ਡੀ.ਏ.ਵੀ. ਕਾਲਜ ’ਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਮੁਕਾਬਲੇ ਕਰਵਾਏ
ਗੜ੍ਹਸ਼ੰਕਰ, 25 ਅਗਸਤ (ਧਾਲੀਵਾਲ)- ਡੀ. ਏ.
ਗੜ੍ਹਸ਼ੰਕਰ, 25 ਅਗਸਤ (ਧਾਲੀਵਾਲ)- ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਗੜ੍ਹਸ਼ੰਕਰ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵਿਦਿਆਰਥਣਾਂ ਦੇ ਪੋਸਟਰ ਮੇਕਿੰਗ ਅਤੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਡਾ. ਕੰਵਲ ਇੰਦਰ ਕੌਰ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਦੀ ਇੰਚਾਰਜ ਮੈਡਮ ਕਾਮਨਾ ਦੀ ਦੇਖ-ਰੇਖ ਹੇਠ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ ਵਿਚ ਵਿਦਿਆਰਥਣਾਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦੇ ਹੋਏ ਵੱਖ-ਵੱਖ ਰਚਨਾਤਮਿਕ ਅਤੇ ਪ੍ਰਭਾਵਸ਼ਾਲੀ ਪੋਸਟਰ ਤਿਆਰ ਕੀਤੇ। ਉਨ੍ਹਾਂ ਆਪਣੇ ਪੋਸਟਰਾਂ ਰਾਹੀਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦਿੱਤਾ। ਰੰਗੋਲੀ ਦੇ ਮੁਕਾਬਲੇ ਵਿਚ ਵਿਦਿਆਰਥਣਾਂ ਨੇ ਸੁੰਦਰ ਰੰਗੋਲੀਆਂ ਰਾਹੀਂ ਨਸ਼ਾ ਮੁਕਤੀ ਦਾ ਸੰਦੇਸ਼ ਦਿੱਤਾ। ਪ੍ਰਿੰਸੀਪਲ ਡਾ. ਕੰਵਲ ਇੰਦਰ ਕੌਰ ਨੇ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਿਹਤ ਮੰਦ ਸੁਰੱਖਿਆ ਅਤੇ ਨਸ਼ਾ- ਮੁਕਤ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਹੈ।