ਵਾਤਾਵਰਨ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ - ਰਜਿੰਦਰ ਸਿੰਘ ਮਾਰਸ਼ਲ
ਕਿਹਾ , ਬੂਟੇ ਲਗਾਉਣ ਦੇ ਨਾਲ - ਨਾਲ ਉਨ੍ਹਾਂ ਦੀ ਸੰਭਾਲ ਕਰਨਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ
ਟਾਂਡਾ ਉੜਮੁੜ, 26 ਅਗਸਤ (ਭਗਵਾਨ ਸਿੰਘ ਸੈਣੀ)- ਵਾਤਾਵਰਨ ਨੂੰ ਬਚਾਉਣਾ ਅੱਜ ਸਮੇਂ ਦੀ ਮੁੱਖ ਲੋੜ ਬਣ ਗਿਆ ਹੈ। ਪੰਜਾਬ ਵਿਚ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ, ਵਿੱਦਿਅਕ ਅਦਾਰਿਆਂ, ਪੰਚਾਇਤਾਂ ਅਤੇ ਹੋਰ ਲੋਕਾਂ ਵਲੋਂ ਵਾਤਾਵਰਨ ਦੀ ਸੰਭਾਲ ਲਈ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ ਪਰ ਦੂਜੇ ਪਾਸੇ ਬੇਤਹਾਸ਼ਾ ਦਰਖਤਾਂ ਦੀ ਕਟਾਈ ਕਾਰਨ ਵਾਤਾਵਰਨ ਦਾ ਸੰਤੁਲਨ ਵਿਗੜਦਾ ਜਾ ਰਿਹਾ ਹੈ।
ਰ
ਰਜਿੰਦਰ ਸਿੰਘ ਮਾਰਸ਼ਲ
27-08-2026
ਟਾਂਡਾ ਉੜਮੁੜ, 26 ਅਗਸਤ (ਭਗਵਾਨ ਸਿੰਘ ਸੈਣੀ)- ਵਾਤਾਵਰਨ ਨੂੰ ਬਚਾਉਣਾ ਅੱਜ ਸਮੇਂ ਦੀ ਮੁੱਖ ਲੋੜ ਬਣ ਗਿਆ ਹੈ। ਪੰਜਾਬ ਵਿਚ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ, ਵਿੱਦਿਅਕ ਅਦਾਰਿਆਂ, ਪੰਚਾਇਤਾਂ ਅਤੇ ਹੋਰ ਲੋਕਾਂ ਵਲੋਂ ਵਾਤਾਵਰਨ ਦੀ ਸੰਭਾਲ ਲਈ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ ਪਰ ਦੂਜੇ ਪਾਸੇ ਬੇਤਹਾਸ਼ਾ ਦਰਖਤਾਂ ਦੀ ਕਟਾਈ ਕਾਰਨ ਵਾਤਾਵਰਨ ਦਾ ਸੰਤੁਲਨ ਵਿਗੜਦਾ ਜਾ ਰਿਹਾ ਹੈ। ਇਸ ਲਈ ਹੁਣ ਹਰ ਵਿਅਕਤੀ ਨੂੰ ਵਾਤਾਵਰਨ ਦੀ ਸੰਭਾਲ ਲਈ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਜਿੰਦਰ ਸਿੰਘ ਮਾਰਸ਼ਲ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਵਧ ਰਹੀ ਗਰਮੀ ਮਨੁੱਖੀ ਜੀਵਨ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣ ਰਹੀ ਹੈ। ਵਾਤਾਵਰਨ ਦਾ ਸੰਤੁਲਨ ਕਾਇਮ ਰੱਖਣ ਲਈ ਵੱਡੀ ਗਿਣਤੀ ਵਿਚ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਹੀ ਢੰਗ ਨਾਲ ਸੰਭਾਲ ਕਰਨਾ ਵੀ ਬਹੁਤ ਜ਼ਰੂਰੀ ਹੈ। ਰਜਿੰਦਰ ਸਿੰਘ ਮਾਰਸ਼ਲ ਨੇ ਕਿਹਾ ਕਿ ਪਿੰਡ-ਪਿੰਡ, ਘਰ-ਘਰ, ਸਕੂਲਾਂ, ਸਰਕਾਰੀ ਅਦਾਰਿਆਂ ਤੇ ਪੰਚਾਇਤਾਂ ਦੀਆਂ ਖ਼ਾਲੀ ਪਈਆਂ ਥਾਵਾਂ ’ਤੇ ਬੂਟੇ ਲਗਾਏ ਜਾਣੇ ਚਾਹੀਦੇ ਹਨ। ਇਸ ਮੁਹਿੰਮ ਨੂੰ ਸਿਰਫ਼ ਕਿਸੇ ਇਕ ਵਿਅਕਤੀ ਜਾਂ ਸੰਸਥਾ ਤੱਕ ਸੀਮਤ ਰੱਖਣ ਦੀ ਬਜਾਏ ਸਮੂਹ ਸਮਾਜ ਨੂੰ ਇਸ ਵਿਚ ਸ਼ਾਮਿਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਸਰ ਦੇਖਣ ਵਿਚ ਆਉਂਦਾ ਹੈ ਕਿ ਕੁੱਝ ਲੋਕ ਸਿਰਫ਼ ਫੋਕੀ ਸ਼ੁਹਰਤ ਹਾਸਲ ਕਰਨ ਲਈ ਬੂਟੇ ਲਗਾ ਕੇ ਅਖ਼ਬਾਰਾਂ ਵਿਚ ਖ਼ਬਰਾਂ ਲਗਵਾਉਣ ਤੱਕ ਹੀ ਸੀਮਤ ਰਹਿ ਜਾਂਦੇ ਹਨ। ਅਸਲ ਵਾਤਾਵਰਨ ਸੇਵਾ ਉਸ ਸਮੇਂ ਹੁੰਦੀ ਹੈ ਜਦੋਂ ਲਗਾਏ ਗਏ ਬੂਟਿਆਂ ਦੀ ਨਿਯਮਤ ਦੇਖਭਾਲ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਦਰਖ਼ਤ ਬਣਨ ਤੱਕ ਸੰਭਾਲਿਆ ਜਾਵੇ। ਉਨ੍ਹਾਂ ਸਵੈ-ਸੇਵੀ ਸੰਸਥਾਵਾਂ, ਪੰਚਾਇਤਾਂ, ਵਿੱਦਿਅਕ ਅਦਾਰਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫੋਕੀ ਸ਼ੌਹਰਤ ਨੂੰ ਇਕ ਪਾਸੇ ਰੱਖ ਕੇ ਵਾਤਾਵਰਨ ਦੀ ਸੰਭਾਲ ਲਈ ਸਾਂਝੇ ਤੌਰ ’ਤੇ ਕੰਮ ਕਰਨ। ਹਰ ਵਿਅਕਤੀ ਘੱਟੋ-ਘੱਟ ਇੱਕ ਬੂਟਾ ਲਗਾ ਕੇ ਉਸ ਦੀ ਸੰਭਾਲ ਦਾ ਜ਼ਿੰਮਾ ਚੁੱਕੇ ਤਾਂ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਵਿਚ ਵੱਡਾ ਯੋਗਦਾਨ ਪਾਇਆ ਜਾ ਸਕਦਾ ਹੈ। ਰਜਿੰਦਰ ਸਿੰਘ ਮਾਰਸ਼ਲ ਨੇ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਨ ਦੇਣਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਜੇਕਰ ਅੱਜ ਅਸੀਂ ਵਾਤਾਵਰਨ ਦੀ ਸੰਭਾਲ ਲਈ ਗੰਭੀਰ ਯਤਨ ਨਹੀਂ ਕਰਦੇ ਤਾਂ ਆਉਣ ਵਾਲੇ ਸਮੇਂ ਵਿਚ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਇਸ ਲਈ ਹਰ ਨਾਗਰਿਕ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਲੈਣਾ ਚਾਹੀਦਾ ਹੈ।