ਕਲੱਸਟਰ ਰੂਪੋਵਾਲ ਵਿਖੇ ਦਾਨੀ ਸੱਜਣਾਂ ਵਲੋਂ ਵਾਟਰ ਕੂਲਰ ਭੇਟ
ਦਸੂਹਾ, 25 ਅਗਸਤ (ਭੁੱਲਰ)- ਸਰਕਾਰੀ ਐਲੀਮੈਂਟਰੀ ਕਲੱਸਟਰ ਸਕੂਲ ਰੂਪੋਵਾਲ ਵਿਖੇ ਦਾਨੀ ਸੱਜਣਾਂ ਵਲੋਂ ਵਾਟਰ ਕੂਲਰ ਭੇਂਟ ਕੀਤਾ ਗਿਆ। ਇਸ ਮੌਕੇ ਸੈਂਟਰ ਹੈਡ ਟੀਚਰ ਨੇ ਦਾਨੀ ਸੱਜਣਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਕ
ਕੱਲਸਟਰ ਰੂਪੋਵਾਲ ਵਿਖੇ ਵਾਟਰ ਕੂਲਰ ਭੇਟ ਕਰਦੀਆਂ ਸ਼ਖਸ਼ੀਅਤਾਂ। ਤਸਵੀਰ : ਭੁੱਲਰ
26-08-2026
ਦਸੂਹਾ, 25 ਅਗਸਤ (ਭੁੱਲਰ)- ਸਰਕਾਰੀ ਐਲੀਮੈਂਟਰੀ ਕਲੱਸਟਰ ਸਕੂਲ ਰੂਪੋਵਾਲ ਵਿਖੇ ਦਾਨੀ ਸੱਜਣਾਂ ਵਲੋਂ ਵਾਟਰ ਕੂਲਰ ਭੇਂਟ ਕੀਤਾ ਗਿਆ। ਇਸ ਮੌਕੇ ਸੈਂਟਰ ਹੈਡ ਟੀਚਰ ਨੇ ਦਾਨੀ ਸੱਜਣਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਜਸਕਰਨ ਕੌਰ ਅਮਰੀਕਾ ਸਪੁੱਤਰੀ ਸੂਬੇਦਾਰ ਮੇਜਰ ਮਨਿੰਦਰ ਸਿੰਘ, ਸਾਹਿਲਪ੍ਰੀਤ ਸਿੰਘ ਕੈਨੇਡਾ ਸਪੁੱਤਰ ਸੈਕਟਰੀ ਪਰਮਜੀਤ ਸਿੰਘ ਅਤੇ ਸਰਬਣ ਸਿੰਘ ਵਲੋਂ ਸਾਂਝੇ ਤੌਰ ’ਤੇ ਸਕੂਲ ਨੂੰ ਵਾਟਰ ਕੂਲਰ ਭੇਂਟ ਕੀਤਾ ਗਿਆ ਹੈ। ਇਸ ਮੌਕੇ ਸਰਪੰਚ ਬਲਵਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਉਨਤੀ ਤੇ ਤਰੱਕੀ ਦਾਨੀ ਸੱਜਣਾਂ ਨਾਲ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਬਾਕੀ ਵੀ ਸਵੈ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਨੂੰ ਉਨ੍ਹਾਂ ਕੋਲੋਂ ਸੇਧ ਪ੍ਰਾਪਤ ਕਰਨੀ ਚਾਹੀਦੀ ਹੈ ਅਤੇ ਅਜਿਹੇ ਨੇਕ ਕਾਰਜਾਂ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਸੈਕਟਰੀ ਪਰਮਜੀਤ ਸਿੰਘ ਨੇ ਕਿਹਾ ਕਿ ਉਹ ਅੱਗੋਂ ਵੀ ਅਜਿਹੇ ਨੇਕ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣਗੇ। ਇਸ ਮੌਕੇ ਸਕੂਲ ਵਲੋਂ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ ਅਤੇ ਸਿਰੋਪਾਉ ਭੇਂਟ ਕੀਤੇ ਗਏ। ਇਸ ਮੌਕੇ ਗੁਲਜਾਰ ਸਿੰਘ, ਦਿਲਬਾਗ ਸਿੰਘ, ਰਣਵੀਰ ਸਿੰਘ, ਬਲਵੀਰ ਸਿੰਘ, ਪਰਮਿੰਦਰ ਕੌਰ, ਕਮਲੇਸ਼ ਕੌਰ, ਸੁਰਿੰਦਰ ਕੌਰ, ਕੁਲਦੀਪ ਸਿੰਘ, ਵੀਰ ਸਿੰਘ, ਜਗਦੀਪ ਸਿੰਘ ਤੋਂ ਇਲਾਵਾ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ।