਲ ਅਗਲੀ ਖ਼ਬਰ ਸਿਵਲ ਸਰਜਨ ਦੇ ਦਫ਼ਤਰ ਦੇ ਆਲੇ ਦੁਆਲੇ ਫੈਲੀ ਗੰਦਗੀ ਪੁਰਾਣੇ ਵਾਹਨ, ਮੱਛਰ ਤੇ ਮੱਖੀਆਂ ਦੀ ਭਰਮਾਰ- ਧੀਮਾਨ
Ad Position 24