25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ 70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 25 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਹੁਸ਼ਿਆਰਪੁਰ ‘ਚ ਚੱਲ ਰਹੀਆਂ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਖੇਡ ਮੈਦਾਨਾਂ ਵਿਚ ਖਿਡਾਰੀਆਂ ਦਾ ਜੋਸ਼ ਅਤੇ ਉਤਸ਼ਾਹ ਸਿਖ਼ਰਾਂ ‘ਤੇ ਨਜ਼ਰ ਆ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਹਰਜਿੰਦਰ ਕੌਰ ਨੇ ਵੱਖ-ਵੱਖ ਖੇਡ ਸਥਾਨਾਂ ਦਾ ਵਿਸ਼ੇਸ਼ ਦੌਰਾ ਕਰਕੇ ਮੁਕਾਬਲਿਆਂ ਦਾ ਜਾਇਜ਼ਾ ਲਿਆ।

Ad Position 21
No active advertisement
ਅਜੀਤ ਡੈਸਕ 26-08-2026
ਹੁਸ਼ਿਆਰਪੁਰ, 25 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਹੁਸ਼ਿਆਰਪੁਰ ‘ਚ ਚੱਲ ਰਹੀਆਂ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਖੇਡ ਮੈਦਾਨਾਂ ਵਿਚ ਖਿਡਾਰੀਆਂ ਦਾ ਜੋਸ਼ ਅਤੇ ਉਤਸ਼ਾਹ ਸਿਖ਼ਰਾਂ ‘ਤੇ ਨਜ਼ਰ ਆ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਹਰਜਿੰਦਰ ਕੌਰ ਨੇ ਵੱਖ-ਵੱਖ ਖੇਡ ਸਥਾਨਾਂ ਦਾ ਵਿਸ਼ੇਸ਼ ਦੌਰਾ ਕਰਕੇ ਮੁਕਾਬਲਿਆਂ ਦਾ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਗਜੀਤ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦੀ ਅਗਵਾਈ ਹੇਠ 18 ਅਗਸਤ ਤੋਂ ਸ਼ੁਰੂ ਹੋਈਆਂ ਇਨ੍ਹਾਂ ਖੇਡਾਂ ਵਿਚ ਜ਼ਿਲ੍ਹੇ ਦੇ 16 ਜ਼ੋਨਾਂ ਦੇ ਖਿਡਾਰੀ ਭਾਗ ਲੈ ਰਹੇ ਹਨ। ਵੱਖ-ਵੱਖ ਖੇਡ ਕਨਵੀਨਰਾਂ ਅਤੇ ਜੋਨ ਸਕੱਤਰਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਭਰ ਵਿਚ 43 ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇੰਡੋਰ ਅਤੇ ਆਊਟਡੋਰ ਖੇਡਾਂ ਲਈ ਵੱਖ-ਵੱਖ ਸਕੂਲਾਂ ਅਤੇ ਸਟੇਡੀਅਮਾਂ ਨੂੰ ਖੇਡ ਸਥਾਨ ਵਜੋਂ ਚੁਣਿਆ ਗਿਆ ਹੈ। ਦੌਰੇ ਦੌਰਾਨ ਹਰਜਿੰਦਰ ਕੌਰ ਸਭ ਤੋਂ ਪਹਿਲਾਂ ਲਾਜਵੰਤੀ ਸਟੇਡੀਅਮ ਹੁਸ਼ਿਆਰਪੁਰ ਪਹੁੰਚੇ, ਜਿੱਥੇ ਤਾਈਕਵਾਂਡੋ ਅਤੇ ਪਾਵਰ ਲਿਫ਼ਟਿੰਗ ਦੇ ਮੁਕਾਬਲੇ ਚੱਲ ਰਹੇ ਸਨ। ਇਸ ਮੌਕੇ ਸਕੂਲ ਆਫ਼ ਐਮੀਨੈਂਸ ਪੁਰਹੀਰਾਂ ਦੀ ਪ੍ਰਿੰਸੀਪਲ ਰਮਨਦੀਪ ਕੌਰ ਵੀ ਮੌਜੂਦ ਸਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨੇ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਖੇਡ ਭਾਵਨਾ ਨਾਲ ਖੇਡਣ ਅਤੇ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਬਿਰਲਾ ਓਪਨ ਮਾਇੰਡ ਸਕੂਲ ਲੋਹਾਰ ਕੰਗਣਾ ਵਿਖੇ ਚੱਲ ਰਹੇ ਸ਼ਤਰੰਜ ਮੁਕਾਬਲਿਆਂ ਦਾ ਨਿਰੀਖਣ ਕੀਤਾ। ਮੈਡਮ ਹਰਜਿੰਦਰ ਕੌਰ ਨੇ ਡੀ.ਏ.ਵੀ. ਸਕੂਲ ਹੁਸ਼ਿਆਰਪੁਰ ਵਿਖੇ ਚੱਲ ਰਹੇ ਜ਼ਿਲ੍ਹਾ ਕ੍ਰਿਕਟ ਮੁਕਾਬਲਿਆਂ ਦਾ ਦੌਰਾ ਕੀਤਾ। ਇਸ ਮੌਕੇ ਸ਼ੈਲੇਂਦਰ ਠਾਕੁਰ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਅਤੇ ਤਰਲੋਚਨ ਸਿੰਘ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੜ੍ਹਕਾਂ ਵੀ ਹਾਜ਼ਰ ਸਨ। ਹਰਜਿੰਦਰ ਕੌਰ ਨੇ ਸਮੂਹ ਸਰੀਰਕ ਸਿੱਖਿਆ ਅਧਿਆਪਕਾਂ, ਕੋਚਾਂ, ਖੇਡ ਕਨਵੀਨਰਾਂ, ਜੋਨ ਸਕੱਤਰਾਂ ਅਤੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨੂਰਪੁਰ ’ਚ ਕਿਸਾਨ ਦੇ ਟਿਊਬਵੈੱਲ ਮੋਟਰ ਤੋਂ ਟਰਾਂਸਫਾਰਮਰ ਦਾ ਸਾਮਾਨ ਚੋਰੀ ਅਗਲੀ ਖ਼ਬਰ ਠੰਡਲ ਨੇ ਸੁਖਬੀਰ ਸਿੰਘ ਬਾਦਲ ਦੀ ਸਿਹਤ ਦਾ ਜਾਣਿਆ ਹਾਲ
Ad Position 24