26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਗੜ੍ਹਦੀਵਾਲਾ ’ਚ ਦੇਸਰਾਜ ਸਿੰਘ ਧੁੱਗਾ ਸਨਮਾਨਿਤ

ਗੜ੍ਹਦੀਵਾਲਾ, 25 ਅਗਸਤ (ਚੱਗਰ)-ਸਾਬਕਾ ਮੁੱਖ ਸੰਸਦੀ ਸਕੱਤਰ ਦੇਸਰਾਜ ਸਿੰਘ ਧੁੱਗਾ ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਨੂੰ ਅੱਜ ਗੜ੍ਹਦੀਵਾਲਾ ਵਿਖੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਿਮਰਜੀਤ ਸਿੰਘ ਅਟਵਾਲ ਅਤੇ ਜਨਰਲ ਸਕੱਤਰ ਹਰਵਿੰਦਰ ਸਿੰਘ ਸਮਰਾ ਦੀ ਅਗਵਾਈ ਹੇਠ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਧੁੱਗਾ ਦੀ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ।

Ad Position 21
No active advertisement
ਅਜੀਤ ਡੈਸਕ 26-08-2026
ਗੜ੍ਹਦੀਵਾਲਾ, 25 ਅਗਸਤ (ਚੱਗਰ)-ਸਾਬਕਾ ਮੁੱਖ ਸੰਸਦੀ ਸਕੱਤਰ ਦੇਸਰਾਜ ਸਿੰਘ ਧੁੱਗਾ ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਨੂੰ ਅੱਜ ਗੜ੍ਹਦੀਵਾਲਾ ਵਿਖੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਿਮਰਜੀਤ ਸਿੰਘ ਅਟਵਾਲ ਅਤੇ ਜਨਰਲ ਸਕੱਤਰ ਹਰਵਿੰਦਰ ਸਿੰਘ ਸਮਰਾ ਦੀ ਅਗਵਾਈ ਹੇਠ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਧੁੱਗਾ ਦੀ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਅਜਿਹੀ ਪਾਰਟੀ ਹੈ ਜਿਹੜੀ ਪਾਰਟੀ ਦੇ ਆਧਾਰ ਨੂੰ ਮਜ਼ਬੂਤ ਕਰਨ ਵਾਲੇ ਹਰੇਕ ਵਰਕਰ ਦਾ ਪੂਰਾ ਮਾਨ ਸਨਮਾਨ ਕਰਦੀ ਹੈ। ਇਸ ਮੌਕੇ ਧੁੱਗਾ ਨੇ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਦੇ ਨਾਲ ਨਿਭਾਉਣਗੇ। ਇਸ ਮੌਕੇ ਹਨੀ ਭਾਟੀਆ ਮੀਤ ਪ੍ਰਧਾਨ, ਸੁਖਪਾਲ ਸਿੰਘ ਸਰਪੰਚ, ਨੰਬਰਦਾਰ ਹਰਵਿੰਦਰ ਸਿੰਘ, ਮਨਜੀਤ ਸਿੰਘ, ਦਿਲਬਾਗ ਸਿੰਘ, ਅਮਰਜੀਤ ਸਿੰਘ , ਆਸ਼ੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਮੀਗ੍ਰੇਸ਼ਨ ਮਾਹਿਰ ਅਵਤਾਰ ਸਿੰਘ ਅਰੋੜਾ ਵੱਲੋਂ ਕੰਨਿਆ ਵਿਦਿਆਲਾ ਨੂੰ ਰਾਸ਼ੀ ਭੇਟ ਅਗਲੀ ਖ਼ਬਰ ਅਵਾਰਾ ਪਸ਼ੂ ਨਾਲ ਟਕਰਾਉਣ ’ਤੇ ਸਕਾਰਪੀਓ ਡਰਾਈਵਰ ਦੀ ਮੌਤ
Ad Position 24